ਰੇਲਵੇ ਸਟੇਸ਼ਨ ਤੋਂ ਨਸ਼ੇ ’ਚ ਵਿਅਕਤੀ ਕਾਬੂ
ਨਿਊ ਮੋਰਿੰਡਾ ਰੇਲਵੇ ਸਟੇਸ਼ਨ ਤੋਂ ਨਸ਼ੇ ਦੀ ਹਾਲਤ ਵਿਚ ਵਿਅਕਤੀ ਕਾਬੂ
Publish Date: Thu, 26 Feb 2026 03:44 PM (IST)
Updated Date: Thu, 26 Feb 2026 03:46 PM (IST)
ਪੰਜਾਬੀ ਜਾਗਰਣ ਟੀਮ, ਮੋਰਿੰਡਾ : ਰੇਲਵੇ ਪੁਲਿਸ ਵੱਲੋਂ ਨਿਊ ਮੋਰਿੰਡਾ ਰੇਲਵੇ ਸਟੇਸ਼ਨ ਤੋਂ ਇੱਕ ਵਿਅਕਤੀ ਨੂੰ ਨਸ਼ੇ ਦੀ ਹਾਲਤ ਵਿਚ ਕਾਬੂ ਕੀਤਾ ਗਿਆ। ਪੁਲਿਸ ਵੱਲੋਂ ਉਕਤ ਵਿਅਕਤੀ ਦੇ ਖਿਲਾਫ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕਰਕੇ ਨਸ਼ਾ ਮੁਕਤੀ ਕੇਂਦਰ ਦਾਖਲ ਕਰਵਾ ਦਿੱਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰੇਲਵੇ ਪੁਲਿਸ ਦੇ ਚੌਂਕੀ ਇੰਚਾਰਜ ਸੁਗਰੀਵੀ ਚੰਦ ਨੇ ਦੱਸਿਆ ਕਿ ਰੇਲਵੇ ਪੁਲਿਸ ਪਾਰਟੀ ਸਪੈਸ਼ਲ ਡੀਜੀਪੀ ਰੇਲਵੇ ਸ਼ੱਸ਼ੀ ਪ੍ਰਭਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਯੁੱਧ ਨਸ਼ਿਆਂ ਵਿਰੁੱਧ ਤਹਿਤ ਗਸ਼ਤ ’ਤੇ ਸੀ। ਉਨ੍ਹਾਂ ਦੱਸਿਆ ਕਿ ਨਿਊ ਮੋਰਿੰਡਾ ਰੇਲਵੇ ਸਟੇਸ਼ਨ ’ਤੇ ਪਲੇਟ ਫਾਰਮ ਨੰਬਰ:1 ’ਤੇ ਇੱਕ ਵਿਅਕਤੀ ਨਸ਼ੇ ਦੀ ਹਾਲਤ ਵਿਚ ਮਿਲਿਆ ਜਿਸ ਨੇ ਆਪਣਾ ਨਾਮ ਮਨਪ੍ਰੀਤ ਮਸੀਹ ਪੁੱਤਰ ਮਨਜੀਤ ਮਸੀਹ ਵਾਸੀ ਪਿੰਡ ਫੋਰੋ ਚੀਚੀ, ਥਾਣਾ ਭੈਣੀ ਮੀਆਂ ਖਾਂ, ਜ਼ਿਲ੍ਹਾ ਗੁਰਦਾਸਪੁਰ ਦੱਸਿਆ। ਉਨ੍ਹਾਂ ਦੱਸਿਆ ਕਿ ਉਕਤ ਵਿਅਕਤੀ ਦੇ ਡੋਪ ਟੈਸਟ ਦੀ ਰਿਪੋਰਟ ਪੌਜ਼ੀਟਿਵ ਆਉਣ ’ਤੇ ਉਸ ਦੇ ਖਿਲਾਫ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਕਰਕੇ ਅਦਾਲਤ ਵਿਚ ਪੇਸ਼ ਕੀਤਾ ਗਿਆ। ਅਦਾਲਤ ਵੱਲੋਂ ਉਕਤ ਵਿਅਕਤੀ ਨੂੰ ਨਸ਼ਾ ਮੁਕਤੀ ਕੇਂਦਰ ਦਾਖਲ ਕਰਵਾਉਣ ਦੇ ਆਦੇਸ਼ ਦਿੱਤੇ ਗਏ। ਇਸ ਮੌਕੇ ਮੋਰਿੰਡਾ ਰੇਲਵੇ ਚੌਂਕੀ ਦੇ ਅਧਿਕਾਰੀ ਰਘਵਿੰਦਰ ਸਿੰਘ ਵੀ ਨਾਲ ਸ਼ਾਮਿਲ ਸਨ।