ਅਕਾਲੀ ਦਲ ਦੀ ਸਰਕਾਰ ਆਉਣ ਤੇ ਹਲਕਾ ਚਮਕੌਰ ਸਾਹਿਬ ਦਾ ਸਰਬਪੱਖੀ ਵਿਕਾਸ ਕਰਾਂਗੇ -ਡਾ. ਚੀਮਾ
ਅਕਾਲੀ ਸਰਕਾਰ ਆਉਣ ’ਤੇ ਹਲਕਾ ਚਮਕੌਰ ਸਾਹਿਬ ਦਾ ਸਰਬਪੱਖੀ ਵਿਕਾਸ ਕਰਾਂਗੇ : ਡਾ. ਚੀਮਾ ਅਮਰਜੀਤ ਧੀਮਾਨ, ਪੰਜਾਬੀ ਜਾਗਰਣ ਮੋਰਿੰਡਾ : ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਸ਼੍ਰੀ ਚਮਕੌਰ ਸਾਹਿਬ ਦੇ ਇੰਚਾਰਜ ਅਤੇ ਅਕਾਲੀ ਦਲ (ਐਸਸੀ਼ ਵਿੰਗ) ਦੇ ਜਨਰਲ ਸਕੱਤਰ ਹਰਮੋਹਣ ਸਿੰਘ ਸੰਧੂ ਵੱਲੋਂ ਮੋਰਿੰਡਾ ਵਿਖੇ ਸ਼੍ਰੋਮਣੀ ਅਕਾਲੀ ਦਲ ਦਾ ਮੁੱਖ ਦਫਤਰ ਖੋਲ੍ਹਿਆ । ਜਿਸ ਦਾ ਉਦਘਾਟਨ ਸਾਬਕਾ ਕੈਬਨਿਟ ਮੰਤਰੀ ਡਾਕਟਰ ਦਲਜੀਤ ਸਿੰਘ ਚੀਮਾ ਨੇ ਕੀਤਾ।ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ ਅਤੇ ਗਿਆਨੀ ਭਾਗ ਸਿੰਘ ਗੁਰਦੁਆਰਾ ਸ਼ਹੀਦਗੰਜ ਸਾਹਿਬ ਮੋਰਿੰਡਾ ਵਾਲਿਆਂ ਵੱਲੋਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ ਅਤੇ ਭਾਈ ਨਰਿੰਦਰ ਸਿੰਘ ਚਮਕੌਰ ਸਾਹਿਬ ਵਾਲਿਆਂ ਦੇ ਜਥੇ ਵੱਲੋਂ ਮਨੋਹਰ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਮੌਕੇ ਤੇ ਉਚੇਚੇ ਤੌਰ ਤੇ ਸ਼ਾਮਿਲ ਹੋਏ ਸਾਬਕਾ ਕੈਬਨਿਟ ਮੰਤਰੀ ਡਾਕਟਰ ਦਲਜੀਤ ਸਿੰਘ ਚੀਮਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਹਲਕਾ ਚਮਕੌਰ ਸਾਹਿਬ ਦੇ ਇੰਚਾਰਜ ਹਰਮੋਹਣ ਸਿੰਘ ਸੰਧੂ ਵੱਲੋਂ ਨਵੇਂ ਦਫਤਰ ਦਾ ਉਦਘਾਟਨ ਹੋਣਾ ਸਾਡੀ ਪਾਰਟੀ ਲਈ ਇੱਕ ਮਹੱਤਵਪੂਰਨ ਅਤੇ ਖੁਸ਼ੀ ਵਾਲਾ ਪਲ਼ ਹੈ। ਇਹ ਨਾ ਸਿਰਫ਼ ਸਾਡੇ ਸੰਗਠਨ ਦੀ ਮਜ਼ਬੂਤੀ ਦਾ ਪ੍ਰਤੀਕ ਹੈ, ਸਗੋਂ ਲੋਕਾਂ ਤੱਕ ਸਾਡੀ ਪਹੁੰਚ ਨੂੰ ਹੋਰ ਵਧਾਉਣ ਵਾਲਾ ਕਦਮ ਵੀ ਹੈ। ਇਸ ਮੌਕੇ ਵੱਡੀ ਗਿਣਤੀ ਵਿਚ ਪਹੁੰਚੇ ਇਲਾਕਾ ਵਾਸੀਆਂ ਦਾ ਧੰਨਵਾਦ ਕਰਦੇ ਹੋਏ ਹਲਕਾ ਸ਼੍ਰੀ ਚਮਕੌਰ ਸਾਹਿਬ ਦੇ ਇੰਚਾਰਜ ਹਰਮੋਹਣ ਸਿੰਘ ਸੰਧੂ ਨੇ ਕਿਹਾ ਕਿ ਉਹ ਇੱਕ ਆਗੂ ਵਜੋਂ ਨਹੀਂ ਸਗੋਂ ਇੱਕ ਸੇਵਾਦਾਰ ਵੱਜੋਂ ਹਲਕੇ ਦੇ ਲੋਕਾਂ ਦੀ ਸੇਵਾ ਕਰਨਗੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇੱਕੋ-ਇੱਕ ਅਜਿਹੀ ਪਾਰਟੀ ਹੈ ਜੋ ਪੰਜਾਬੀਆਂ ਦੇ ਹੱਕਾਂ ਲਈ ਲੜਦੀ ਰਹੀ ਹੈ ਅਤੇ ਅੱਗੇ ਵੀ ਲੜਦੀ ਰਹੇਗੀ। ਉਨ੍ਹਾਂ ਸਮੂਹ ਸੰਗਤਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਦਫਤਰ ਸਿਰਫ਼ ਰਾਜਨੀਤਿਕ ਗਤੀਵਿਧੀਆਂ ਲਈ ਨਹੀਂ ਸਗੋਂ ਲੋਕਾਂ ਦੀ ਸੇਵਾ ਦਾ ਕੇਂਦਰ ਹੋਵੇਗਾ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਐਸਜੀਪੀਸੀ ਮੈਂਬਰ ਜਥੇਦਾਰ ਅਜਮੇਰ ਸਿੰਘ ਖੇੜਾ, ਜਥੇਦਾਰ ਪਰਮਜੀਤ ਸਿੰਘ ਲੱਖੇਵਾਲ, ਜਥੇਦਾਰ ਅਵਤਾਰ ਸਿੰਘ ਰੀਆ ਬਸੀ ਪਠਾਣਾ, ਹਰਜਤਿੰਦਰ ਸਿੰਘ ਪਵਾਤ ਐਸਜੀਪੀਸੀ ਮੈਂਬਰ ਸਮਰਾਲਾ, ਹਰਜੋਤ ਸਿੰਘ ਮਾਂਗਟ ਜਿਲ੍ਹਾ ਪ੍ਰੀਸ਼ਦ ਮੈਂਬਰ, ਸੀਨੀਅਰ ਅਕਾਲੀ ਸਾਹਿਬ ਸਿੰਘ ਬਡਾਲੀ, ਪਰਵਿੰਦਰ ਸਿੰਘ ਸੁਹਾਣਾ ਜ਼ਿਲ੍ਹਾ ਪ੍ਰਧਾਨ ਮੋਹਾਲੀ, ਜਗਮੀਤ ਸਿੰਘ ਲੁਧਿਆਣਾ, ਦਲਬਾਰਾ ਸਿੰਘ ਬਾਲਾ ਜ਼ਿਲ੍ਹਾ ਪ੍ਰਧਾਨ ਰੋਪੜ, ਸੀਨੀਅਰ ਅਕਾਲੀ ਆਗੂ ਰਣਜੀਤ ਸਿੰਘ ਮਾਨ, ਮਿਲਕ ਪਲਾਂਟ ਮੋਹਾਲੀ ਦੇ ਸਾਬਕਾ ਚੇਅਰਮੈਨ ਬਲਦੇਵ ਸਿੰਘ ਚੱਕਲ ਅਤੇ ਸੀਨੀਅਰ ਅਕਾਲੀ ਆਗੂ ਜਗਪਾਲ ਸਿੰਘ ਜੌਲੀ ਸ਼ਮਸ਼ੇਰ ਸਿੰਘ ਪੁਰਖਾਲਵੀ ਆਦਿ ਆਗੂਆਂ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਸਾਬਕਾ ਚੇਅਰਮੈਨ ਜਸਵਿੰਦਰ ਸਿੰਘ ਛੋਟੂ, ਸਾਬਕਾ ਕੌਂਸਲਰ ਜਗਵਿੰਦਰ ਸਿੰਘ ਪੰਮੀ, ਸਾਬਕਾ ਕੌਂਸਲਰ ਜਗਪਾਲ ਸਿੰਘ ਜੌਲੀ, ਸਾਬਕਾ ਸਰਪੰਚ ਸੁਰਜੀਤ ਸਿੰਘ ਤਾਜਪੁਰਾ, ਸਰਪੰਚ ਦਵਿੰਦਰ ਸਿੰਘ ਮਝੈਲ, ਅਮਨ ਕੰਗ, ਹਰਪ੍ਰੀਤ ਸਿੰਘ ਸੰਗਤਪੁਰਾ, ਕੌਂਸਲਰ ਅੰਮ੍ਰਿਤਪਾਲ ਸਿੰਘ ਖਟੜਾ, ਆੜਤੀ ਐਸੋਸੀਏਸ਼ਨ ਦੇ ਪ੍ਰਧਾਨ ਜੁਝਾਰ ਸਿੰਘ ਮਾਵੀ,ਨੌਜਵਾਨ ਆਗੂ ਮਨਦੀਪ ਸਿੰਘ ਰੌਣੀ, ਧਰਮਿੰਦਰ ਸਿੰਘ ਕੋਟਲੀ, ਉਧਮ ਸਿੰਘ ਰਾਣਾ, ਬਲਜੀਤ ਸਿੰਘ ਅਰਨੌਲੀ, ਯੂਥ ਆਗੂ ਪਰਮਿੰਦਰ ਸਿੰਘ ਬਿੱਟੂ ਕੰਗ, ਜਰਨੈਲ ਸਿੰਘ ਸੱਖੋ ਮਾਜਰਾ, ਗੁਰਪ੍ਰੀਤ ਸਿੰਘ ਬਾਠ, ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਰਣਧੀਰ ਸਿੰਘ ਚੱਕਲ, ਹਰਬੰਸ ਸਿੰਘ ਦਤਾਰਪੁਰ, ਨਿਹਾਲ ਸਿੰਘ ਖਾਲਸਾ ਹਰਜੀਤ ਸਿੰਘ ਖਾਲਸਾ ਮਲਕੀਤ ਸਿੰਘ ਚੱਕਲ, ਹਰਮੀਤ ਸਿੰਘ ਸਲ, ਸਾਬਕਾ ਕੌਂਸਲਰ ਰਜਿੰਦਰ ਸਿੰਘ, ਕੈਪਟਨ ਗੁਰਮੀਤ ਸਿੰਘ ਤਾਜਪੁਰਾ, ਚਰਨਜੀਤ ਸਿੰਘ ਮੋਰਿੰਡਾ, ਅਸ਼ਵਨੀ ਸ਼ਰਮਾ, ਮਲਕੀਤ ਸਿੰਘ ਚਕਲ, ਨਿਸ਼ਾਨ ਸਿੰਘ, ਹਰਸ਼ਬੀਰ ਸਿੰਘ, ਗਿਆਨ ਸਿੰਘ ਕਲਾਰਾਂ, ਨੰਬਰਦਾਰ ਬਹਾਦਰ ਸਿੰਘ ਕਲਾਰਾਂ, ਹਰਮਿੰਦਰ ਸਿੰਘ ਡਿੰਪੀ, ਹਰਚੰਦ ਸਿੰਘ ਡੂਮਛੇੜੀ, ਅਮਰੀਕ ਸਿੰਘ ਸਿੱਧੂਪੁਰ, ਮਾਸਟਰ ਛੱਜਾ ਸਿੰਘ ਚੱਕਲਾ, ਰਵਿੰਦਰ ਸਿੰਘ ਰਵੀ ਕਮਾਲਪੁਰ, ਕੁਲਬੀਰ ਸਿੰਘ ਸੋਨੂ ਰਤਨਗੜ੍ਹ, ਬਲਦੇਵ ਧਾਲੀਵਾਲ ਸਾਬਕਾ ਸਰਪੰਚ ਖੈਰਪੁਰ, ਦਰਸ਼ਨ ਸਿੰਘ ਕੰਗ, ਗੁਰਪ੍ਰੀਤ ਸਿੰਘ ਗੋਪੀ ਚੈੜੀਆਂ, ਕੁਲਜੀਤ ਸਿੰਘ ਧਨੌਰੀ, ਸਾਬਕਾ ਕੌਂਸਲਰ ਹਰਵਿੰਦਰ ਸਿੰਘ ਬੱਬੂ, ਸਰਬਜਿੰਦਰ ਸਿੰਘ ਮੜੌਲੀ, ਸੁੱਖਾ ਯੂਕੇ, ਹਰਸ਼ ਕੋਹਲੀ, ਜਤਿੰਦਰ ਗੁੰਬਰ, ਅਮਨਪ੍ਰੀਤ ਸਿੰਘ ਅਮਨਾ ਸਰਪੰਚ ਦਲਬੀਰ ਸਿੰਘ, ਬਲਜੀਤ ਸਿੰਘ ਦਤਾਰਪੁਰ ਆਦਿ ਵੀ ਸ਼ਾਮਿਲ ਹੋਏ।