ਮੋਰਿੰਡਾ ਪੁਲਿਸ ਨੇ ਅਪ੍ਰੇਸ਼ਨ ਪ੍ਰਹਾਰ 2.0 ਤਹਿਤ ਕੀਤੀ ਚੈਕਿੰਗ
ਮੋਰਿੰਡਾ ਪੁਲਿਸ ਨੇ ਅਪ੍ਰੇਸ਼ਨ ਪ੍ਰਹਾਰ 2.0 ਤਹਿਤ ਕੀਤੀ ਚੈਕਿੰਗ
Publish Date: Thu, 12 Feb 2026 02:56 PM (IST)
Updated Date: Thu, 12 Feb 2026 02:59 PM (IST)

ਜੌਲੀ ਸੂਦ,ਪੰਜਾਬੀ ਜਾਗਰਣ ਮੋਰਿੰਡਾ : ਮੋਰਿੰਡਾ ਦੇ ਮਹਾਰਾਣਾ ਪ੍ਰਤਾਪ ਚੌਂਕ ਵਿਖੇ ਸਿਟੀ ਪੁਲਿਸ ਥਾਣਾ ਅਤੇ ਸਦਰ ਪੁਲਿਸ ਥਾਣਾ ਮੋਰਿੰਡਾ ਵੱਲੋਂ ਡੀਐੱਸਪੀ ਮੋਰਿੰਡਾ ਗੁਰਜੀਤ ਸਿੰਘ ਦੀ ਅਗਵਾਈ ਹੇਠ ਵਿਸ਼ੇਸ਼ ਨਾਕਾਬੰਦੀ ਕਰ ਕੇ ਵਾਹਨਾਂ ਦੀ ਚੈਕਿੰਗ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਟੀ ਪੁਲਿਸ ਥਾਣਾ ਮੁੱਖੀ ਇੰਸਪੈਕਟਰ ਗੁਰਮੁੱਖ ਸਿੰਘ ਅਤੇ ਸਦਰ ਪੁਲਿਸ ਥਾਣਾ ਮੋਰਿੰਡਾ ਦੇ ਮੁੱਖੀ ਰਣਜੀਤ ਸਿੰਘ ਨੇ ਦੱਸਿਆ ਕਿ ਅਪ੍ਰੇਸ਼ਨ ਪ੍ਰਹਾਰ 2.0 ਤਹਿਤ ਕੀਤੀ ਇਸ ਨਾਕਾਬੰਦੀ ਦਾ ਮੰਤਵ ਨਸ਼ਾ ਤਸਕਰਾਂ ਅਤੇ ਗੈਂਗਸਟਰਾਂ ਨੂੰ ਚੇਤਾਵਨੀ ਦੇਣਾ ਹੈ ਕਿ ਕਿਸੇ ਵੀ ਤਰ੍ਹਾਂ ਦੇ ਸਮਾਜ ਵਿਰੋਧੀ ਅਨਸਰਾਂ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਮੌਕੇ ਜਿੱਥੇ ਵੱਖ ਵੱਖ ਕਾਰਾਂ ਤੇ ਹੋਰ ਚਾਰ ਪਹੀਆ ਵਾਹਨਾਂ ਦੀ ਚੈਕਿੰਗ ਕੀਤੀ ਗਈ, ਉੱਥੇ ਹੀ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਕਰੀਬ 10 ਵਾਹਨ ਚਾਲਕਾਂ ਦੇ ਚਲਾਨ ਵੀ ਕੀਤੇ ਗਏ। ਇਸ ਮੌਕੇ ਡੀਐੱਸਪੀ ਮੋਰਿੰਡਾ ਗੁਰਜੀਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਗੈਂਗਸਟਰਾਂ ਅਤੇ ਨਸ਼ਿਆਂ ਤੋਂ ਮੁਕਤ ਕਰਨ ਲਈ ਗੈਂਗਸਟਰਾਂ ’ਤੇ ਵਾਰ ਮੁਹਿੰਮ ਤਹਿਤ ਅਪ੍ਰੇਸ਼ਨ ਪ੍ਰਹਾਰ 2.0 ਸ਼ੁਰੂ ਕੀਤਾ ਗਿਆ ਹੈ। ਇਸ ਮੁਹਿੰਮ ਦੇ ਤਹਿਤ ਉੱਚ ਅਧਿਕਾਰੀਆਂ ਦੇ ਨਿਰਦੇਸ਼ਾਂ ਤਹਿਤ ਮੋਰਿੰਡਾ ਇਲਾਕੇ ਵਿਚ ਵੱਖ-ਵੱਖ ਥਾਵਾਂ ’ਤੇ ਨਾਕਾਬੰਦੀ ਕਰਕੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਇਸ ਦੇ ਇਲਾਵਾ ਜਿਨ੍ਹਾਂ ਵਿਅਕਤੀਆਂ ’ਤੇ ਨਸ਼ਾ ਜਾਂ ਅਪਰਾਧਿਕ ਗਤੀਵਿਧੀਆਂ ਦੇ ਮਾਮਲੇ ਦਰਜ ਹਨ, ’ਤੇ ਵੀ ਵਿਸ਼ੇਸ਼ ਨਜ਼ਰ ਰੱਖੀ ਜਾ ਰਹੀ ਹੈ ਅਤੇ ਅਜਿਹੇ ਵਿਅਕਤੀਆਂ ਦੇ ਘਰਾਂ ਅਤੇ ਠਿਕਾਣਿਆਂ ’ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਸਮਾਜ ਵਿਰੋਧੀ ਅਨਸਰ ਨੂੰ ਬਖਸ਼ਿਆ ਨਹੀਂ ਜਾਵੇਗਾ। ਇਸ ਮੌਕੇ ਸਿਟੀ ਪੁਲਿਸ ਥਾਣਾ ਅਤੇ ਸਦਰ ਪੁਲਿਸ ਥਾਣਾ ਮੋਰਿੰਡਾ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।