ਸ਼ੱਕੀ ਹਾਲਤ ਵਿਚ ਮਿਲੀ ਨੌਜਵਾਨ ਲਾਸ਼
ਸ਼ੱਕੀ ਹਾਲਤ ਵਿਚ ਮਿਲੀ ਨੌਜਵਾਨ ਲਾਸ਼
Publish Date: Tue, 24 Feb 2026 04:48 PM (IST)
Updated Date: Tue, 24 Feb 2026 04:49 PM (IST)
ਅਸ਼ੋਕ ਕੁਮਾਰ ਚੇਤਲ,ਪੰਜਾਬੀ ਜਾਗਰਣ, ਬੇਲਾ : ਕਸਬਾ ਬੇਲਾ ਤੋਂ ਪਿੰਡ ਅਟਾਰੀ ਅਤੇ ਦਰਿਆ ਸਤਲੁੱਜ ਦਰਿਆ ਵੱਲ ਜਾਂਦੀ ਲਿੰਕ ਸੜਕ ’ਤੇ ਅੱਜ ਉਸ ਵੇਲੇ ਸਨਸਨੀ ਫੈਲ ਗਈ, ਜਦੋਂ ਇੱਕ ਨੌਜਵਾਨ ਦੀ ਲਾਸ਼ ਸ਼ੱਕੀ ਹਾਲਤ ਵਿਚ ਮਿਲੀ। ਇਸ ਘਟਨਾ ਤੋਂ ਬਾਅਦ ਇਲਾਕਾ ਵਾਸੀਆਂ ਵਿਚ ਦਹਿਸ਼ਤ ਅਤੇ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਬੇਲਾ ਪੁਲਿਸ ਚੌਂਕੀ ਦੇ ਇੰਚਾਰਜ ਸੁਖਵਿੰਦਰ ਸਿੰਘ ਅਤੇ ਮੁਨਸ਼ੀ ਸੁਰਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਪਹਿਚਾਣ ਜਸਕਰਨ ਸਿੰਘ (24) ਪੁੱਤਰ ਤਰਲੋਚਨ ਸਿੰਘ ਨਿਵਾਸੀ ਪਿੰਡ ਬੇਲਾ, ਜ਼ਿਲ੍ਹਾ ਰੂਪਨਗਰ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਜਸਕਰਨ ਸਿੰਘ ਦੀ ਲਾਸ਼ ਸੜਕ ਕਿਨਾਰੇ ਪਈ ਮਿਲੀ, ਜਦਕਿ ਉਸ ਦਾ ਮੋਟਰਸਾਈਕਲ ਲਾਸ਼ ਤੋਂ ਕੁਝ ਦੂਰੀ ’ਤੇ ਹੀ ਡਿੱਗਿਆ ਹੋਇਆ ਸੀ। ਉਨ੍ਹਾਂ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਟੀਮ ਮੌਕੇ ’ਤੇ ਪਹੁੰਚ ਗਈ ਅਤੇ ਸਥਿਤੀ ਦਾ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਲਿਆ ਹੈ ਅਤੇ ਪੋਸਟਮਾਰਟਮ ਦੀ ਰਿਪੋਰਟ ਤੋਂ ਬਾਅਦ ਹੀ ਮੌਤ ਦੇ ਅਸਲ ਕਾਰਨਾਂ ਦਾ ਪਤਾ ਲੱਗ ਸਕੇਗਾ। ਉਨ੍ਹਾਂ ਕਿਹਾ ਕਿ ਇਸ ਸਬੰਧੀ ਮਾਮਲਾ ਦਰਜ ਕਰ ਕੇ ਵੱਖ-ਵੱਖ ਪਹਿਲੂਆਂ ਤੋਂ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।