ਮਿਸਤਰੀ-ਮਜ਼ਦੂਰਾਂ ਨੇ ਡੀਸੀ ਨੂੰ ਦਿੱਤਾ ਮੰਗ ਪੱਤਰ
ਮਿਸਤਰੀ-ਮਜ਼ਦੂਰਾਂ ਦੀ ਜਥੇਬੰਦੀ ਵੱਲੋਂ ਮੰਗਾਂ ਸਬੰਧੀ ਡਿਪਟੀ ਕਮਿਸ਼ਨਰ ਨੂੰ ਦਿੱਤਾ ਮੰਗ ਪੱ
Publish Date: Wed, 18 Feb 2026 04:35 PM (IST)
Updated Date: Wed, 18 Feb 2026 04:39 PM (IST)

ਰਾਜਵੀਰ ਸਿੰਘ ਚੌਂਤਾ, ਪੰਜਾਬੀ ਜਾਗਰਣ ਸ਼੍ਰੀ ਚਮਕੌਰ ਸਾਹਿਬ : ਸ਼੍ਰੀ ਵਿਸ਼ਵਕਰਮਾ ਬਿਲਡਿੰਗ ਉਸਾਰੀ ਕਿਰਤੀ ਕਾਮਾ ਯੂਨੀਅਨ ਸਬੰਧਤ ਇਫਟੂ ਬਲਾਕ ਸ਼੍ਰੀ ਚਮਕੌਰ ਸਾਹਿਬ ਵੱਲੋਂ ਡਿਪਟੀ ਕਮਿਸ਼ਨਰ ਰੂਪਨਗਰ ਅਦਿੱਤਿਆ ਡਚਲਵਾਲ ਦੇ ਨਾਮ ਮੰਗ ਪੱਤਰ ਦਿੱਤਾ ਗਿਆ। ਇਹ ਮੰਗ ਪੱਤਰ ਪ੍ਰਧਾਨ ਬਲਵਿੰਦਰ ਸਿੰਘ ਭੈਰੋਮਾਜਰਾ ਦੀ ਅਗਵਾਈ ਹੇਠ ਦਿੱਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਯੂਨੀਅਨ ਦੇ ਜਨਰਲ ਸਕੱਤਰ ਮਨਮੋਹਨ ਸਿੰਘ ਕਾਲਾ ਨੇ ਦੱਸਿਆ ਕਿ ਇਸ ਮੰਗ ਪੱਤਰ ਰਾਹੀਂ ਮਿਸਤਰੀਆਂ-ਮਜ਼ਦੂਰਾਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਨੂੰ ਤੁਰੰਤ ਪੂਰਾ ਕਰਨ ਦੀ ਮੰਗ ਕੀਤੀ ਗਈ। ਇਸ ਵਿਚ ਵਿਸ਼ੇਸ਼ ਤੌਰ ’ਤੇ ਨਵੇਂ ਬਣੇ ਲੇਬਰ ਚੌਂਕ ਵਿਖੇ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਏ ਜਾਣ ਸਬੰਧੀ ਡੀਸੀ ਰੂਪਨਗਰ ਨੂੰ ਧਿਆਨ ਦੇਣ ਦੀ ਮੰਗ ਕੀਤੀ ਗਈ। ਇਸ ਮੌਕੇ ਮੌਜੂਦ ਕਿਰਤ ਵਿਭਾਗ ਦੇ ਇੰਸਪੈਕਟਰ ਨਮੀਨ ਮਾਨ ਨੇ ਭਰੋਸਾ ਦਿੱਤਾ ਕਿ ਜੱਥੇਬੰਦੀ ਨੂੰ ਅਗਲੇ ਹਫਤੇ ਮੀਟਿੰਗ ਦਾ ਸਮਾਂ ਦਿੱਤਾ ਜਾਵੇਗਾ ਤਾਂ ਜੋ ਰਜਿਸਟ੍ਰੇਸ਼ਨ, ਪੈਨਸ਼ਨਾਂ, ਮੈਡੀਕਲ ਕਲੇਮ, ਵਜ਼ੀਫੇ ਆਦਿ ਮਜ਼ਦੂਰਾਂ ਦੇ ਕੰਮਾਂ ਸਬੰਧੀ ਕਾਰਵਾਈ ਕੀਤੀ ਜਾਵੇਗੀ। ਇਸ ਦੇ ਇਲਾਵਾ ਮਾਰਚ ਦੇ ਪਹਿਲੇ ਹਫਤੇ ਵਿਚ ਹੀ ਸ਼੍ਰੀ ਚਮਕੌਰ ਸਾਹਿਬ ਦੇ ਲੇਬਰ ਚੌਂਕ ਵਿਖੇ ਨਵੀਂ ਰਜਿਸਟਰੇਸ਼ਨ, ਕਾਪੀਆਂ ਰਿਨਿਊ ਕਰਨ ਆਦਿ ਸਮੇਤ ਮਜ਼ਦੂਰਾਂ ਨੂੰ ਬੁਨਿਆਦੀ ਸਹੂਲਤਾਂ ਦੀ ਜਾਣਕਾਰੀ ਦੇਣ ਹਿੱਤ ਕਿਰਤ ਵਿਭਾਗ ਵੱਲੋਂ ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ। ਇਸ ਤੋਂ ਇਲਾਵਾ ਚਾਰ ਸਾਲਾਂ ਤੋਂ ਬਣੇ ਲੇਬਰ ਚੌਂਕ ਵਿਖੇ ਬੁਨਿਆਦੀ ਸਹੂਲਤਾਂ, ਬਾਥਰੂਮ, ਬਿਜਲੀ, ਪਾਣੀ ਅਤੇ ਕਾਮਿਆਂ ਦੇ ਬੈਠਣ ਲਈ ਪ੍ਰਬੰਧ ਕਰਨ, ਅਧੂਰੇ ਪਏ ਲੇਬਰ ਚੌਂਕ ਨੂੰ ਮੁਕੰਮਲ ਕਰਨ ਲਈ ਛੇਤੀ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਗਿਆ। ਇਸ ਮੌਕੇ ਸਬੰਧਿਤ ਐੱਸਡੀਐੱਮ, ਨਗਰ ਕੌਂਸਲ ਤੇ ਹੋਰ ਪ੍ਰਸ਼ਾਸਨ ਅਧਿਕਾਰੀਆਂ ਤੋਂ ਇਲਾਵਾ ਸਤਵਿੰਦਰ ਸਿੰਘ ਨੀਟਾ, ਗੁਰਮੇਲ ਸਿੰਘ, ਅਜੈਬ ਸਿੰਘ ਸਮਾਣਾ, ਮਲਾਗਰ ਸਿੰਘ ਆਦਿ ਹਾਜ਼ਰ ਸਨ।