ਚੂਹੜ ਮਾਜਰਾ ਪੰਚਾਇਤ ਨੂੰ 5 ਲੱਖ ਰੁਪਏ ਦੀ ਗ੍ਰਾਂਟ ਭੇਂਟ
ਚੂਹੜ ਮਾਜਰਾ ਪੰਚਾਇਤ ਨੂੰ 5 ਲੱਖ ਰੁਪਏ ਦੀ ਗ੍ਰਾਂਟ ਭੇਂਟ
Publish Date: Sat, 14 Mar 2026 04:43 PM (IST)
Updated Date: Sat, 14 Mar 2026 04:45 PM (IST)

ਰਾਜਵੀਰ ਸਿੰਘ ਚੌਂਤਾ,ਪੰਜਾਬੀ ਜਾਗਰਣ ਸ਼੍ਰੀ ਚਮਕੌਰ ਸਾਹਿਬ : ਹਲਕਾ ਸ਼੍ਰੀ ਚਮਕੌਰ ਸਾਹਿਬ ਦੇ ਪਿੰਡ ਚੂਹੜ ਮਾਜਰਾ ਵਿਚ ਸਰਬਸੰਮਤੀ ਨਾਲ ਚੁਣੀ ਗਈ ਗ੍ਰਾਮ ਪੰਚਾਇਤ ਨੂੰ ਪੰਜਾਬ ਸਰਕਾਰ ਵੱਲੋਂ ਐਲਾਨੀ ਗਈ ਪ੍ਰੋਤਸਾਹਨ ਰਾਸ਼ੀ ਦੇ ਤਹਿਤ 5 ਲੱਖ ਰੁਪਏ ਦਾ ਚੈੱਕ ਦਿੱਤਾ ਗਿਆ। ਇਹ ਚੈੱਕ ਹਲਕਾ ਵਿਧਾਇਕ ਸ਼੍ਰੀ ਚਮਕੌਰ ਸਾਹਿਬ ਡਾ. ਚਰਨਜੀਤ ਸਿੰਘ ਵੱਲੋਂ ਪੰਚਾਇਤ ਮੈਂਬਰਾਂ ਨੂੰ ਸੌਂਪਿਆ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾ ਦੇ ਵਿਕਾਸ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਸਰਬਸੰਮਤੀ ਨਾਲ ਪੰਚਾਇਤ ਚੁਣਨ ਵਾਲੇ ਪਿੰਡਾਂ ਨੂੰ ਇਹ ਗ੍ਰਾਂਟ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਆਪ ਵੱਲੋਂ ਕੀਤੇ ਗਏ ਸਾਰੇ ਵਾਅਦੇ ਪੂਰੇ ਕੀਤੇ ਗਏ ਹਨ। ਇਸ ਮੌਕੇ ਸਰਪੰਚ ਹਰਪ੍ਰੀਤ ਸਿੰਘ ਸਮੇਤ ਪੰਚ ਰਵਿੰਦਰ ਸਿੰਘ, ਬਲਜੀਤ ਸਿੰਘ, ਰਣਜੀਤ ਸਿੰਘ, ਦਰਸ਼ਨ ਸਿੰਘ, ਸਵਰਨਜੀਤ ਕੌਰ, ਅਮਨਜੀਤ ਕੌਰ ਅਤੇ ਜਸਵਿੰਦਰ ਕੌਰ ਹਾਜ਼ਰ ਸਨ। ਇਸ ਮੌਕੇ ਪੰਚਾਇਤ ਮੈਂਬਰਾਂ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਸਰਬਸੰਮਤੀ ਨਾਲ ਚੁਣੀਆਂ ਪੰਚਾਇਤਾਂ ਨੂੰ ਪ੍ਰੋਤਸਾਹਿਤ ਕਰਨਾ ਇੱਕ ਸਲਾਹੁਣਯੋਗ ਕਦਮ ਹੈ। ਇਸ ਨਾਲ ਪਿੰਡਾਂ ਵਿਚ ਏਕਤਾ ਅਤੇ ਵਿਕਾਸ ਨੂੰ ਹੋਰ ਮਜ਼ਬੂਤੀ ਮਿਲੇਗੀ। ਇਸ ਮੌਕੇ ਗ੍ਰਾਮ ਪੰਚਾਇਤ ਵੱਲੋਂ ਸਮੂਹ ਪਿੰਡ ਵਾਸੀਆਂ ਦਾ ਵੀ ਧੰਨਵਾਦ ਕੀਤਾ ਗਿਆ, ਜਿਨ੍ਹਾਂ ਨੇ ਸਰਬਸੰਮਤੀ ਨਾਲ ਪੰਚਾਇਤ ਦੀ ਚੋਣ ਕਰਕੇ, ਉਨ੍ਹਾਂ ਨੂੰ ਪਿੰਡ ਦੀ ਸੇਵਾ ਕਰਨ ਦਾ ਮੌਕਾ ਦਿੱਤਾ। ਇਸ ਮੌਕੇ ਸਮੂਹ ਗ੍ਰਾਮ ਪੰਚਾਇਤ ਮੈਂਬਰਾਂ ਨੇ ਭਰੋਸਾ ਦਿਵਾਇਆ ਕਿ ਮਿਲੀ ਗ੍ਰਾਂਟ ਨੂੰ ਪਿੰਡ ਦੇ ਵਿਕਾਸ ਕਾਰਜਾਂ ਲਈ ਖਰਚ ਕੀਤਾ ਜਾਵੇਗਾ। ਇਸ ਮੌਕੇ ਇਲਾਕਾ ਵਾਸੀ ਵੀ ਹਾਜ਼ਰ ਸਨ।