ਬੇਲਾ ਕਾਲਜ ਵਿਖੇ ਭਾਸ਼ਣ ਸਮਾਗਮ ਕਰਵਾਇਆ
ਬੇਲਾ ਕਾਲਜ ਵਿਖੇ ਅੰਤਰਰਾਸ਼ਟਰੀ ਮਾਤ-ਭਾਸ਼ਾ ਦਿਵਸ ’ਤੇ ਵਿਸ਼ੇਸ਼ ਭਾਸ਼ਣ ਸਮਾਗਮ ਕਰ
Publish Date: Thu, 26 Feb 2026 03:45 PM (IST)
Updated Date: Thu, 26 Feb 2026 03:49 PM (IST)

ਅਸ਼ੋਕ ਚੇਤਲ, ਪੰਜਾਬੀ ਜਾਗਰਣ ਬੇਲਾ : ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਵਿਖੇ ਅੰਤਰਰਾਸ਼ਟਰੀ ਮਾਤ-ਭਾਸ਼ਾ ਦਿਵਸ ਨੂੰ ਸਮਰਪਿਤ ਇੱਕ ਵਿਸ਼ੇਸ਼ ਭਾਸ਼ਣ ਸਮਾਗਮ ਕਰਵਾਇਆ ਗਿਆ। ਇਸ ਮੌਕੇ ਪ੍ਰਸਿੱਧ ਕਵਿਤਰੀ ਅਤੇ ਉੱਘੀ ਸ਼ਾਇਰਾ ਡਾ.ਮਨਜੀਤ ਇੰਦਰਾ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਮਾਤ-ਭਾਸ਼ਾ ਦੀ ਅਹਿਮੀਅਤ, ਪੰਜਾਬੀ ਸਾਹਿਤ ਦੀ ਵਿਰਾਸਤ ਅਤੇ ਨੌਜਵਾਨਾਂ ਦੀ ਜ਼ਿੰਮੇਵਾਰੀ ਬਾਰੇ ਪ੍ਰਭਾਵਸ਼ਾਲੀ ਵਿਚਾਰ ਸਾਂਝੇ ਕੀਤੇ। ਇਸ ਮੌਕੇ ਪ੍ਰਿੰਸੀਪਲ ਡਾ.ਸਤਵੰਤ ਕੌਰ ਸ਼ਾਹੀ ਵੱਲੋਂ ਉਨ੍ਹਾਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ। ਪ੍ਰਿੰਸੀਪਲ ਡਾ.ਸਤਵੰਤ ਕੌਰ ਸ਼ਾਹੀ ਨੇ ਕਿਹਾ ਕਿ ਇਸ ਸਮਾਗਮ ਦਾ ਉਦੇਸ਼ ਮਾਤ-ਭਾਸ਼ਾ ਦੀ ਮਹੱਤਤਾ ਨੂੰ ਉਜਾਗਰ ਕਰਨਾ ਅਤੇ ਨਵੀਂ ਪੀੜ੍ਹੀ ਨੂੰ ਆਪਣੀ ਮਾਂ-ਬੋਲੀ ਨਾਲ ਜੋੜਨਾ ਸੀ। ਉਨ੍ਹਾਂ ਵਿਦਆਰਥੀਆਂ ਨੂੰ ਕਿਹਾ ਕਿ ਮਾਤ-ਭਾਸ਼ਾ ਸਾਡੀ ਪਹਿਚਾਣ ਅਤੇ ਸੱਭਿਆਚਾਰ ਦੀ ਅਸਲੀ ਨਿਸ਼ਾਨੀ ਹੈ। ਇਸ ਸਮਾਗਮ ਦੌਰਾਨ ਵੱਖ-ਵੱਖ ਵਿਭਾਗਾਂ ਦੇ ਵਿਦਆਰਥੀਆਂ ਨੇ ਭਾਗ ਲਿਆ। ਇਸ ਦੌਰਾਨ ਵਿਦਿਆਰਥੀਆਂ ਦੇ ਪੰਜਾਬੀ ਬਚਾਓ ਕਾਫਲਾ, ਚਿੱਤਰਕਾਰੀ, ਲੇਖ ਲਿਖਣ, ਸੁੰਦਰ ਲਿਖਾਈ, ਨਾਅਰਾ ਲਿਖਣ ਅਤੇ ਅਨਮੋਲ ਬਚਨ ਲਿਖਣ ਵਰਗੇ ਮੁਕਾਬਲੇ ਕਰਵਾਏ ਗਏ, ਜਿਸ ਵਿਚ ਉਨ੍ਹਾਂ ਨੇ ਉਤਸ਼ਾਹ ਨਾਲ ਭਾਗ ਲੈਂਦੇ ਹੋਏ ਆਪਣੀ ਰਚਨਾਤਮਿਕ ਯੋਗਤਾ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਕਾਲਜ ਪ੍ਰਬੰਧਕਾਂ ਵੱਲੋਂ ਇਨ੍ਹਾਂ ਮੁਕਾਬਲਿਆਂ ਵਿਚ ਜੇਤੂ ਰਹਿਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਡਾ.ਸੁਰਜੀਤ ਕੌਰ, ਡਾ.ਹਰਪ੍ਰੀਤ ਸਿੰਘ ਭਿਓਰਾ, ਡਾ.ਤੇਜਿੰਦਰ ਕੌਰ, ਡਾ.ਜਸਪ੍ਰੀਤ ਕੌਰ, ਸੁਨੀਤਾ ਰਾਣੀ, ਗਗਨਦੀਪ ਕੌਰ, ਜਸਪ੍ਰੀਤ ਸਿੰਘ ਰਾਏ, ਅਭਿਸ਼ੇਕ ਸਿੰਘ, ਰੋਜ਼ੀ ਰਾਣੀ (ਸਾਰੇ ਪ੍ਰੋਫੈਸਰ) ਆਦਿ ਸਮੇਤ ਸਟਾਫ ਤੇ ਵਿਦਿਆਰਥੀ ਹਾਜ਼ਰ ਸਨ।