ਵਿਧਾਇਕ ਵੱਲੋਂ ਸਹੇੜੀ ਦੀ ਪੰਚਾਇਤ ਨੂੰ 3 ਲੱਖ ਦਾ ਚੈੱਕ
ਵਿਧਾਇਕ ਡਾ. ਚਰਨਜੀਤ ਨੇ ਸਹੇੜੀ ਦੀ ਪੰਚਾਇਤ ਨੂੰ ਦਿੱਤਾ 3 ਲੱਖ ਦਾ ਚੈੱਕ
Publish Date: Wed, 11 Feb 2026 04:10 PM (IST)
Updated Date: Wed, 11 Feb 2026 04:11 PM (IST)

ਅਮਰਜੀਤ ਧੀਮਾਨ, ਪੰਜਾਬੀ ਜਾਗਰਣ ਮੋਰਿੰਡਾ : ਪੰਜਾਬ ਸਰਕਾਰ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਪੂਰੀ ਤਰ੍ਹਾਂ ਨਾਲ ਵਚਨਬੱਧ ਹੈ। ਇਹ ਪ੍ਰਗਟਾਵਾ ਹਲਕਾ ਵਿਧਾਇਕ ਸ਼੍ਰੀ ਚਮਕੌਰ ਸਾਹਿਬ ਡਾ.ਚਰਨਜੀਤ ਸਿੰਘ ਨੇ ਪਿੰਡ ਸਹੇੜੀ ਦੀ ਗ੍ਰਾਮ ਪੰਚਾਇਤ ਨੂੰ 3 ਲੱਖ ਰੁਪਏ ਦੇ ਵਿਕਾਸ ਕਾਰਜਾਂ ਦੇ ਚੈੱਕ ਸੌਂਪਦੇ ਸਮੇਂ ਕੀਤਾ। ਉਨ੍ਹਾਂ ਕਿਹਾ ਕਿ ਸਾਡੇ ਪਿੰਡ ਸਾਡੇ ਸਮਾਜ ਦੀ ਨੀਂਹ ਹਨ ਅਤੇ ਜਦ ਤੱਕ ਪਿੰਡ ਮਜ਼ਬੂਤ ਨਹੀਂ ਹੁੰਦੇ, ਤਦ ਤੱਕ ਰਾਜ ਦੀ ਤਰੱਕੀ ਸੰਭਵ ਨਹੀਂ। ਉਨ੍ਹਾਂ ਕਿਹਾ ਕਿ ਗ੍ਰਾਮ ਪੰਚਾਇਤ ਸਹੇੜੀ ਨੂੰ ਵਿਕਾਸ ਕਾਰਜਾਂ ਲਈ ਇਹ ਰਾਸ਼ੀ ਦਿੱਤੀ ਜਾ ਰਹੀ ਹੈ ਤਾਂ ਜੋ ਪਿੰਡ ਨਿਵਾਸੀਆਂ ਨੂੰ ਬੁਨਿਆਦੀ ਸਹੂਲਤਾਂ ਮਿਲ ਸਕਣ। ਇਹ ਰਾਸ਼ੀ ਪਿੰਡ ਵਿਚ ਗਲੀਆਂ-ਨਾਲੀਆਂ ਸਮੇਤ ਹੋਰ ਜ਼ਰੂਰੀ ਵਿਕਾਸ ਕਾਰਜਾਂ ‘ਤੇ ਖਰਚ ਕੀਤੀ ਜਾਵੇਗੀ। ਉਨ੍ਹਾਂ ਗ੍ਰਾਮ ਪੰਚਾਇਤ ਨੂੰ ਅਪੀਲ ਕੀਤੀ ਕਿ ਇਹ ਰਕਮ ਪਾਰਦਰਸ਼ੀ ਢੰਗ ਨਾਲ ਲੋਕਾਂ ਦੀਆਂ ਅਸਲ ਲੋੜਾਂ ਨੂੰ ਧਿਆਨ ਵਿਚ ਰੱਖ ਕੇ ਵਰਤੀ ਜਾਵੇ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਹੋਰ ਵਿਕਾਸ ਪ੍ਰੋਜੈਕਟ ਵੀ ਪਿੰਡ ਲਈ ਮਨਜ਼ੂਰ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਉਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹਲਕੇ ਨੂੰ ਤਰੱਕੀ ਦੇ ਰਾਹ ‘ਤੇ ਅੱਗੇ ਲਿਜਾਣ ਲਈ ਈਮਾਨਦਾਰੀ ਨਾਲ ਕੰਮ ਕਰ ਰਹੇ ਹਨ ਅਤੇ ਕਰਦੇ ਰਹਿਣਗੇ। ਇਸ ਮੌਕੇ ਗ੍ਰਾਮ ਪੰਚਾਇਤ ਵੱਲੋਂ ਵਿਧਾਇਕ ਡਾ.ਚਰਨਜੀਤ ਸਿੰਘ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਸਿਆਸੀ ਸਕੱਤਰ ਜਗਤਾਰ ਸਿੰਘ ਘੜੂੰਆਂ, ਚੇਅਰਮੈਨ ਸਿਕੰਦਰ ਸਿੰਘ ਸਹੇੜੀ, ਹਰਮਨਪ੍ਰੀਤ ਸਿੰਘ ਧਾਲੀਵਾਲ ਮੈਂਬਰ ਗ੍ਰਾਮ ਪੰਚਾਇਤ, ਜਗਤਾਰ ਸਿੰਘ ਸਹੇੜੀ, ਵਿਵੇਕ ਸ਼ਰਮਾ, ਜਗਮੋਹਨ ਸਿੰਘ, ਸੁਖਬੀਰ ਸਿੰਘ ਅਤੇ ਹੋਰ ਪਿੰਡ ਵਾਸੀ ਸ਼ਾਮਿਲ ਸਨ।