ਪ੍ਰਦੀਪ ਸਿੰਘ ਬੈਂਸ ਨੇ ਐਸਡੀਐਮ ਵਜੋਂ ਅਹੁਦਾ ਸੰਭਾਲਿਆ
ਪ੍ਰਦੀਪ ਸਿੰਘ ਬੈਂਸ ਨੇ ਸ੍ਰੀ ਚਮਕੌਰ ਸਾਹਿਬ ਵਿਖੇ ਐਸਡੀਐਮ ਵਜੋਂ ਅਹੁਦਾ ਸੰਭਾਲਿਆ
Publish Date: Tue, 24 Feb 2026 04:51 PM (IST)
Updated Date: Tue, 24 Feb 2026 04:55 PM (IST)
ਰਾਜਵੀਰ ਚੌਤਾਂ, ਪੰਜਾਬੀ ਜਾਗਰਣ, ਸ੍ਰੀ ਚਮਕੌਰ ਸਾਹਿਬ : ਪੀਸੀਐਸ ਅਧਿਕਾਰੀ ਪ੍ਰਦੀਪ ਸਿੰਘ ਬੈਂਸ ਨੇ ਸ੍ਰੀ ਚਮਕੌਰ ਸਾਹਿਬ ਵਿਖੇ ਬਤੌਰ ਉਪ ਮੰਡਲ ਮੈਜਿਸਟ੍ਰੇਟ ਆਪਣਾ ਅਹੁਦਾ ਸੰਭਾਲ ਲਿਆ ਹੈ। ਉਹ ਇਸ ਤੋ ਪਹਿਲਾ ਉਪ ਮੰਡਲ ਪਾਇਲ (ਲੁਧਿਆਣਾ) ਵਿਖੇ ਬਤੌਰ ਐਸਡੀਐਮ ਤੈਨਾਤ ਸਨ। ਅਹੁਦਾ ਸੰਭਾਲਣ ਉਪਰੰਤ ਵਿਸੇਸ਼ ਗੱਲਬਾਤ ਦੌਰਾਨ ਬੈਂਸ ਨੇ ਕਿਹਾ ਕਿ ਲੋੜਵੰਦ ਲੋਕਾਂ ਤੱਕ ਸਰਕਾਰੀ ਦੀਆਂ ਭਲਾਈ ਸਕੀਮਾਂ ਦਾ ਲਾਭ ਪਹੁੰਚਾਉਣਾ ਉਨ੍ਹਾਂ ਦੀ ਤਰਜੀਹ ਹੋਵੇਗੀ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾਂ ਨੂੰ ਹਰ ਪਰਿਵਾਰ ਤੱਕ ਪਹੁੰਚਾਇਆ ਜਾਵੇਗਾ। ਪੰਜਾਬ ਸਰਕਾਰ ਵੱਲੋਂ ਲੋਕ ਭਲਾਈ ਅਤੇ ਵਿਕਾਸ ਦੇ ਚੱਲ ਰਹੇ ਕੰਮਾਂ ਵਿਚ ਪੂਰੀ ਪਾਰਦਰਸ਼ਤਾ ਲਿਆਦੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਮੇਰੇ ਲਈ ਇਹ ਬਹੁਤ ਭਾਗਾ ਵਾਲਾ ਸਮਾਂ ਹੈ ਕਿ ਮੈਨੂੰ ਸ੍ਰੀ ਚਮਕੌਰ ਸਾਹਿਬ ਦੀ ਪਵਿੱਤਰ ਤੇ ਇਤਿਹਾਸਕ ਧਰਤੀ ਤੇ ਸੇਵਾ ਕਰਨ ਦਾ ਮੌਕਾ ਮਿਲਿਆ ਹੈ। ਇਸ ਨੂੰ ਪੂਰੀ ਮਿਹਨਤ, ਲਗਨ ਤੇ ਇਮਾਨਦਾਰੀ ਨਾਲ ਨਿਭਾਉਣ ਲਈ ਯਤਨਸ਼ੀਲ ਰਹਾਂਗੇ।