ਅਕਾਲੀ ਦਲ ਵਾਰਿਸ ਪੰਜਾਬ ਦੇ ਨੂੰ ਮਿਲਿਆ ਵੱਡਾ ਹੁੰਗਾਰਾ
ਅਕਾਲੀ ਦਲ ਵਾਰਿਸ ਪੰਜਾਬ ਦੇ ਨੂੰ ਪੰਥ ਬਚਾਓ ਪੰਜਾਬ ਬਚਾਓ ਮੁਹਿੰਮ ਤਹਿਤ ਵੱਡਾ ਹੁੰਗਾਰਾ
Publish Date: Thu, 26 Mar 2026 05:47 PM (IST)
Updated Date: Thu, 26 Mar 2026 05:50 PM (IST)

ਅਮਰਜੀਤ ਧੀਮਾਨ, ਪੰਜਾਬੀ ਜਾਗਰਣ ਮੋਰਿੰਡਾ : ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਪੰਥ ਬਚਾਓ ਪੰਜਾਬ ਬਚਾਓ ਮੁਹਿੰਮ ਤਹਿਤ ਦਰਪਣ ਇਨਕਲੇਵ ਮੋਰਿੰਡਾ ਦੇ ਗੁਰਦੁਆਰਾ ਸਾਹਿਬ ਵਿਖੇ ਸੀਨੀਅਰ ਆਗੂ ਹਰਜੀਤ ਸਿੰਘ ਦੀ ਅਗਵਾਈ ਹੇਠ ਇਕ ਪ੍ਰਭਾਵਸ਼ਾਲੀ ਮੀਟਿੰਗ ਕੀਤੀ ਗਈ, ਜਿਸ ਵਿਚ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਕਾਰਜਕਾਰੀ ਪ੍ਰਧਾਨ ਬਾਪੂ ਤਰਸੇਮ ਸਿੰਘ ਖ਼ਾਲਸਾ, ਜਥੇਦਾਰ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਅਤੇ ਭਾਈ ਲਖਬੀਰ ਸਿੰਘ ਕੋਟਲਾ ਪ੍ਰਧਾਨ ਜ਼ਿਲ੍ਹਾ ਸ੍ਰੀ ਫਤਿਹਗੜ੍ਹ ਸਾਹਿਬ, ਐਡਵੋਕੇਟ ਵਰਿੰਦਰ ਸਿੰਘ ,ਨਗਰ ਕੌਂਸਲ ਮੋਰਿੰਡਾ ਦੇ ਕੌਸਲਰ ਅੰਮ੍ਰਿਤਪਾਲ ਸਿੰਘ ਖੱਟੜਾ ਅਤੇ ਜਥੇਦਾਰ ਫੌਜਾ ਸਿੰਘ ਧਨੌਰੀ ਸਮੇਤ ਵੱਡੀ ਗਿਣਤੀ ਵਿਚ ਨੌਜਵਾਨਾਂ ਅਤੇ ਸਿੱਖ ਸੰਗਤਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਤੇ ਸੰਗਤ ਨੂੰ ਸੰਬੋਧਨ ਕਰਦੇ ਜਥੇਦਾਰ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਅਤੇ ਹਰਜੀਤ ਸਿੰਘ ਨੇ ਕਿਹਾ ਕਿ ਸਿਰਫ ਅਕਾਲੀ ਦਲ ਵਾਰਿਸ ਪੰਜਾਬ ਦੇ ਵਾਹਿਦ ਇੱਕ ਪਾਰਟੀ ਹੈ ਜੋ ਪੰਜਾਬ ਦੇ ਨੌਜਵਾਨਾਂ, ਕਿਸਾਨਾਂ, ਗੁਰੂ ਸਾਹਿਬ ਦੀਆਂ ਬੇਅਦਬੀਆਂ ਖਿਲਾਫ ਅਤੇ ਪੰਜਾਬ ਤੇ ਪੰਜਾਬੀਆਂ ਦੀ ਲੜਾਈ ਲੜ ਰਹੀ ਹੈ। ਉਨ੍ਹਾਂ ਪੰਜਾਬ ਦੇ ਸਮੂਹ ਨੌਜਵਾਨਾਂ ਨੂੰ ਇਸ ਪਾਰਟੀ ਨਾਲ ਵੱਧ ਤੋਂ ਵੱਧ ਗਿਣਤੀ ਵਿਚ ਜੁੜਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਅੱਜ ਗੁਰੂ ਸਾਹਿਬ ਦੀਆਂ ਲਗਾਤਾਰ ਬੇਅਦਬੀਆਂ, ਪੰਜਾਬ ਵਿਚ ਲਗਾਤਾਰ ਪੈਦਾ ਹੋ ਰਹੇ ਮਾੜੇ ਹਾਲਾਤ, ਸੂਬੇ ਵਿਚ ਜੰਗਲ ਦਾ ਰਾਜ ਕਾਰਨ ਕਿਸਾਨਾਂ, ਮਜ਼ਦੂਰਾਂ, ਦੁਕਾਨਦਾਰਾਂ ਦਾ ਭਵਿੱਖ ਖਤਰੇ ਵਿਚ ਹੈ। ਜਿਨ੍ਹਾਂ ਨੂੰ ਬਚਾਉਣ ਲਈ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਨੂੰ ਮਜਬੂਤ ਕਰਨ ਦੀ ਲੋੜ ਹੈ। ਬਾਪੂ ਤਰਸੇਮ ਸਿੰਘ ਨੇ ਕਿਹਾ ਕਿ ਅੱਜ ਪੰਜਾਬ ਵਿਚ ਜੰਗਲ ਦਾ ਰਾਜ ਖਤਮ ਕਰਨ ਲਈ, ਪੰਜਾਬੀਆਂ ਦੀਆਂ ਜਾਇਜ ਮੰਗਾਂ ਦੀ ਪੂਰਤੀ ਲਈ ਵੱਧ ਤੋਂ ਵੱਧ ਗਿਣਤੀ ਵਿਚ ਅਕਾਲੀ ਦਲ ਵਾਰਿਸ ਪੰਜਾਬ ਦੇ ਨਾਲ ਜੁੜ ਕੇ ਪਾਰਟੀ ਨੂੰ ਮਜਬੂਤ ਕਰਨ ਦੀ ਲੋੜ ਹੈ। ਕੌਸਲਰ ਅੰਮ੍ਰਿਤਪਾਲ ਸਿੰਘ ਖੱਟੜਾ ਨੇ ਬਾਪੂ ਤਰਸੇਮ ਸਿੰਘ ਖ਼ਾਲਸਾ ਸਮੇਤ ਹਾਜ਼ਰ ਸਮੂਹ ਆਗੂਆ ਤੇ ਸਿੱਖ ਸੰਗਤ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਤੇ ਬਾਪੂ ਤਰਸੇਮ ਸਿੰਘ ਖ਼ਾਲਸਾ ਨੂੰ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਅਕਾਲੀ ਏਕਤਾ ਸਬੰਧੀ ਪੁੱਛੇ ਇਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਦੱਸਿਆ ਕਿ ਪੰਥ ਦੇ ਪੰਜਾਬ ਨੂੰ ਬਚਾਉਣ ਲਈ ਅਤੇ ਦਿੱਲੀ ਦੇ ਲੁਟੇਰਿਆ ਨੂੰ ਪੰਜਾਬ ਤੋਂ ਬਾਹਰ ਕੱਢ ਕੇ ਪੰਜਾਬ ਦੇ ਵਾਰਸਾਂ ਦਾ ਪੰਜਾਬ ਵਿਚ ਰਾਜ ਲਿਆਉਣ ਲਈ ਏਕਤਾ ਜਰੂਰੀ ਹੈ। ਇਸ ਮੌਕੇ ਤੇ ਗੁਰਿੰਦਰ ਸਿੰਘ ਖਟੜਾ, ਸਤਨਾਮ ਸਿੰਘ ਪਾਪੂਲਰ, ਰਾਜਵਿੰਦਰ ਸਿੰਘ ਰਾਜੂ ਪ੍ਰਧਾਨ ਗੁਰਦੁਆਰਾ ਕਮੇਟੀ, ਜਸਪਾਲ ਸਿੰਘ ਪ੍ਰਧਾਨ ਦਰਪਣ ਕਲੋਨੀ, ਗੁਰ ਸਿਮਰਨ ਸਿੰਘ, ਗੁਰਬਖਸ਼ ਸਿੰਘ ਭੁੱਲਰ, ਕੁਲਦੀਪ ਸਿੰਘ, ਜਸਪਾਲ ਸਿੰਘ, ਹਰਮਨ ਸਿੰਘ, ਹਰਜੀਤ ਸਿੰਘ ਢੋਲਣ ਮਾਜਰਾ, ਅਮਨਦੀਪ ਸਿੰਘ ਕਾਰ ਸੇਵਾ, ਨਿਰਮਲ ਸਿੰਘ, ਜਸਵਿੰਦਰ ਸਿੰਘ ਜਰਮਨ ਵਾਲੇ, ਗੁਰਿੰਦਰ ਸਿੰਘ ਢਿੱਲੋ ਸਮੇਤ ਵੱਡੀ ਗਿਣਤੀ ਵਿਚ ਸਿੱਖ ਸੰਗਤਾਂ ਹਾਜ਼ਰ ਸਨ।