- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕੀ ਮੁੱਖ ਮੰਤਰੀ ਕੁਦਰਤੀ ਸਰੋਤਾਂ ਦੀ ਲੁੱਟ ਕਰਨ ਵਾਲਿਆਂ ਵਿਰੁੱਧ ਕਰਨਗੇ ਕਾਰਵਾਈ:

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਰੂਪਨਗਰ : ਕੁਦਰਤੀ ਸਰੋਤਾਂ ਦੀ ਹੋ ਰਹੀ ਗੈਰ-ਕਾਨੂੰਨੀ ਲੁੱਟ ਅਤੇ ਗੁੰਡਾ ਪਰਚੀ ਦੇ ਸਬੰਧ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੰਗਲ ਵਿਖੇ ਆਉਣ ’ਤੇ ਲੋਕਾਂ ਦੇ ਸਵਾਲਾਂ ਦਾ ਜਵਾਬ ਜ਼ਰੂਰ ਦੇਣ ਕੇ ਇਸ ਲੁੱਟ ਦਾ ਜ਼ਿੰਮੇਵਾਰ ਆਖਿਰ ਕੌਣ ਹੈ? ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅਸ਼ਵਨੀ ਸ਼ਰਮਾ ਜ਼ਿਲ੍ਹਾ ਪ੍ਰਧਾਨ ਕਾਂਗਰਸ ਕਮੇਟੀ ਰੂਪਨਗਰ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਆਪ 2022 ਵਿਚ ਸੱਤਾ ’ਚ ਆਉਣ ਤੋਂ ਪਹਿਲਾਂ ਪੰਜਾਬ ਦੇ ਖਜ਼ਾਨੇ ਵਿਚ ਹਰ ਸਾਲ 20,000 ਕਰੋੜ ਦਾ ਮਾਲੀਆ ਇਕੱਠਾ ਕਰਨ ਦਾ ਦਾਅਵਾ ਕਰ ਰਹੀ ਸੀ। ਉਨ੍ਹਾਂ ਕਿਹਾ ਕਿ ਪਿਛਲੇ 4 ਸਾਲਾਂ ਵਿਚ ਪੰਜਾਬ ਦੇ ਖਜ਼ਾਨੇ ਵਿਚ ਕਿੰਨਾ ਮਾਲੀਆ ਜਮ੍ਹਾਂ ਹੋਇਆ ਅਤੇ ਇਸ ਵਿਚ ਗੈਪ ਦਾ ਜ਼ਿੰਮੇਵਾਰ ਕੋਣ ਹੈ। ਉਨ੍ਹਾਂ ਕਿਹਾ ਕਿ ਕੀ ਇਸ ਦੀ ਨਿਸ਼ਾਨਦੇਹੀ ਕਰਕੇ ਜ਼ਿੰਮੇਵਾਰ ਲੋਕਾਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ ਜਾਂ ਫਿਰ ਕਾਮੇਡੀ ਕਰ ਕੇ ਮਾਮਲੇ ਨੂੰ ਰਫਾ-ਦਫਾ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਜਦੋਂ ਸਾਡੀ ਪਾਰਟੀ ਦੇ ਬਲਾਕ ਪ੍ਰਧਾਨ ਨੇ ਖੇੜਾ ਕਲਮੋਟ ਵਿਖੇ ਵੱਡੇ-ਵੱਡੇ ਪਹਾੜਾਂ ਦਾ ਸੀਨਾ ਛੱਲਣੀ ਕਰ ਰਹੇ ਮਾਇਨਿੰਗ ਮਾਫੀਆ ਵਿਰੁੱਧ ਆਵਾਜ਼ ਚੁੱਕੀ ਤਾਂ ਮਾਇਨਿੰਗ ਮਾਫੀਆ ਅਤੇ ਸਰਕਾਰ ਦੇ ਗੁੰਡਿਆਂ ਨੇ ਉਸਦੀ ਆਵਾਜ਼ ਬੰਦ ਕਰਨ ਲਈ ਧਮਕੀਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਜਦੋਂ ਉਹ ਪਿੱਛੇ ਨਹੀਂ ਹਟੇ ਤਾਂ ਸਾਡੇ ਬਲਾਕ ਪ੍ਰਧਾਨ ’ਤੇ ਇਰਾਦਾ ਕਤਲ ਦਾ ਝੂਠਾ ਮੁਕੱਦਮਾ ਦਰਜ ਕਰਵਾਇਆ ਪ੍ਰੰਤੂ ਅਦਾਲਤ ਨੇ ਦੁੱਧ ਦਾ ਦੁੱਧ ਅਤੇ ਪਾਣੀ ਦਾ ਪਾਣੀ ਕੀਤਾ।