ਬਜ਼ੁਰਗਾਂ ਦੀ ਸਿਹਤ ਸਬੰਧੀ ਮੈਡੀਕਲ ਚੈੱਕਅਪ ਕੈਂਪ ਅੱਜ
ਸ਼੍ਰੀ ਚਮਕੌਰ ਸਾਹਿਬ ਵਿਖੇ ਬਜ਼ੁਰਗਾਂ ਦੀ ਸਿਹਤ ਸਬੰਧੀ ਮੈਡੀਕਲ ਚੈੱਕਅਪ ਕੈਂਪ ਅੱਜ
Publish Date: Thu, 12 Feb 2026 03:10 PM (IST)
Updated Date: Thu, 12 Feb 2026 03:11 PM (IST)
ਪੰਜਾਬੀ ਜਾਗਰਣ ਟੀਮ, ਸ਼੍ਰੀ ਚਮਕੌਰ ਸਾਹਿਬ/ਰੂਪਨਗਰ : ਕਮਿਊਨਿਟੀ ਸੈਂਟਰ ਨੇੜੇ ਐੱਸਡੀਐੱਮ ਦਫ਼ਤਰ ਸ਼੍ਰੀ ਚਮਕੌਰ ਸਾਹਿਬ ਵਿਖੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਸਿਹਤ ਵਿਭਾਗ ਦੇ ਸਹਿਯੋਗ ਨਾਲ ਸਾਡੇ ਬਜ਼ੁਰਗ, ਸਾਡਾ ਮਾਣ ਮੁਹਿੰਮ ਤਹਿਤ 13 ਫਰਵਰੀ, ਦਿਨ ਸ਼ੁੱਕਰਵਾਰ ਨੂੰ ਬਜ਼ੁਰਗਾਂ ਦੀ ਸਿਹਤ ਸਬੰਧੀ ਮੈਡੀਕਲ ਚੈੱਕਅਪ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਰੂਪਨਗਰ ਅੰਮ੍ਰਿਤਾ ਬਾਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਕੈਂਪ ਵਿਚ ਮਾਹਰ ਡਾਕਟਰਾਂ ਦੀ ਟੀਮਾਂ ਵੱਲੋਂ ਓਪੀਡੀ, ਡਿਮੇਂਸ਼ੀਆ ਸਕ੍ਰੀਨਿੰਗ, ਐੱਨਸੀਡੀ ਸਕ੍ਰੀਨਿੰਗ, ਕੈਂਸਰ ਸਕ੍ਰੀਨਿੰਗ, ਆਰਥੋਪੀਡਿਕ ਚੈੱਕਅੱਪ, ਅੱਖਾਂ ਦੀ ਜਾਂਚ, ਫਿਜ਼ੀਓਥੈਰੇਪੀ ਅਤੇ ਮਨੋਰੋਗ/ਕਲੀਨਿਕਲ ਮਨੋਵਿਗਿਆਨਕ ਮੁਲਾਂਕਣ ਸਬੰਧੀ ਚੈੱਕਅਪ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾਂ ਇਸ ਕੈਂਪ ਵਿਚ ਪੈਨਸ਼ਨ ਸਕੀਮਾਂ ਦੇ ਫਾਰਮ ਅਤੇ ਸੀਨੀਅਰ ਸਿਟੀਜ਼ਨ ਕਾਰਡ ਵੀ ਬਣਾਏ ਜਾਣਗੇ। ਉਨ੍ਹਾਂ ਬਜ਼ੁਰਗਾਂ ਨੂੰ ਇਸ ਕੈਂਪ ਵਿਚ ਪਹੁੰਚ ਕੇ ਸਰਕਾਰ ਵੱਲੋਂ ਦਿੱਤੀਆਂ ਜਾਣ ਵਾਲੀਆਂ ਸਹੂਲਤਾ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲੀ ਕੀਤੀ।