ਆਰਮੀ ਗਰਾਊਂਡ ਵਿਖੇ ਕ੍ਰਿਕਟ ਟੂਰਨਾਮੈਂਟ ਸ਼ੁਰੂ
ਆਰਮੀ ਗਰਾਊਂਡ ਮੋਰਿੰਡਾ ਵਿਖੇ ਕ੍ਰਿਕਟ ਟੂਰਨਾਮੈਂਟ ਸ਼ੁਰੂ
Publish Date: Mon, 23 Feb 2026 03:04 PM (IST)
Updated Date: Mon, 23 Feb 2026 03:07 PM (IST)
ਜੌਲੀ ਸੂਦ, ਪੰਜਾਬੀ ਜਾਗਰਣ ਮੋਰਿੰਡਾ : ਆਰਮੀ ਗਰਾਊਂਡ ਮੋਰਿੰਡਾ ਵਿਖੇ ਲੀਗ ਅਤੇ ਨਾਕ ਆਊਟ ਕ੍ਰਿਕਟ ਟੂਰਨਾਮੈਂਟ ਸ਼ੁਰੂ ਹੋ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮੋਰਿੰਡਾ ਕ੍ਰਿਕਟ ਅਕੈਡਮੀ ਦੇ ਕੋਚ ਮਹਿੰਦਰ ਸਿੰਘ ਨੇ ਦੱਸਿਆ ਕਿ ਟੂਰਨਾਮੈਂਟ ਦੀ ਸ਼ੁਰੂਆਤ ਮੌਕੇ ਲਲਿਤ ਵਰਮਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਉਨਾਂ ਵੱਲੋਂ ਕ੍ਰਿਕਟ ਮੈਚਾਂ ਦੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਰਾਮਾ ਸਪੋਰਟਸ ਦੇ ਮਾਲਕ ਵੀ ਹਾਜ਼ਰ ਸਨ। ਇਸ ਮੌਕੇ ਉਨ੍ਹਾਂ ਖਿਡਾਰੀਆਂ ਨਾਲ ਜਾਣ-ਪਛਾਣ ਕੀਤੀ ਅਤੇ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕੀਤੀ। ਉਨ੍ਹਾਂ ਟੂਰਨਾਮੈਂਟ ਕਰਵਾਉਣ ਲਈ ਪ੍ਰਬੰਧਕਾਂ ਦੀ ਭਰਪੂਰ ਪ੍ਰਸ਼ੰਸਾ ਕੀਤੀ। ਇਸ ਟੂਰਨਾਮੈਂਟ ਵਿਚ ਇਲਾਕੇ ਦੀਆਂ ਉੱਚ ਪੱਧਰੀ 12 ਟੀਮਾਂ ਭਾਗ ਲੈ ਰਹੀਆਂ ਹਨ। ਇਸ ਟੂਰਨਾਮੈਂਟ ਵਿਚ ਪਹਿਲਾ ਇਨਾਮ 31,000 ਅਤੇ ਦੂਜਾ ਇਨਾਮ 21,000 ਰੁਪਏ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਹ ਕ੍ਰਿਕਟ ਮੈਚ ਐਤਵਾਰ ਨੂੰ ਕਰਵਾਏ ਜਾਣਗੇ।