ਪੁਲਿਸ ਵੱਲੋਂ ਵਿਅਕਤੀ ਪਾਸੋਂ 5 ਕਿਲੋ ਭੁੱਕੀ ਬਰਾਮਦ
ਪੁਲਿਸ ਨੇ ਇੱਕ ਵਿਅਕਤੀ ਤੋਂ ਕੀਤੀ 5 ਕਿਲੋ ਭੁੱਕੀ ਬਰਾਮਦ
Publish Date: Thu, 12 Feb 2026 07:14 PM (IST)
Updated Date: Thu, 12 Feb 2026 07:17 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮੋਰਿੰਡਾ : ਮੋਰਿੰਡਾ ਪੁਲਿਸ ਨੇ ਆਪਰੇਸ਼ਨ ਪ੍ਰਹਾਰ ਤਹਿਤ ਕਾਰਵਾਈ ਕਰਦਿਆਂ ਮੋਰਿੰਡਾ ਸ੍ਰੀ ਚਮਕੌਰ ਸਾਹਿਬ ਰੋਡ ਤੇ ਸਥਿਤ ਦੁੱਮਣਾ ਟੀ ਪੁਆਇੰਟ ਤੋਂ ਇੱਕ ਵਿਅਕਤੀ ਕੋਲੋਂ ਪੰਜ ਕਿਲੋ ਤੋਂ ਵੱਧ ਭੁੱਕੀ ਚੂਰਾ ਪੋਸਤ ਬਰਾਮਦ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ ਅਤੇ ਪੁਲਿਸ ਨੇ ਉਸ ਨੂੰ ਗ੍ਰਿਫਤਾਰ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਏਐਸਆਈ ਸ਼ਿੰਦਰਪਾਲ ਸਿੰਘ ਨੇ ਦੱਸਿਆ ਕਿ ਜਦੋਂ ਪੁਲਿਸ ਪਾਰਟੀ ਟੀ ਪੁਆਇੰਟ ਦੁੱਮਣਾ ਨੇੜੇ ਪਹੁੰਚੀ ਤਾਂ ਪਿੰਡ ਦੁੱਮਣਾ ਦੀ ਤਰਫੋਂ ਇੱਕ ਵਿਅਕਤੀ ਆਉਂਦਾ ਦਿਖਾਈ ਦਿੱਤਾ ਤਾਂ ਸ਼ੱਕ ਦੇ ਅਧਾਰ ਤੇ ਕਾਬੂ ਕਰਕੇ ਅਵਤਾਰ ਸਿੰਘ ਪੁੱਤਰ ਜਸਵੰਤ ਸਿੰਘ ਨਿਵਾਸੀ ਪਿੰਡ ਕੁਲਾੜ ਜ਼ਿਲ੍ਹਾ ਲੁਧਿਆਣਾ ਕੋਲੋ 5 ਕਿਲੋ 550 ਗ੍ਰਾਮ ਭੁੱਕੀ ਚੂਰਾ ਪੋਸਤ ਬਰਾਮਦ ਕੀਤਾ ਗਿਆ ਅਤੇ ਮੁਲਜ਼ਮ ਖਿਲਾਫ਼ ਐਨਡੀਪੀਐਸ ਐਕਟ ਧਾਰਾ 15/ 61/85 ਅਧੀਨ ਮੁਕਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ।