ਰੋਟਰੀ ਕਲੱਬ ਵਲੋਂ ਖੂਨਦਾਨ ਕੈਂਪ 26 ਨੂੰ
ਰੋਟਰੀ ਕਲੱਬ ਵਲੋਂ ਖੂਨਦਾਨ ਕੈਂਪ 26 ਨੂੰ
Publish Date: Tue, 24 Feb 2026 04:49 PM (IST)
Updated Date: Tue, 24 Feb 2026 04:52 PM (IST)
ਜੌਲੀ ਸੂਦ, ਪੰਜਾਬੀ ਜਾਗਰਣ, ਮੋਰਿੰਡਾ : ਰੋਟਰੀ ਕਲੱਬ ਮੋਰਿੰਡਾ ਵਲੋਂ ਸਵਰਗੀ ਪਰਮਜੀਤ ਕੌਰ ਰਾਏ ਦੀ ਮਿੱਠੀ ਯਾਦ ਨੂੰ ਵਿਚ 3ਵਾਂ ਖੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਲੱਬ ਦੇ ਸਕੱਤਰ ਡਾ.ਨਿਰਮਲ ਧਿਮਾਨ ਨੇ ਦੱਸਿਆ ਕਿ ਇਹ ਖੂਨਦਾਨ ਕੈਂਪ ਖਾਲਸਾ ਗਰਲਜ਼ ਕਾਲਜ ਮੋਰਿੰਡਾ ਵਿਖੇ ਸਵੇਰੇ 9 ਵਜੇ ਅਰੰਭ ਹੋਵੇਗਾ, ਜਿਸ ਵਿਚ ਰੋਟਰੀ ਬਲੱਡ ਬੈਂਕ ਸੈਕਟਰ-37 ਚੰਡੀਗੜ੍ਹ ਦੀ ਮਾਹਿਰ ਡਾਕਟਰਾਂ ਦੀ ਟੀਮ ਵੱਲੋਂ ਖੂਨ ਇਕੱਤਰ ਕੀਤਾ ਜਾਵੇਗਾ। ਉਨ੍ਹਾਂ ਸਮੂਹ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਕੈਂਪ ਵਿਚ ਪਹੁੰਚ ਕੇ ਖੂਨਦਾਨ ਕਰਨ ਤਾਂ ਜੋ ਕਿਸੇ ਲੋੜਵੰਦ ਦੀ ਜਾਨ ਬਚਾਈ ਜਾ ਸਕੇ।