17 ਨੂੰ ਡੀਸੀ ਦਫਤਰਾਂ ਅੱਗੇ ਦਿੱਤੇ ਜਾਣਗੇ ਧਰਨੇ
ਐਸਕੇਐਮ ਗੈਰ ਸਿਆਸੀ ਦੇ ਸੱਦੇ ਤੇ 17 ਫਰਵਰੀ ਨੂੰ ਡੀਸੀ ਦਫਤਰਾਂ ਅੱਗੇ ਦਿੱਤੇ ਜਾਣਗੇ ਧਰਨੇ
Publish Date: Sat, 14 Feb 2026 04:23 PM (IST)
Updated Date: Sat, 14 Feb 2026 04:24 PM (IST)
ਗੁਰਮੁੱਖ ਸਿੰਘ ਸਲਾਹਪੁਰੀ,ਪੰਜਾਬੀ ਜਾਗਰਣ, ਬੇਲਾ-ਬਹਿਰਾਮਪੁਰ : ਸ਼ੇਰ ਏ ਪੰਜਾਬ ਕਿਸਾਨ ਯੂਨੀਅਨ ਦੇ ਬਲਾਕ ਪ੍ਰਧਾਨ ਜਗਦੀਪ ਸਿੰਘ ਚੂਹੜ ਮਾਜਰਾ, ਸੀਨੀਅਰ ਮੀਤ ਪ੍ਰਧਾਨ ਸੁਖਵਿੰਦਰ ਸਿੰਘ ਵਿਰਕ ਗੱਗੋ ਵੱਲੋਂ ਸਾਂਝੇ ਤੌਰ ਤੇ ਪ੍ਰੈਸ ਨੋਟ ਰਾਹੀ ਕਿਹਾਕਿ 2025 ਸੋਧ ਬਿਲ ਬਿਜਲੀ ਨਿੱਜੀ ਕਰਨ, ਸੈਂਟਰ ਸਰਕਾਰ ਵੱਲੋਂ ਬਾਹਰਲੇ ਦੇਸ਼ਾਂ ਨਾਲ ਮੁਕਤ ਵਪਾਰ ਸਮਝੌਤੇ , ਸੀਡ ਬਿੱਲ, ਦੇ ਨਾਲ ਜਿੱਥੇ ਭਾਰਤ ਦੇ ਖੇਤੀ ਸੈਕਟਰ ਨੂੰ ਖਤਮ ਕੀਤਾ ਜਾ ਰਿਹਾ ਉੱਥੇ ਸਹਾਇਕ ਧੰਦੇ ਜਿਵੇਂ ਕਿ ਡੇਅਰੀ ਫਾਰਮ, ਪੋਲਟਰੀ ਫਾਰਮ ਤੇ ਵੀ ਬਹੁਤ ਵੱਡਾ ਅਸਰ ਪਵੇਗਾ ਉਸ ਤੇ ਵਿਰੋਧ ਵਿਚ 17 ਫਰਵਰੀ ਨੂੰ ਡੀਸੀ ਦਫਤਰਾਂ ਅੱਗੇ ਰੋਸ ਪ੍ਰਦਰਸ਼ਨ ਕਰਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ ਫੂਕੇ ਜਾਣਗੇ ਕਿਉਂਕਿ ਪੰਜਾਬ ਸਰਕਾਰ ਦੀ ਚੁੱਪ ਵੀ ਸੈਂਟਰ ਸਰਕਾਰ ਵੱਲੋਂ ਜੋ ਵੀ ਬਾਹਰਲੇ ਦੇਸ਼ਾਂ ਨਾਲ ਸਮਝੌਤੇ ਕੀਤੇ ਜਾ ਰਹੇ ਹਨ ਪੰਜਾਬ ਸਰਕਾਰ ਅੰਦਰ ਖਾਤੇ ਪੱਖ ਵਿਚ ਖੜੀ ਹੈ।