ਇੰਦਰਾ ਕਲੌਨੀ ’ਚ ਚਲਾਈ ਤਲਾਸ਼ੀ ਮੁਹਿੰਮ
ਇੰਦਰਾ ਕਲੌਨੀ ਚ ਚਲਾਇਆ ਕਾਸੋ ਅਧੀਨ ਚਲਾਈ ਤਲਾਸ਼ੀ ਮੁਹਿੰਮ
Publish Date: Fri, 20 Mar 2026 04:47 PM (IST)
Updated Date: Fri, 20 Mar 2026 04:49 PM (IST)
ਰਾਜਵੀਰ ਸਿੰਘ ਚੌਂਤਾ, ਪੰਜਾਬੀ ਜਾਗਰਣ, ਸ਼੍ਰੀ ਚਮਕੌਰ ਸਾਹਿਬ : ਕਾਰਡਨ ਐਂਡ ਸਰਚ ਆਪ੍ਰੇਸ਼ਨ (ਕਾਸੋ) ਅਧੀਨ ਇੰਦਰਾ ਕਲੌਨੀ ਅਤੇ ਬੱਸ ਸਟੈਂਡ ਵਿਖੇ ਤਲਾਸ਼ੀ ਮੁਹਿੰਮ ਚਲਾਈ ਗਈ। ਇਸ ਦੌਰਾਨ ਕਲੌਨੀ ਵਿੱਚੋਂ ਮਿਲੇ ਤਿੰਨ ਸ਼ੱਕੀ ਮੋਟਰਸਾਈਕਲ ਪੁਲੀਸ ਨੇ ਥਾਣੇ ਵਿਚ ਬੰਦ ਕਰ ਦਿੱਤੇ ਹਨ। ਇਸ ਸਬੰਧੀ ਥਾਣਾ ਮੁਖੀ ਰਜਿੰਦਰ ਕੁਮਾਰ ਨੇ ਦੱਸਿਆ ਕਿ ਉੱਚ ਪੁਲਿਸ ਅਧਿਕਾਰੀਆਂ ਦੇ ਹੁਕਮਾਂ ਤਹਿਤ ਇਸ ਆਪ੍ਰੇਸ਼ਨ ਅਧੀਨ ਪਹਿਲਾਂ ਤੋਂ ਹੀ ਨਸ਼ਿਆਂ ਦੇ ਮਾਮਲੇ ਵਿਚ ਸ਼ਾਮਲ ਅਤੇ ਸ਼ੱਕੀ ਵਿਅਕਤੀਆਂ ਦੇ ਘਰਾਂ ਵਿਚ ਪੁਲਿਸ ਵੱਲੋਂ ਬਰੀਕੀ ਨਾਲ ਜਾਂਚ ਪੜਤਾਲ ਕੀਤੀ ਗਈ। ਇਸ ਆਪ੍ਰੇਸ਼ਨ ਤਹਿਤ ਪੁਲੀਸ ਵੱਲੋਂ ਇੰਦਰਾ ਕਲੌਨੀ ਅਤੇ ਬੱਸ ਸਟੈਂਡ ਦੀ ਬਰੀਕੀ ਨਾਲ ਤਲਾਸ਼ੀ ਕੀਤੀ ਗਈ। ਉਨ੍ਹਾਂ ਦੱਸਿਆ ਕਿ ਸ਼ਹਿਰ ਵਿਚ ਅਮਨ ਸ਼ਾਂਤੀ ਬਰਕਰਾਰ ਰੱਖਣ ਲਈ ਪੁਲਿਸ ਵੱਲੋਂ ਇਹ ਆਪ੍ਰੇਸ਼ਨ ਚਲਾਇਆ ਜਾ ਰਿਹਾ ਹੈ। ਡੀਐੱਸਪੀ ਮਨਜੀਤ ਸਿੰਘ ਔਲਖ ਨੇ ਸ਼ਰਾਰਤੀ ਅਨਸਰਾਂ ਅਤੇ ਨਸ਼ੇ ਦਾ ਧੰਦਾ ਕਰਨ ਵਾਲੇ ਲੋਕਾਂ ਨੂੰ ਇਹ ਧੰਦਾ ਛੱਡਣ ਦੀ ਚੇਤਾਵਨੀ ਦਿੰਦਿਆਂ ਕਿਹਾ ਕਿ ਉਹ ਜਲਦੀ ਹੀ ਇਸ ਤੋਂ ਪਿੱਛੇ ਹਟ ਜਾਣ, ਨਹੀਂ ਤਾਂ ਉਨ੍ਹਾਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ।