ਡੈਮੋਕ੍ਰੈਟਿਕ ਟੀਚਰਜ਼ ਫਰੰਟ ਦੀ ਜ਼ਿਲ੍ਹਾ ਕਮੇਟੀ ਦਾ ਹੋਇਆ ਪੁਨਰਗਠਨ
ਡੈਮੋਕ੍ਰੈਟਿਕ ਟੀਚਰਜ਼ ਫਰੰਟ ਦੀ ਜ਼ਿਲ੍ਹਾ ਕਮੇਟੀ ਦਾ ਹੋਇਆ ਪੁਨਰਗਠਨ
Publish Date: Fri, 10 Apr 2026 04:10 PM (IST)
Updated Date: Fri, 10 Apr 2026 04:11 PM (IST)

ਅਮਰਜੀਤ ਧੀਮਾਨ, ਪੰਜਾਬੀ ਜਾਗਰਣ ਮੋਰਿੰਡਾ : ਬਲਾਕ ਮੋਰਿੰਡਾ ਦੇ ਅਧਿਆਪਕ ਆਗੂ ਗੁਰਚਰਨ ਸਿੰਘ ਅਤੇ ਗੁਰਜੰਟ ਸਿੰਘ ਦੀ ਅਗਵਾਈ ਹੇਠ ਆਗੂ ਅਧਿਆਪਕ ਜੱਥੇਬੰਦੀ ਡੈਮੋਕ੍ਰੈਟਿਕ ਟੀਚਰਜ਼ ਫ਼ਰੰਟ (ਡੀਟੀਐੱਫ) ਵਿਚ ਸਾਥੀਆਂ ਸਮੇਤ ਸ਼ਾਮਿਲ ਹੋਏ। ਇਸ ਮੌਕੇ ਜੱਥੇਬੰਦੀ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ ਅਤੇ ਜ਼ਿਲਾ ਪ੍ਰਧਾਨ ਰੂਪਨਗਰ ਗਿਆਨ ਚੰਦ ਨੇ ਅਧਿਆਪਕ ਆਗੂਆਂ ਦਾ ਜਥੇਬੰਦੀ ਵਿਚ ਸ਼ਾਮਿਲ ਹੋਣ ’ਤੇ ਸਵਾਗਤ ਕੀਤਾ। ਇਸ ਮੌਕੇ ਸੂਬਾ ਪ੍ਰਧਾਨ ਵਿਕਰਮਦੇਵ ਸਿੰਘ ਨੇ ਕਿਹਾ ਕਿ ਜ਼ਿਲ੍ਹਾ ਰੂਪਨਗਰ ਦੇ ਸਮੂਹ ਬਲਾਕਾਂ ਦੇ ਅਧਿਆਪਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਅਧਾਰ ’ਤੇ ਹੱਲ੍ਹ ਕੀਤਾ ਜਾਵੇਗਾ, ਜਿਸ ਵਿਚ ਸਭ ਤੋਂ ਪਹਿਲਾਂ ਤਨਖਾਹਾਂ ਜਾਰੀ ਕਰਵਾਉਣ ਲਈ ਜ਼ਿਲਾ ਸਿੱਖਿਆ ਅਫਸਰ ਨੂੰ ਮਿਲਿਆ ਜਾਵੇਗਾ। ਇਸ ਤੋਂ ਇਲਾਵਾ ਪੁਰਾਣੀ ਪੈਨਸ਼ਨ ਦੀ ਬਹਾਲੀ, ਕੌਮੀ ਸਿੱਖਿਆ ਨੀਤੀ ਰੱਦ ਕਰਵਾਉਣ, 17 ਜੁਲਾਈ, 2020 ਤੋਂ ਬਾਅਦ ਭਰਤੀ ਮੁਲਾਜ਼ਮਾਂ ਲਈ ਪੰਜਾਬ ਤਨਖਾਹ ਸਕੇਲ, 37 ਕਿਸਮ ਦੇ ਭੱਤੇ ਸਮੇਤ ਡੀਏ ਤੇ ਏਸੀਪੀ ਦੀ ਬਹਾਲੀ ਅਤੇ ਹੋਰ ਮੰਗਾਂ ਲਈ ਸੰਘਰਸ਼ ਨੂੰ ਅੱਗੇ ਵਧਾਇਆ ਜਾਵੇਗਾ। ਇਸ ਮੌਕੇ ਡੀਟੀਐੱਫ ਦੇ ਜ਼ਿਲਾ ਪ੍ਰਧਾਨ ਗਿਆਨ ਚੰਦ ਵੱਲੋਂ ਜ਼ਿਲ੍ਹਾ ਕਮੇਟੀ ਦੇ ਪੁਨਰਗਠਨ ਕਰਨ ਦਾ ਐਲਾਨ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਜਤਿੰਦਰ ਸਿੰਘ ਮੋਰਿੰਡਾ ਨੂੰ ਜ਼ਿਲ੍ਹਾ ਜਨਰਲ ਸਕੱਤਰ, ਗੁਰਚਰਨ ਸਿੰਘ ਨੂੰ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਅਤੇ ਗੁਰਜੰਟ ਸਿੰਘ ਨੂੰ ਜ਼ਿਲ੍ਹਾ ਮੀਤ ਪ੍ਰਧਾਨ ਦੇ ਅਹੁੱਦੇ ਦੀ ਜ਼ਿਮੇਵਾਰੀ ਦਿੱਤੀ ਗਈ ਹੈ। ਇਸ ਮੌਕੇ ਡੀਟੀਐੱਫ ਦੀ ਮੋਰਿੰਡਾ ਬਲਾਕ ਦੀ ਕਮੇਟੀ ਵੀ ਚੁਣੀ ਗਈ, ਜਿਸ ਵਿੱਚ ਲਖਵੀਰ ਸਿੰਘ, ਪਰਗਟ ਸਿੰਘ, ਗੁਰਤੇਜ ਸਿੰਘ, ਜਸਕਰਨ ਸਿੰਘ, ਨੱਥੂਰਾਮ, ਬਿੱਕਰ ਸਿੰਘ, ਸੰਜੀਵ ਕੁਮਾਰ, ਵਰਿੰਦਰ ਸਿੰਘ, ਲਵਿਸ਼ ਕੁਮਾਰ, ਹਰਿੰਦਰ ਸਿੰਘ, ਨਵਜੋਤ ਕੌਰ, ਰਵਿੰਦਰ ਕੌਰ, ਜਤਿੰਦਰਪਾਲ ਕੌਰ, ਸਤਵੰਤ ਕੌਰ ਆਦਿ ਨੂੰ ਜੱਥੇਬੰਦੀ ਵਿਚ ਸ਼ਾਮਿਲ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਰੂਪਨਗਰ ਦੇ ਆਗੂ ਅਮਰਦੀਪ ਸਿੰਘ, ਬਲਵਿੰਦਰ ਸਿੰਘ, ਬਲਜੀਤ ਸਿੰਘ, ਰਮੇਸ਼ ਲਾਲ, ਡੈਮੋਕਰੇਟਿਕ ਮੁਲਾਜ਼ਮ ਫੈਡਰੇਸ਼ਨ ਦੇ ਆਗੂ ਮਲਾਗਰ ਸਿੰਘ ਖਮਾਣੋਂ, ਪੀਐੱਸਯੂ ਦੇ ਸੂਬਾ ਪ੍ਰਧਾਨ ਰਣਵੀਰ ਸਿੰਘ, 6635 ਅਧਿਆਪਕ ਯੂਨੀਅਨ ਦੇ ਪ੍ਰਧਾਨ ਰਾਮ ਸ਼ਰਮਾ, ਐੱਸਸੀਬੀਸੀ ਅਧਿਆਪਕ ਯੂਨੀਅਨ ਤੋਂ ਕਰਮਜੀਤ ਸਿੰਘ ਅਤੇ ਬਲਾਕ ਮੋਰਿੰਡਾ ਤੋਂ ਜਸਵਿੰਦਰ ਸਿੰਘ, ਸਿਮਰਨ ਕੌਰ, ਦਵਿੰਦਰ ਕੌਰ, ਮਨੀਸ਼ਾ ਕਾਲੀਆ, ਮਨਜੀਤ ਕੌਰ, ਕੁਲਵੀਰ ਕੌਰ, ਅਰਾਧਨਾ,ਜਗਦੀਪ ਕੌਰ, ਗਗਨਦੀਪ ਕੌਰ, ਹਰਪ੍ਰੀਤ ਕੌਰ, ਰੁਪਿੰਦਰ ਕੌਰ, ਜਸਵਿੰਦਰ ਕੌਰ, ਸੁਖਵਿੰਦਰ ਕੌਰ, ਪਰਵਿੰਦਰ ਕੌਰ, ਅਮਨਦੀਪ ਕੌਰ ਆਦਿ ਅਧਿਆਪਕ ਵੱਡੀ ਗਿਣਤੀ ਵਿਚ ਹਾਜ਼ਰ ਸਨ।