ਐਡਵੋਕੇਟ ਜਰਨੈਲ ਸਿੰਘ ਸੱਖੋ ਮਾਜਰਾ ਨੂੰ ਸਦਮਾ, ਭਰਾ ਦਾ ਦੇਹਾਂਤ
ਐਡਵੋਕੇਟ ਜਰਨੈਲ ਸਿੰਘ ਸੱਖੋ ਮਾਜਰਾ ਨੂੰ ਸਦਮਾ, ਭਰਾ ਦੀ ਮੌਤ
Publish Date: Sun, 03 May 2026 04:25 PM (IST)
Updated Date: Sun, 03 May 2026 04:26 PM (IST)

ਨਿੱਜੀ ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮੋਰਿੰਡਾ : ਇਲਾਕੇ ਵਿਚ ਉਸ ਸਮੇਂ ਗਮੀ ਦੀ ਲਹਿਰ ਫੈਲ ਗਈ ਜਦੋਂ ਸ਼ੈਲਰ ਸਨਅਤੀ ਘਰਾਣੇ ਦੇ ਪੁੱਤਰ ਅਤੇ ਐਡਵੋਕੇਟ ਜਰਨੈਲ ਸਿੰਘ ਸੱਖੋ ਮਾਜਰਾ ਦੇ ਭਰਾ ਕੁਲਵਿੰਦਰ ਸਿੰਘ ਪੁੱਤਰ ਗੁਰਮੁਖ ਸਿੰਘ ਅਕਾਲ ਚਲਾਣਾ ਕਰ ਗਏ। ਕੁਲਵਿੰਦਰ ਸਿੰਘ ਆਪਣੇ ਪਿੱਛੇ 10 ਸਾਲ ਦਾ ਬੇਟਾ ਛੱਡ ਗਏ ਹਨ, ਜਦਕਿ ਉਨ੍ਹਾਂ ਦੀ ਪਤਨੀ ਦੀ ਕੋਰੋਨਾ ਕਾਲ ਸਮੇਂ ਮੌਤ ਹੋ ਗਈ ਸੀ। ਕੁਲਵਿੰਦਰ ਸਿੰਘ ਦੀ ਸੰਖੇਪ ਜਿਹੀ ਬਿਮਾਰੀ ਤੋਂ ਬਾਅਦ ਮੌਤ ਹੋ ਜਾਣ ਨਾਲ ਸਾਰੇ ਸ਼ਹਿਰ ਵਿਚ ਦੁੱਖ ਦੀ ਲਹਿਰ ਹੈ। ਉਨ੍ਹਾਂ ਦੀ ਮੌਤ ’ਤੇ ਸਾਬਕਾ ਮੁੱਖ ਮੰਤਰੀ ਅਤੇ ਲੋਕ ਸਭਾ ਮੈਂਬਰ ਚਰਨਜੀਤ ਸਿੰਘ ਚੰਨੀ, ਹਲਕਾ ਵਿਧਾਇਕ ਡਾ. ਚਰਨਜੀਤ ਸਿੰਘ, ਪੀਸੀਏ ਅਪੈਕਸ ਕੌਂਸਲ ਮੈਂਬਰ ਬੀਰ ਦਵਿੰਦਰ ਸਿੰਘ ਬੱਲਾਂ, ਸੈਲਰ ਅਸੋਸੀਏਸ਼ਨ ਦੇ ਆਗੂ ਅਤੇ ਹਲਕਾ ਖਰੜ ਦੇ ਕਾਂਗਰਸ ਪਾਰਟੀ ਦੇ ਇੰਚਾਰਜ ਵਿਜੇ ਸ਼ਰਮਾ ਟਿੰਕੂ, ਵਿਧਾਨ ਸਭਾ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਅਕਾਲੀ ਦਲ ਦੇ ਇੰਚਾਰਜ ਹਰਮੋਹਣ ਸਿੰਘ ਸੰਧੂ, ਮਿਲਕ ਪਲਾਂਟ ਮੋਹਾਲੀ ਦੇ ਸਾਬਕਾ ਚੇਅਰਮੈਨ ਬਲਦੇਵ ਸਿੰਘ ਚੱਕਲ, ਸੈਲਰ ਅਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਤਰਸੇਮ ਲਾਲ ਸੈਣੀ, ਸੈਲਰ ਅਸੋਸੀਏਸ਼ਨ ਬਸੀ ਦੇ ਪ੍ਰਧਾਨ ਲਖਬੀਰ ਸਿੰਘ ਥਾਬਲਾਂ, ਐਸੋਸੀਏਸ਼ਨ ਦੇ ਸੁਬਾਈ ਆਗੂ ਬੰਤ ਸਿੰਘ ਕਲਾਰਾਂ, ਪ੍ਰੇਮ ਸਿੰਘ ਰੌਣੀ ਅਤੇ ਰੋਹਿਤ ਗੁਪਤਾ, ਸੀਨੀਅਰ ਅਕਾਲੀ ਆਗੂ ਜਗਪਾਲ ਸਿੰਘ ਜੌਲੀ, ਦਵਿੰਦਰ ਸਿੰਘ ਮਝੈਲ, ਸੁਰਜੀਤ ਸਿੰਘ ਸੰਗਤਪੁਰਾ, ਜਗਵਿੰਦਰ ਸਿੰਘ ਪੰਮੀ ਅਤੇ ਪਰਮਿੰਦਰ ਸਿੰਘ ਬਿੱਟੂ ਕੰਗ, ਮਾਰਕੀਟ ਕਮੇਟੀ ਮੋਰਿੰਡਾ ਦੇ ਚੇਅਰਮੈਨ ਐੱਨਪੀ ਰਾਣਾ, ਸਾਬਕਾ ਚੇਅਰਮੈਨ ਜਸਵਿੰਦਰ ਸਿੰਘ ਛੋਟੂ, ਸ਼ੂਗਰ ਮਿੱਲ ਮੋਰਿੰਡਾ ਦੇ ਸਾਬਕਾ ਚੇਅਰਮੈਨ ਅਰਵਿੰਦਰ ਸਿੰਘ ਰੰਗੀ, ਮਾਰਕੀਟ ਕਮੇਟੀ ਸ੍ਰੀ ਚਮਕੌਰ ਸਾਹਿਬ ਦੇ ਚੇਅਰਮੈਨ ਸਿਕੰਦਰ ਸਿੰਘ ਸਹੇੜੀ, ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਜੁਝਾਰ ਸਿੰਘ ਮਾਵੀ, ਸੀਨੀਅਰ ਆਗੂ ਗੁਰਮੀਤ ਸਿੰਘ ਸਿੱਧੂ ਅਤੇ ਮਨਦੀਪ ਸਿੰਘ ਰੌਣੀ, ਅਕਾਲੀ ਦਲ ਪੁਨਰ ਸੁਰਜੀਤ ਦੇ ਸੂਬਾਈ ਮੀਤ ਪ੍ਰਧਾਨ ਸੁਖਵਿੰਦਰ ਸਿੰਘ ਮੁੰਡੀਆਂ, ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਸੂਬਾ ਜਨਰਲ ਸਕੱਤਰ ਪਰਮਿੰਦਰ ਸਿੰਘ ਚਲਾਕੀ, ਜ਼ਿਲ੍ਹਾ ਪ੍ਰਧਾਨ ਰਣਧੀਰ ਸਿੰਘ ਚੱਕਲ, ਜਰਨੈਲ ਸਿੰਘ ਸਰਹਾਣਾ, ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਪ੍ਰਧਾਨ ਦਲਜੀਤ ਸਿੰਘ ਚਲਾਕੀ, ਗੁਰਚਰਨ ਸਿੰਘ ਢੋਲਣ ਮਾਜਰਾ, ਭੁਪਿੰਦਰ ਸਿੰਘ ਮੁੰਡੀਆਂ, ਜਸਵਿੰਦਰ ਸਿੰਘ ਕਾਈਨੌਰ, ਰਣਧੀਰ ਸਿੰਘ ਮਾਜਰੀ ਆਦਿ ਆਗੂਆਂ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ।