ਦਰੱਖਤ ਨਾਲ ਲਟਕਦੀ ਮਿਲੀ ਨੌਜਵਾਨ ਦੀ ਲਾਸ਼
ਹਾਈਵੇਅ ਨੇੜੇ ਝਾੜੀਆਂ ਵਿੱਚੋਂ ਲਾਸ਼ ਮਿਲੀ
Publish Date: Tue, 24 Mar 2026 03:11 PM (IST)
Updated Date: Tue, 24 Mar 2026 03:13 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਘਨੌਲੀ : ਘਨੌਲੀ ਪੁਲਿਸ ਨੂੰ ਸ਼ੱਕੀ ਹਾਲਾਤਾਂ ਵਿਚ ਹਾਈਵੇਅ ਤੇ ਹੱਡਾ ਰੋੜੀ ਨੇੜੇ ਝਾੜੀਆਂ ਵਿਚ ਇੱਕ ਵਿਅਕਤੀ ਦੀ ਲਾਸ਼ ਦਰੱਖਤ ਨਾਲ ਲਟਕਦੀ ਮਿਲੀ। ਘਨੌਲੀ ਪੁਲਿਸ ਚੌਕੀ ਦੇ ਇੰਚਾਰਜ ਸੋਹਣ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਉਮਰ ਲਗਭਗ 20 ਸਾਲ ਸੀ। ਉਨ੍ਹਾਂ ਅੱਗੇ ਕਿਹਾ ਕਿ ਕਿਉਂਕਿ ਮ੍ਰਿਤਕ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ, ਇਸ ਲਈ ਉਸ ਦੀ ਲਾਸ਼ ਨੂੰ ਸਿਵਲ ਹਸਪਤਾਲ, ਰੂਪਨਗਰ ਦੇ ਮੁਰਦਾਘਰ ਵਿਚ ਰੱਖ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਕੋਲ ਇਸ ਵਿਅਕਤੀ ਬਾਰੇ ਕੋਈ ਜਾਣਕਾਰੀ ਹੈ ਤਾਂ ਉਹ ਪੁਲਿਸ ਨੂੰ ਸੂਚਿਤ ਕਰਨ।