ਦਫਤਰੀ ਕਰਮਚਾਰੀਆਂ ’ਤੇ ਤਸ਼ੱਦਦ ਦੀ ਨਿਖੇਧੀ
ਦਫਤਰੀ ਕਰਮਚਾਰੀਆਂ ਤੇ ਪੁਲਿਸ ਵੱਲੋਂ ਕੀਤੇ ਅੰਨੇ ਤਸ਼ੱਦਦ ਦੀ ਨਿਖੇਧੀ
Publish Date: Wed, 25 Feb 2026 06:21 PM (IST)
Updated Date: Wed, 25 Feb 2026 06:25 PM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਰੂਪਨਗਰ : ਸਿੱਖਿਆ ਵਿਭਾਗ ਵਿਚ ਲੰਬੇ ਸਮੇਂ ਤੋਂ ਕੰਮ ਕਰਦੇ ਸਮੱਗਰਾ ਸਿੱਖਿਆ ਅਭਿਆਨ ਦੇ ਦਫਤਰੀ ਕਰਮਚਾਰੀਆਂ ਦੀਆਂ ਤਨਖਾਹਾਂ ਰੈਗੂਲਰ ਕਰਨ ਦੇ ਨਾਂ ਤੇ ਭਾਰੀ ਕਟੌਤੀ ਕੀਤੀ ਗਈ। ਜਿਸ ਦੇ ਵਿਰੋਧ ਵਿਚ ਹਜ਼ਾਰਾਂ ਦਫਤਰੀ ਕਰਮਚਾਰੀਆਂ ਵੱਲੋਂ ਮੁਹਾਲੀ ਵਿਖੇ ਰੋਸ ਪ੍ਰਦਰਸ਼ਨ ਕਰਦਿਆਂ ਮੁੱਖ ਮੰਤਰੀ ਨਿਵਾਸ ਵੱਲ ਵਧਣ ਦਾ ਯਤਨ ਕੀਤਾ ਤਾਂ ਇਨ੍ਹਾਂ ਤੇ ਪੁਲਿਸ ਵੱਲੋਂ ਭਾਰੀ ਤਸ਼ੱਦਦ ਕਰਦਿਆਂ ਵਾਟਰ ਕੈਨਨ ਦਾ ਵੀ ਪ੍ਰਯੋਗ ਕੀਤਾ ਗਿਆ। ਗੌਰਮਿੰਟ ਟੀਚਰਜ ਯੂਨੀਅਨ ਦੇ ਸੂਬਾ ਪ੍ਰਧਾਨ ਸਾਥੀ ਸੁਖਵਿੰਦਰ ਸਿੰਘ ਚਾਹਲ, ਜਨਰਲ ਸਕੱਤਰ ਗੁਰਵਿੰਦਰ ਸਿੰਘ ਸਸਕੋਰ, ਵਿੱਤ ਸਕੱਤਰ ਮਨੋਹਰ ਲਾਲ ਸ਼ਰਮਾ ਅਤੇ ਪ੍ਰੈਸ ਸਕੱਤਰ ਕਰਨੈਲ ਸਿੰਘ ਫਿਲੋਰ ਅਤੇ ਧਰਮਿੰਦਰ ਸਿੰਘ ਭੰਗੂ ਨੇ ਦਫਤਰੀ ਮੁਲਾਜ਼ਮਾਂ ਤੇ ਕੀਤੇ ਲਾਠੀਚਾਰਜ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਮੰਗ ਕੀਤੀ ਹੈ ਕਿ ਦਫਤਰੀ ਕਰਮਚਾਰੀਆਂ ਨੂੰ ਪੂਰੀ ਤਨਖਾਹ ਅਤੇ ਭੱਤਿਆਂ ਸਮੇਤ ਵਿਭਾਗ ਵਿਚ ਰੈਗੂਲਰ ਕੀਤਾ ਜਾਵੇ। ਇਨ੍ਹਾਂ ਤੇ ਥੋਪੀ ਤਿੰਨ ਸਾਲ ਪਰਖ ਕਾਲ ਦੀ ਸ਼ਰਤ ਨੂੰ ਰੱਦ ਕੀਤਾ ਜਾਵੇ ਅਤੇ ਦੋਸ਼ੀ ਪੁਲਿਸ ਮੁਲਾਜ਼ਮਾਂ ਖਿਲਾਫ ਕੜੀ ਕਾਰਵਾਈ ਕੀਤੀ ਜਾਵੇ।