ਆਂਗਣਵਾੜੀ ਵਰਕਰਾਂ ਵੱਲੋਂ ਸੀਡੀਪੀਓ ਨੂੰ ਮੰਗ ਪੱਤਰ
ਆਂਗਣਵਾੜੀ ਵਰਕਰਾਂ ਵੱਲੋਂ ਸੀਡੀਪੀਓ ਨੂੰ ਆਪਣੀਆ ਮੰਗਾਂ ਬਾਰੇ ਦਿੱਤਾ ਮੰਗ ਪੱਤਰ
Publish Date: Tue, 07 Apr 2026 04:53 PM (IST)
Updated Date: Tue, 07 Apr 2026 04:56 PM (IST)

ਅਮਰਜੀਤ ਧੀਮਾਨ, ਪੰਜਾਬੀ ਜਾਗਰਣ, ਮੋਰਿੰਡਾ : ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਬਲਾਕ ਪ੍ਰਧਾਨ ਹਰਬੰਸ ਕੌਰ ਦੀ ਅਗਵਾਈ ਹੇਠ ਬਲਾਕ ਮੋਰਿੰਡਾ ਵੱਲੋਂ ਡਾਇਰੈਕਟਰ ਦੇ ਨਾਮ ਤੇ ਸੀਡੀਪੀਓ ਨੂੰ ਪੱਤਰ ਦਿੱਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬਲਾਕ ਪ੍ਰਧਾਨ ਹਰਬੰਸ ਕੌਰ ਨੇ ਦੱਸਿਆ ਕਿ ਜਥੇਬੰਦੀ ਨੇ ਮੰਗ ਕੀਤੀ ਹੈ ਕਿ ਪੰਜਾਬ ਸਰਕਾਰ ਨੇ ਜੋ ਮੋਬਾਇਲ ਫੋਨ ਪੋਸ਼ਨ ਅਭਿਆਨ ਫੰਡਾਂ ਵਿਚੋਂ ਆਂਗਣਵਾੜੀ ਵਰਕਰਾਂ ਲਈ ਖਰੀਦੇ ਹਨ ਉਹ ਫੋਨ ਆਂਗਣਵਾੜੀ ਵਰਕਰਾਂ ਨੂੰ ਹੀ ਦਿੱਤੇ ਜਾਣ। ਜੇਕਰ ਇਹ ਫੋਨ ਆਂਗਣਵਾੜੀ ਵਰਕਰ ਨੂੰ ਨਹੀਂ ਦਿੱਤੇ ਜਾਂਦੇ ਤਾਂ ਆਂਗਣਵਾੜੀ ਵਰਕਰ ਆਪਣੇ ਪਰਸਨਲ ਫੋਨ ਤੋਂ ਸਰਕਾਰ ਦੀ ਮਾਵਾਂ ਧੀਆਂ ਸਤਿਕਾਰਯੋਗ ਯੋਜਨਾ ਵਿੱਚ ਲਾਭਪਾਤਰੀ ਰਜਿਸਟਰ ਨਹੀਂ ਕਰਨਗੀਆਂ, ਕਿਉਂਕਿ ਉਹ ਪਹਿਲਾਂ ਹੀ ਆਪਣੇ ਫੋਨਾਂ ਤੋਂ ਪੋਸ਼ਨ ਅਭਿਆਨ ਦਾ ਕੰਮ ਕਰ ਰਹੀਆਂ ਹਨ । ਪਿਛਲੇ ਅੱਠ ਸਾਲ ਤੋਂ ਵਰਕਰਾਂ ਹੈਲਪਰਾਂ ਫੋਨਾਂ ਨੂੰ ਉਡੀਕ ਰਹੀਆਂ ਹਨ ਜਦਕਿ ਦੂਜੀਆਂ ਸਟੇਟਾਂ ਨੇ ਦੋ ਦੋ ਵਾਰ ਆਂਗਣਵਾੜੀ ਵਰਕਰਾਂ ਨੂੰ ਮੋਬਾਈਲ ਫੋਨ ਦੇ ਦਿੱਤੇ ਹਨ, ਪ੍ਰੰਤੂ ਪੰਜਾਬ ਸਰਕਾਰ ਆਂਗਣਵਾੜੀ ਵਰਕਰਾਂ ਨੂੰ ਆਪਣੇ ਪਰਸਨਲ ਫੋਨਾਂ ਤੋਂ ਕੰਮ ਕਰਨ ਲਈ ਮਜਬੂਰ ਕਰਦੀ ਹੈ ਜਿਸ ਦਾ ਜਥੇਬੰਦੀ ਵਿਰੋਧ ਕਰਦੀ ਹੈ। ਜਥੇਬੰਦੀ ਨੇ ਇਹ ਵੀ ਮੰਗ ਕੀਤੀ ਹੈ ਕਿ ਇਕ ਲਾਭਪਾਤਰੀ ਨੂੰ ਰਜਿਸਟਰ ਕਰਨ ਲਈ ਘੱਟ ਤੋਂ ਘੱਟ ਇਕ ਆਂਗਣਵਾੜੀ ਵਰਕਰ ਨੂੰ 100 ਅਤੇ ਹੈਲਪਰ ਨੂੰ 50 ਰੁਪਏ ਦਿੱਤੇ ਜਾਣ । ਪ੍ਰਧਾਨ ਮੰਤਰੀ ਮਾਤਰਤਵੰਦਨਾ ਯੋਜਨਾ ਵਿਚ ਇਕ ਲਾਭ ਪਾਤਰੀ ਦੇ ਆਂਗਣਵਾੜੀ ਵਰਕਰ ਨੂੰ 200 ਅਤੇ ਹੈਲਪਰ ਨੂੰ 100 ਰੁਪਏ ਦਿੱਤੇ ਜਾਂਦੇ ਹਨ, ਫਿਰ ਪੰਜਾਬ ਸਰਕਾਰ ਸਿਰਫ 25 ਰੁਪਏ ਦੇ ਕੇ ਕੰਮ ਲੈਣ ਦੀ ਕੋਸ਼ਿਸ਼ ਕਿਉਂ ਕਰ ਰਹੀ ਹੈ। ਇਸ ਸਮੇਂ ਬਲਾਕ ਪ੍ਰਧਾਨ ਹਰਬੰਸ ਕੌਰ ਪਿੰਡ ਬੱਲਾ ਕਲਾਂ, ਸੰਤੋਸ਼ ਕੁਮਾਰੀ ਮੀਤ ਪ੍ਰਧਾਨ, ਪਿੰਡ ਧਨੌਰੀ ਕਮਲਜੀਤ ਕੌਰ ਜਨਰਲ ਸਕੱਤਰ ਮੜੌਲੀ ਕਲਾਂ, ਸਿਮਰਜੀਤ ਕੌਰ ਪਿੰਡ ਮੜੌਲੀ ਕਲਾਂ, ਸਰਬਜੀਤ ਕੌਰ ਮੋਰਿੰਡਾ, ਨੂਰ ਬੇਗਮ ਪਿੰਡ ਕਲਾਰਾਂ, ਹਰਪ੍ਰੀਤ ਕੌਰ ਪਿੰਡ ਉਇੰਦ ਆਦਿ ਹਾਜਰ ਸਨ।