ਸੀਵਰੇਜ ਬੋਰਡ ਦੇ ਕੱਚੇ ਮੁਲਾਜ਼ਮਾਂ ਵੱਲੋਂ ਧਰਨਾ ਅੱਜ
ਸੀਵਰੇਜ ਬੋਰਡ ਦੇ ਕੱਚੇ ਮੁਲਾਜ਼ਮਾਂ ਵੱਲੋਂ ਧਰਨਾ ਅੱਜ
Publish Date: Tue, 07 Apr 2026 03:16 PM (IST)
Updated Date: Tue, 07 Apr 2026 03:20 PM (IST)

ਜੌਲੀ ਸੂਦ, ਪੰਜਾਬੀ ਜਾਗਰਣ, ਮੋਰਿੰਡਾ : ਮੋਰਿੰਡਾ ਵਿਖੇ ਪੰਜਾਬ ਵਾਟਰ ਸਪਲਾਈ ਦੇ ਸੀਵਰੇਜ ਬੋਰਡ ਇੰਪਲਾਈਜ਼ ਕੰਟਰੈਕਟ ਵਰਕਰ ਯੂਨੀਅਨ ਦੀ ਵਿਸ਼ੇਸ਼ ਮੀਟਿੰਗ ਹੋਈ। ਇਸ ਮੀਟਿੰਗ ਸਬੰਧੀ ਯੂਨੀਅਨ ਦੇ ਸੂਬਾ ਪ੍ਰਧਾਨ ਸ਼ੇਰ ਸਿੰਘ ਲੌਂਗੋਵਾਲ, ਗਗਨਦੀਪ ਸਿੰਘ ਸੁਨਾਮ, ਗੁਰਬਿੰਦਰ ਸਿੰਘ ਧਾਲੀਵਾਲ ਅਤੇ ਯਾਦਵਿੰਦਰ ਸਿੰਘ ਯਾਦੀ ਨੇ ਮੋਰਿੰਡਾ ਇੱਕ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਦੇ ਕੱਚੇ ਮੁਲਾਜ਼ਮਾਂ ਵੱਲੋਂ ਸਥਾਨਕ ਸਰਕਾਰਾਂ ਮੰਤਰੀ ਸੰਜੀਵ ਅਰੋੜਾ ਦੀ ਰਿਹਾਇਸ਼ ਲੁਧਿਆਣਾ ਵਿਖੇ 8 ਅਪ੍ਰੈਲ ਨੂੰ ਇੱਕ ਰੋਸ ਧਰਨਾ ਦਿੱਤਾ ਜਾ ਰਿਹਾ ਹੈ। ਉਨਾਂ ਕਿਹਾ ਕਿ ਵੱਡੇ ਵੱਡੇ ਵਾਅਦੇ ਕਰਕੇ ਸੱਤਾ ਵਿਚ ਆਈ ਆਪ ਦੀ ਸਰਕਾਰ ਦੇ 4 ਸਾਲ ਬੀਤ ਜਾਣ ਦੇ ਬਾਵਜੂਦ ਵੀ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਆਪ ਦੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਸਮੂਹ ਵਿਭਾਗਾਂ ਵਿਚ ਠੇਕੇਦਾਰਾਂ, ਕੰਪਨੀਆਂ, ਸੁਸਾਇਟੀਆਂ, ਆਊਟਸੋਰਸ ਜਾਂ ਇੰਲਿਸਟਮੈਟ ਰਾਹੀਂ 15-20 ਸਾਲਾਂ ਤੋਂ ਲਗਾਤਾਰ ਕੰਮ ਕਰਦੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦਾ ਵਾਅਦਾ ਕਰਕੇ ਸੱਤਾ ਵਿਚ ਆਈ ਸੀ। ਉਨ੍ਹਾਂ ਕਿਹਾ ਕਿ ਇਸ ਆਪ ਦੀ ਸਰਕਾਰ ਦਾ ਵੀ ਹੋਰ ਪਾਰਟੀਆਂ ਦੀਆਂ ਸਰਕਾਰਾਂ ਵਾਂਗ ਝੂਠ ਸਾਹਮਣੇ ਆ ਚੁੱਕਾ ਹੈ। ਉਨ੍ਹਾਂ ਕਿਹਾ ਕਿ ਇਹ ਸਰਕਾਰ ਦੇ ਸਾਰੇ ਦਾਅਵੇ ਅਤੇ ਵਾਅਦੇ ਖੋਖਲੇ ਨਿਕਲੇ ਅਤੇ ਠੇਕੇਦਾਰ ਕੰਪਨੀਆਂ ਨੂੰ ਵੀ ਵਿਭਾਗਾਂ ਤੋਂ ਬਾਹਰ ਕੱਢਣ ਦੀ ਬਜਾਏ ਉਨ੍ਹਾਂ ਨਾਲ ਹੱਥ ਮਿਲਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਠੇਕੇਦਾਰ, ਕੰਪਨੀਆਂ ਆਦਿ ਕੱਚੇ ਮੁਲਾਜ਼ਮਾਂ ਨੂੰ ਕਿਰਤ ਕਾਨੂੰਨ ਅਨੁਸਾਰ ਪੂਰੀ ਉਜਰਤ ਨਹੀਂ ਮਿਲ ਰਹੀ।ਇਸ ਦੇ ਰੋਸ ਵਜੋਂ ਪੰਜਾਬ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਦੇ ਕੱਚੇ ਮੁਲਾਜ਼ਮਾਂ ਵੱਲੋਂ 8 ਅਪ੍ਰੈਲ ਨੂੰ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੀ ਲੁਧਿਆਣਾ ਰਿਹਾਇਸ਼ ਅੱਗੇ ਇੱਕ ਵਿਸ਼ਾਲ ਰੋਸ ਧਰਨਾ ਦਿੱਤਾ ਜਾਵੇਗਾ। ਇਸ ਮੌਕੇ ਮੇਜਰ ਸਿੰਘ ਨਵਾਂਸ਼ਹਿਰ, ਜਗਦੇਵ ਸਿੰਘ ਫਿਰੋਜ਼ਪੁਰ, ਪ੍ਰਦੀਪ ਸਿੰਘ ਛਾਹੜ, ਕਰਮਜੀਤ ਸਿੰਘ ਮਲੋਟ, ਅਮਰਦੀਪ ਸਿੰਘ ਨਵਾਂਸ਼ਹਿਰ, ਸੰਦੀਪ ਸਿੰਘ ਗਿੱਦੜਬਾਹਾ, ਗਗਨਦੀਪ ਸਿੰਘ ਨੰਗਲ ਆਦਿ ਹਾਜ਼ਰ ਸਨ।