12 ਗ੍ਰਾਮ ਗ੍ਰਾਮ ਨਸ਼ੀਲੇ ਪਾਊਡਰ ਸਮੇਤ ਇਕ ਕਾਬੂ
ਮੋਰਿੰਡਾ ਪੁਲਿਸ ਵੱਲੋਂ 12 ਗ੍ਰਾਮ ਗ੍ਰਾਮ ਨਸ਼ੀਲੇ ਪਾਊਡਰ ਸਮੇਤ ਇਕ ਕਾਬੂ
Publish Date: Sat, 28 Mar 2026 06:21 PM (IST)
Updated Date: Sat, 28 Mar 2026 06:23 PM (IST)
ਪੱਤਰ ਪ੍ਰੇਰਕ ਪੰਜਾਬੀ ਜਾਗਰਣ, ਮੋਰਿੰਡਾ: ਡੀਐੱਸਪੀ ਮੋਰਿੰਡਾ ਗੁਰਜੀਤ ਸਿੰਘ ਦੀ ਦੇਖਰੇਖ ਹੇਠ ਚਲਾਏ ਗਈ ਜਾਂਚ ਮੁਹਿੰਮ ਦੌਰਾਨ ਮੋਰਿੰਡਾ ਪੁਲਿਸ ਨੇ ਇੱਕ ਨੌਜਵਾਨ ਨੂੰ 12 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਡੀਸ਼ਨਲ ਐੱਸਐੱਚਓ ਮੋਰਿੰਡਾ ਸਦਰ ਸਿਮਰਜੀਤ ਸਿੰਘ ਨੇ ਦੱਸਿਆ ਕਿ ਏਐੱਸਆਈ ਵਿਜੇ ਕੁਮਾਰ ਨੂੰ ਗਸ਼ਤ ਦੌਰਾਨ ਇਕ ਨੌਜਵਾਨ ਪੈਦਲ ਆਉਂਦਾ ਦਿਖਾਈ ਦਿੱਤਾ। ਜੋ ਪੁਲਿਸ ਨੂੰ ਦੇਖ ਕੇ ਘਬਰਾ ਕੇ ਪਿੱਛੇ ਮੁੜਨ ਲੱਗਾ ਅਤੇ ਆਪਣੀ ਜੇਬ ’ਚੋ ਇੱਕ ਲਿਫਾਫਾ ਬਾਹਰ ਸੁੱਟ ਦਿੱਤਾ। ਨੌਜਵਾਨ ਨੂੰ ਕਾਬੂ ਕੀਤਾ ਗਿਆ, ਜਿਸ ਨੇ ਆਪਣਾ ਨਾਮ ਸਿਮਰਨਜੀਤ ਸਿੰਘ ਪੁੱਤਰ ਸਰਬਜਿੰਦਰ ਸਿੰਘ ਵਾਸੀ ਮੋਰਿੰਡਾ ਦੱਸਿਆ। ਸੁੱਟੇ ਗਏ ਲਿਫਾਫੇ ਨੂੰ ਚੈੱਕ ਕੀਤਾ ਗਿਆ ਤਾਂ ਉਸ ਵਿੱਚੋਂ 12 ਗ੍ਰਾਮ ਚਿੱਟਾ ਨਸ਼ੀਲਾ ਪਾਊਡਰ ਬਰਾਮਦ ਹੋਇਆ। ਉਨ੍ਹਾਂ ਦੱਸਿਆ ਕਿ ਸਿਮਰਨਜੀਤ ਸਿੰਘ ਉਰਫ ਜੱਗੀ ਦੇ ਖਿਲਾਫ ਐਨਡੀਪੀਐਸ ਐਕਟ ਤਹਿਤ ਮਾਮਲਾ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।