ਬਲਾਕ ਸੰਮਤੀ ਮੈਂਬਰਾਂ ਨੂੰ ਡਰਾ ਰਹੇ ਸਰਕਾਰ ਦੇ ਨੁਮਾਇੰਦੇ : ਢਿੱਲੋਂ
ਕਾਂਗਰਸੀ ਬਲਾਕ ਸੰਮਤੀ ਮੈਂਬਰਾਂ ਨੂੰ ਡਰਾ ਧਮਕਾ ਰਹੇ ਸਰਕਾਰ ਦੇ ਨੁਮਾਇੰਦੇ-ਬਰਿੰਦਰ ਢਿੱਲੋਂ
Publish Date: Sat, 14 Feb 2026 05:08 PM (IST)
Updated Date: Sat, 14 Feb 2026 05:12 PM (IST)

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਰੂਪਨਗਰ : ਬਲਾਕ ਸੰਮਤੀ ਚੋਣਾ ਵਿਚ ਸਰਕਾਰੀ ਧੱਕੇਸ਼ਾਹੀ ਦੇ ਬਾਵਜੂਦ ਵੀ ਹੋਈ ਹਾਰ ਨੂੰ ਬਰਦਾਸ਼ਤ ਨਾਂ ਕਰਨ ਦਾ ਮਾਦਾ ਰੱਖਣ ਵਾਲੇ ਸਰਕਾਰ ਦੇ ਨੁਮਾਇੰਦੇ ਹੁਣ ਪੁਲਿਸ ਦੀ ਦੁਰਵਰਤੋਂ ਕਰਕੇ ਕਾਂਗਰਸੀ ਬਲਾਕ ਸੰਮਤੀ ਮੈਂਬਰਾਂ ਨੂੰ ਡਰਾ ਧਮਕਾ ਰਹੇ ਹਨ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾਂ ਰੂਪਨਗਰ ਵਿਧਾਨ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਇੰਚਾਰਜ ਬਰਿੰਦਰ ਸਿੰਘ ਢਿੱਲੋਂ ਨੇ ਆਪਣੇ ਨਿਵਾਸ ਸਥਾਨ ਤੇ ਪ੍ਰੈਸ ਕਾਨਫਰੰਸ ਕਕਰਕੇ ਕੀਤਾ।ਉਨ੍ਹਾਂ ਕਿਹਾ ਕਿ ਸਰਕਾਰ ਨੇ ਬਲਾਕ ਸੰਮਤੀ ਤੇ ਜ਼ਿਲਾ ਪ੍ਰੀਸ਼ਦ ਚੋਣਾਂ ਵਿਚ ਰੱਜ ਕੇ ਧੱਕੇਸ਼ਾਹੀ ਕੀਤੀ ਪਰ ਇਸ ਦੇ ਬਾਵਜੂਦ ਵੀ ਲੋਕਾਂ ਦਾ ਸਮਰਥਨ ਪ੍ਰਾਪਤ ਜਿੱਤੇ ਕਾਂਗਰਸੀ ਬਲਾਕ ਸੰਮਤੀ ਮੈਂਬਰਾਂ ਨੂੰ ਹੁਣ ਅਸਿੱਧੇ ਢੰਗ ਨਾਲ ਡਰਾਇਆ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਬਲਾਕ ਸੰਮਤੀ ਜ਼ੋਨ ਨੰਬਰ 11 ਭੰਗਾਲਾ ਤੋਂ ਕਾਂਗਰਸ ਪਾਰਟੀ ਦੇ ਜੈਤੂ ਰਹੇ ਸਿੰਗਾਰਾ ਸਿੰਘ ਨੂੰ ਆਪ ਵਿਧਾਇਕ ਦੀ ਸ਼ਹਿ ਤੇ ਪੁਲਿਸ ਨੇ ਧੱਕੇ ਨਾਲ ਘਰੋਂ ਚੁੱਕਿਆ ਤੇ ਡੋਪ ਟੈਸਟ ਕਰਵਾ ਕੇ ਬਦਨਾਮ ਕਰਨ ਦੀ ਸਾਜ਼ਿਸ਼ ਰਚੀ ਪਰ ਇਸ ਟੈਸਟ ਵਿਚ ਬਲਾਕ ਸੰਮਤੀ ਮੈਂਬਰ ਪਾਕ ਸਾਫ ਨਿਕਲਿਆ ।