ਪਾਵਰਕਾਮ ਦੀਆਂ ਜੱਥੇਬੰਦੀਆਂ ਵੱਲੋਂ ਜ਼ੋਰਦਾਰ ਨਾਅਰੇਬਾਜ਼ੀ
ਪਾਵਰਕਾਮ ਦੀਆਂ ਜੱਥੇਬੰਦੀਆਂ ਵੱਲੋਂ ਰੋਸ ਮੁਜ਼ਾਹਰੇ ਦੌਰਾਨ ਜ਼ੋਰਦਾਰ ਨਾਅਰੇਬਾਜ਼ੀ
Publish Date: Wed, 11 Feb 2026 06:32 PM (IST)
Updated Date: Wed, 11 Feb 2026 06:35 PM (IST)

ਅਮਰਜੀਤ ਧੀਮਾਨ,ਪੰਜਾਬੀ ਜਾਗਰਣ ਮੋਰਿੰਡਾ : ਪੀਐੱਸਈਬੀ ਇੰਪਲਾਈਜ਼ ਫੈਡਰੇਸ਼ਨ ਏਟਕ, ਪੈਂਨਸ਼ਨਰ ਐਸੋਸੀਏਸ਼ਨ ਅਤੇ ਪਾਵਰ ਐਂਡ ਟਰਾਂਸਪੋਰਟ ਠੇਕਾ ਮੁਲਾਜ਼ਮ ਯੂਨੀਅਨ, ਐਸੋਸੀਏਸ਼ਨ ਆਫ ਜੂਨੀਅਰ ਇੰਜੀਨੀਅਰ ਅਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਸਾਂਝੇ ਤੌਰ ’ਤੇ ਦੇਸ਼ ਵਿਚ ਬਿਜਲੀ ਸੋਧ ਬਿਲ-2025 ਅਤੇ ਸਰਕਾਰੀ ਅਦਾਰੇ ਦੀਆਂ ਜ਼ਮੀਨਾਂ ਵੇਚਣ ਦੇ ਵਿਰੋਧ ਵਿਚ ਸੂਬਿਆਂ ਦੀਆਂ ਰਾਜਧਾਨੀਆਂ ਵਿਖੇ ਕੀਤੇ ਜਾ ਰਹੇ ਰੋਸ ਮੁਜ਼ਾਹਰਿਆਂ ਦੀ ਹਮਾਇਤ ਵਿਚ ਰੋਹ ਭਰਪੂਰ ਰੈਲੀ ਕੀਤੀ ਗਈ। ਇਸ ਦੌਰਾਨ 12 ਫਰਵਰੀ ਨੂੰ ਦੇਸ਼ ਵਿਆਪੀ ਹੜਤਾਲ ਦੀ ਵੀ ਹਮਾਇਤ ਕੀਤੀ ਗਈ। ਇਸ ਦੌਰਾਨ ਵੱਖ ਵੱਖ ਜੱਥੇਬੰਦੀਆਂ ਦੇ ਬੁਲਾਰਿਆਂ ਵੱਲੋਂ ਕੇਂਦਰ ਸਰਕਾਰ ਵੱਲੋਂ ਬਿਜਲੀ ਬਿਲ-2025 ਨੂੰ ਪਾਸ ਕਰਕੇ ਸਮੁੱਚੇ ਬਿਜਲੀ ਅਦਾਰਿਆਂ ਨੂੰ ਨਿੱਜੀ ਕੰਪਨੀਆਂ ਦੇ ਹਵਾਲੇ ਕਰਨ ਲਈ ਚੁੱਕੇ ਜਾ ਰਹੇ ਕਦਮਾਂ ਦਾ ਸਖਤ ਵਿਰੋਧ ਕੀਤਾ ਗਿਆ। ਇਸ ਦੌਰਾਨ ਕੇਂਦਰ ਸਰਕਾਰ ਵੱਲੋਂ 40 ਕਿਰਤ ਕਨੂੰਨਾਂ ਨੂੰ ਰੱਦ ਕਰਕੇ ਚਾਰ ਲੇਬਰ ਕੋਡਾਂ ਵਿਚ ਤਬਦੀਲ ਕਰ ਦਿੱਤੇ ਜਾਣ ਦਾ ਵੀ ਵਿਰੋਧ ਕੀਤਾ ਗਿਆ ਅਤੇ ਜ਼ੋਰਦਾਰ ਕਰਦੇ ਹੋਏ ਸਰਕਾਰ ਦੀਆਂ ਨੀਤੀਆਂ ਦੀ ਨਿਖੇਧੀ ਕੀਤੀ ਗਈ। ਇਸ ਮੌਕੇ ਤਰਨਜੀਤ ਸਿੰਘ ਘੜੂੰਆਂ ਪ੍ਰਧਾਨ ਪੀਐੱਸਈਬੀ ਇੰਪਲਾਈਜ਼ ਫੈਡਰੇਸ਼ਨ ਏਟਕ, ਮੀਤ ਪ੍ਰਧਾਨ ਗੁਰਦੀਪ ਸਿੰਘ ਬੰਗੜ, ਸਕੱਤਰ ਨਵਦੀਪ ਕੌਰ, ਸਵਰਨ ਸਿੰਘ ਢੰਗਰਾਲੀ ਪ੍ਰਧਾਨ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ, ਜੰਗ ਸਿੰਘ ਪ੍ਰਧਾਨ ਪਾਵਰਕਾਮ ਐਂਡ ਟਰਾਂਸਕੋ ਠੇਕਾ ਯੂਨੀਅਨ, ਪ੍ਰਧਾਨ ਅਮਰਜੀਤ ਸਿੰਘ ਖਰੜ, ਸਾਬਕਾ ਸਕੱਤਰ ਨਿਰਮਲ ਸਿੰਘ, ਪ੍ਰਧਾਨ ਸਰਕਲ ਰੂਪਨਗਰ ਹਰਜਿੰਦਰ ਸਿੰਘ ਹਾਜ਼ਰ ਸਾਥੀਆਂ ਦਾ ਧੰਨਵਾਦ ਕੀਤਾ ਗਿਆ।