800 ਗ੍ਰਾਮ ਭੁੱਕੀ ਸਮੇਤ ਇਕ ਕਾਬੂ, ਮਾਮਲਾ ਦਰਜ
800 ਗ੍ਰਾਮ ਭੁੱਕੀ ਸਮੇਤ ਇੱਕ ਕਾਬੂ, ਮਾਮਲਾ ਦਰਜ
Publish Date: Sun, 12 Apr 2026 07:19 PM (IST)
Updated Date: Mon, 13 Apr 2026 04:16 AM (IST)
ਅਸ਼ੋਕ ਚੇਤਲ, ਪੰਜਾਬੀ ਜਾਗਰਣ, ਸ੍ਰੀ ਚਮਕੌਰ ਸਾਹਿਬ : ਸ੍ਰੀ ਚਮਕੌਰ ਸਾਹਿਬ ਪੁਲਿਸ ਵੱਲੋਂ ਇੱਕ ਵਿਅਕਤੀ ਨੂੰ ਭੁੱਕੀ (ਚੂਰਾ-ਪੋਸਤ) ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਪੁਲਿਸ ਵੱਲੋਂ ਉਕਤ ਅਰੋਪੀ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਇੰਸਪੈਕਟਰ ਗੁਰਵਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਪੁਲਿਸ ਚੌਂਕੀ ਬੇਲਾ ਦੇ ਇੰਚਾਰਜ ਸੋਹਣ ਲਾਲ ਵੱਲੋਂ ਪੁਲਿਸ ਪਾਰਟੀ ਸਮੇਤ ਗਸ਼ਤ ਕੀਤੀ ਜਾ ਰਹੀ ਸੀ। ਇਸ ਦੌਰਾਨ ਜਦੋਂ ਉਹ ਪਿੰਡ ਮੁੰਡੀਆਂ ਲਿੰਕ ਮਾਰਗ ’ਤੇ ਪੁੱਜੇ ਤਾਂ ਪਿੰਡ ਮੁੰਡੀਆਂ ਵੱਲੋਂ ਆ ਰਹੇ ਇੱਕ ਵਿਅਕਤੀ ਨੇ ਪੁਲਿਸ ਪਾਰਟੀ ਨੂੰ ਦੇਖ ਕੇ ਆਪਣੇ ਹੱਥ ਵਿਚ ਫੜਿਆ ਲਿਫਾਫਾ ਸੁੱਟ ਦਿੱਤਾ ਤੇ ਉੱਥੋਂ ਖਿਸਕਣ ਦੀ ਕੋਸ਼ਿਸ਼ ਕਰਨ ਲੱਗਾ। ਉਨ੍ਹਾਂ ਦੱਸਿਆ ਕਿ ਉਕਤ ਵਿਅਕਤੀ ਨੂੰ ਪੁਲਿਸ ਪਾਰਟੀ ਵੱਲੋਂ ਕਾਬੂ ਕਰਕੇ ਲਿਫਾਫੇ ਦਾ ਜਾਂਚ ਕੀਤੀ ਗਈ ਤਾਂ ਉਸ ਵਿਚੋਂ 800 ਗ੍ਰਾਮ ਭੁੱਕੀ ਬਰਾਮਦ ਕੀਤੀ ਗਈ। ਉਕਤ ਵਿਅਕਤੀ ਦੀ ਪਛਾਣ ਹਰਵਿੰਦਰ ਸਿੰਘ ਪੁੱਤਰ ਸੋਮ ਸਿੰਘ ਨਿਵਾਸੀ ਪਿੰਡ ਭਲਿਆਣ, ਜ਼ਿਲ੍ਹਾ ਰੂਪਨਗਰ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਉਕਤ ਵਿਅਕਤੀ ਦੇ ਖਿਲਾਫ ਵੱਖ ਵੱਖ ਧਾਰਾਵਾਂ ਅਧੀਨ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।