10 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਇਕ ਗ੍ਰਿਫ਼ਤਾਰ
ਮੋਰਿੰਡਾ ਪੁਲਿਸ ਵੱਲੋਂ 10 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਇਕ ਗ੍ਰਿਫ਼ਤਾਰ
Publish Date: Mon, 23 Feb 2026 04:39 PM (IST)
Updated Date: Mon, 23 Feb 2026 04:43 PM (IST)
ਅਮਰਜੀਤ ਧੀਮਾਨ, ਪੰਜਾਬੀ ਜਾਗਰਣ, ਮੋਰਿੰਡਾ : ਮੋਰਿੰਡਾ ਪੁਲਿਸ ਨੇ ਇੱਕ ਨੌਜਵਾਨ ਨੂੰ 10 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ।ਸਬ ਇੰਸਪੈਕਟਰ ਗੁਰਮੁੱਖ ਸਿੰਘ ਐਸਐਚਓ ਮੋਰਿੰਡਾ ਸ਼ਹਿਰੀ ਨੇ ਦੱਸਿਆ ਕਿ ਏਐਸਆਈ ਮਨਜੀਤ ਸਿੰਘ ਵੱਲੋਂ ਪੁਲਿਸ ਪਾਰਟੀ ਦੇ ਸਹਿਯੋਗ ਨਾਲ ਸਮਾਜ ਵਿਰੋਧੀ ਅਨਸਰਾਂ, ਨਸ਼ਾ ਤਸਕਰਾਂ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਸਬੰਧੀ ਮੋਰਿੰਡਾ ਸ੍ਰੀ ਚਮਕੌਰ ਸਾਹਿਬ ਰੋਡ ਤੇ ਗਸ਼ਤ ਕੀਤੀ ਜਾ ਰਹੀ ਸੀ। ਜਦੋਂ ਪੁਲਿਸ ਪਾਰਟੀ ਪਿੰਡ ਕਾਂਜਲਾ ਕੋਲ ਸਥਿਤ ਪੈਟਰੋਲ ਪੰਪ ਨੇੜੇ ਪੁੱਜੀ , ਤਾਂ ਇੱਕ ਨੌਜਵਾਨ ਜੋ ਪੈਦਲ ਪਿੰਡ ਕਾਂਜਲਾ ਵੱਲ ਜਾ ਰਿਹਾ ਸੀ, ਪੁਲਿਸ ਦੀ ਗੱਡੀ ਨੂੰ ਵੇਖ ਕੇ ਘਬਰਾਹਟ ਵਿਚ ਮੋਰਿੰਡਾ ਵੱਲ ਨੂੰ ਮੁੜਨ ਲੱਗਿਆ ਅਤੇ ਉਸ ਨੇ ਆਪਣੀ ਪੈਂਟ ਦੀ ਜੇਬ ਵਿੱਚੋਂ ਇੱਕ ਮੋਮੀ ਲਿਫਾਫੀ ਕੱਢ ਕੇ ਬਾਹਰ ਸੁੱਟ ਦਿੱਤੀ । ਜਿਸ ਨੂੰ ਪੁਲਿਸ ਪਾਰਟੀ ਵੱਲੋ ਸ਼ੱਕ ਦੇ ਆਧਾਰ ਤੇ ਕਾਬੂ ਕਰਕੇ ਉਸ ਵੱਲੋ ਸੁੱਟੀ ਗਈ ਲਿਫਾਫੀ ਵਿੱਚੋ 10 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕੀਤਾ ਗਿਆ। ਐਸਐਚਓ ਗੁਰਮੁੱਖ ਸਿੰਘ ਨੇ ਦੱਸਿਆ ਕਿ ਪਕੜੇ ਗਏ ਆਰੋਪੀ ਦੀ ਪਛਾਣ ਗਗਨਪ੍ਰੀਤ ਸਿੰਘ ਪੁੱਤਰ ਰਣਜੀਤ ਸਿੰਘ ਨਿਵਾਸੀ ਪਿੰਡ ਚੱਕਲਾਂ, ਥਾਣਾ ਸਦਰ ਮੋਰਿੰਡਾ ਵਜੋਂ ਹੋਈ ਹੈ। ਜਿਸ ਵਿਰੁੱਧ ਐਨਡੀਪੀਐਸ ਐਕਟ ਦੀ ਧਾਰਾ 22/61/85 ਅਧੀਨ ਮੁਕਦਮਾ ਦਰਜ ਕਰਕੇ ਅਦਾਲਤ ਵਿੱਚ ਪੇਸ਼ ਕਰਕੇ ਅਗਲੀ ਕਾਰਵਾਈ ਆਰੰਭ ਕਰ ਦਿੱਤੀ ਹੈ।