ਉਨ੍ਹਾਂ ਨੇ ਕਿਹਾ ਕਿ ਬਲਾਕ ਸੰਮਤੀ ਮੈਂਬਰਾਂ ਦਾ ਕੋਰਮ ਅਧੂਰਾ ਦੇਖ ਇਹ ਕੋਝੀਆਂ ਚਾਲਾਂ ਚੱਲ ਕੇ ਕਾਂਗਰਸ ਪਾਰਟੀ ਦੇ ਆਗੂਆਂ ਨੂੰ ਡਰਾਇਆ ਧਮਕਾਇਆ ਜਾ ਰਿਹਾ ਹੈ,ਪਰ ਸਰਕਾਰ ਦੀ ਇਸ ਧੱਕੇਸ਼ਾਹੀ ਦੇ ਵਿਰੁੱਧ ਉਹ ਕਾਂਗਰਸ ਪਾਰਟੀ ਦੇ ਹਰ ਆਗੂ ਤੇ ਵਰਕਰ ਨਾਲ ਖੜੇ ਹਨ ਤੇ ਕਿਸੇ ਤੇ ਵੀ ਸਰਕਾਰੀ ਧੱਕੇਸ਼ਾਹੀ ਨਹੀਂ ਹੋਣ ਦੇਣਗੇ। ਢਿੱਲੋਂ ਨੇ ਕਿਹਾ ਕਿ “ਨਸ਼ਿਆਂ ਖ਼ਿਲਾਫ਼ ਜੰਗ” ਦੇ ਨਾਂ ‘ਤੇ ਪੁਲਿਸ ਅਤੇ ਸਥਾਨਕ ਪ੍ਰਸ਼ਾਸਨ ਨੂੰ ਚੁਣੇ ਹੋਏ ਬਲਾਕ ਸਮਿਤੀ ਮੈਂਬਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਧਮਕਾਉਣ ਅਤੇ ਡਰਾਉਣ ਲਈ ਵਰਤਿਆ ਜਾ ਰਿਹਾ ਹੈ, ਤਾਂ ਜੋ ਉਨ੍ਹਾਂ ਨੂੰ ਆਪਣੀ ਵਫ਼ਾਦਾਰੀ ਬਦਲਣ ਲਈ ਮਜਬੂਰ ਕੀਤਾ ਜਾ ਸਕੇ।ਉਨ੍ਹਾਂ ਇਨ੍ਹਾਂ ਕਦਮਾਂ ਨੂੰ ਜ਼ਮੀਨੀ ਪੱਧਰ ਦੀ ਲੋਕਤੰਤਰ ‘ਤੇ ਸਿੱਧਾ ਹਮਲਾ ਕਰਾਰ ਦਿੰਦਿਆਂ ਕਿਹਾ ਕਿ ਰਾਜਨੀਤਿਕ ਲਾਭ ਲਈ ਪੁਲਿਸ ਮਸ਼ੀਨਰੀ ਦਾ ਦੁਰਪਯੋਗ ਕੀਤਾ ਜਾ ਰਿਹਾ ਹੈ ਤੇ ਦਲਬਲਦੀਆਂ ਕਰਨ ਦੀ ਵਿਉਤਬੰਦੀ ਵਿਛਾਈ ਜਾ ਰਹੀ ਹੈ।ਉਨਾ ਕਿਹਾ ਕਿ ਸ਼ਹੀਦ ਭਗਤ ਸਿੰਘ ਅਤੇ ਡਾ ਭੀਮ ਰਾਓ ਅੰਬੇਡਕਰ ਦੀਆਂ ਫੋਟੋਆਂ ਲਗਾ ਕੇ ਇਨ੍ਹਾਂ ਝੂਠੇ ਇੰਨਕਲਾਬੀਆਂ ਦੀ ਅਸਲੀਅਤ ਸਮਾਜ ਸਾਹਮਣੇ ਆ ਚੁੱਕੀ ਹੈ। ਢਿੱਲੋਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਉਹ ਨਿਰਪੱਖਤਾ ਨਾਲ ਕਾਰਵਾਈ ਕਰੇ ਅਤੇ ਇਹ ਯਕੀਨੀ ਬਣਾਏ ਕਿ ਸਾਰੇ ਚੁਣੇ ਹੋਏ ਪ੍ਰਤੀਨਿਧੀ ਬਿਨਾਂ ਕਿਸੇ ਦਬਾਅ ਜਾਂ ਧਮਕੀ ਦੇ ਆਪਣੀ ਜ਼ਿੰਮੇਵਾਰੀ ਨਿਭਾ ਸਕਣ।