ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਵਿਖੇ 10 ਰੋਜ਼ਾ ਗੁਰਬਾਣੀ ਨਿੱਤਨੇਮ ਸੰਥਿਆ ਸਮਾਗਮ ਸੰਪੰਨ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਵਿਖੇ 10 ਰੋਜ਼ਾ ਗੁਰਬਾਣੀ ਨਿੱਤਨੇਮ ਸੰਥਿਆ ਸਮਾਗਮ
Publish Date: Wed, 01 Jul 2026 03:54 PM (IST)
Updated Date: Wed, 01 Jul 2026 03:55 PM (IST)
ਭਾਗ ਲੈਣ ਵਾਲੇ ਬੱਚਿਆਂ ਨੂੰ ਮੈਡਲ ਤੇ ਸਰਟਿਫਿਕੇਟ ਦੇ ਕੇ ਕੀਤਾ ਸਨਮਾਨਿਤ ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮੋਰਿੰਡਾ: ਮੋਰਿੰਡਾ ਦੇ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਵਿਖੇ ਸ਼੍ਰੋਮਣੀ ਨਿਸ਼ਕਾਮ ਗੁਰਸਿੱਖੀ ਪ੍ਰਚਾਰ ਸੁਸਾਇਟੀ ਪੰਜਾਬ ਵੱਲੋਂ ਡੇਰਾ ਕਾਰ ਸੇਵਾ ਮੋਰਿੰਡਾ ਦੇ ਸਹਿਯੋਗ ਨਾਲ 10 ਰੋਜ਼ਾ ਗੁਰਬਾਣੀ ਨਿੱਤਨੇਮ ਸੰਥਿਆ ਸਮਾਗਮ ਕਰਵਾਇਆ ਕਰਵਾਇਆ ਗਿਆ। ਇਸ ਸਮਾਗਮ ਦੌਰਾਨ ਇਲਾਕੇ ਦੇ 71 ਬੱਚਿਆਂ ਨੇ ਭਾਗ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੇ ਮੈਨੇਜਰ ਦਵਿੰਦਰ ਸਿੰਘ ਨੇ ਦੱਸਿਆ ਕਿ ਇਸ 10 ਰੋਜ਼ਾ ਸਮਾਗਮ ਦੌਰਾਨ ਸੁਸਾਇਟੀ ਦੇ ਪ੍ਰਧਾਨ ਭਾਈ ਸਤਨਾਮ ਸਿੰਘ ਨੇ ਬਚਿਆਂ ਨੂੰ ਗੁਰਬਾਣੀ ਨਾਲ ਜੁੜਨ ਅਤੇ ਸੱਤ ਬਾਣੀਆਂ ਦੀ ਸੰਥਿਆ ਕਰਵਾਉਂਦੇ ਹੋਏ ਚੰਗਾ ਜੀਵਨ ਬਤੀਤ ਕਰਨ ਦੀ ਪ੍ਰੇਰਣਾ ਦਿੱਤੀ। ਇਸ ਦੌਰਾਨ ਅਮਨਪ੍ਰੀਤ ਕੌਰ ਮੋਰਿੰਡਾ, ਗੁਰਮੀਤ ਸਿੰਘ ਆਦਿ ਨੇ ਵੀ ਬੱਚਿਆਂ ਨੂੰ ਸ਼ੁਧ ਗੁਰਬਾਣੀ ਪੜ੍ਹਨ ਦੀ ਸਿੱਖਿਆ ਦਿਤੀ। ਉਨ੍ਹਾਂ ਵੱਲੋਂ ਬੱਚਿਆਂ ਨੂੰ ਸਿੱਖ ਇਤਿਹਾਸ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਇਸ ਸਮਾਗਮ ਦੀ ਸਮਾਪਤੀ ਮੌਕੇ ਗੁਰਦੁਆਰਾ ਸਾਹਿਬ ਵਿਖੇ ਕੀਰਤਨ ਦਰਬਾਰ ਸਜਾਇਆ ਗਿਆ, ਜਿਸ ਵਿਚ ਇੰਟਰਨੈਸ਼ਨਲ ਗੋਲਡ ਮੈਡਲਿਸਟ ਢਾਡੀ ਜੱਥਾ ਭਾਈ ਬਲਵੀਰ ਸਿੰਘ ਰਸੀਲਾ ਅਤੇ ਸ਼ਮਸ਼ੇਰ ਸਿੰਘ ਭੋਜੇਮਾਜਰਾ ਵੱਲੋਂ ਸੰਗਤ ਨੂੰ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਜੀਵਨੀ ਸੁਣਾ ਕੇ ਨਿਹਾਲ ਕੀਤਾ ਗਿਆ। ਉਨ੍ਹਾਂ ਬੱਚਿਆਂ ਨੂੰ ਵੀ ਗੁਰਬਾਣੀ ਨਾਲ ਜੁੜਨ ਦੀ ਪ੍ਰੇਰਨਾ ਦਿੱਤੀ। ਇਸ ਸਮਾਗਮ ਦੇ ਅੰਤ ਵਿਚ ਸੰਥਿਆ ਸਮਾਗਮ ਵਿਚ ਭਾਗ ਲੈਣ ਵਾਲੇ ਸਾਰੇ ਬੱਚਿਆਂ ਨੂੰ ਮੈਡਲ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਬਾਬਾ ਸੁਰਿੰਦਰ ਸਿੰਘ ਕਾਰ ਸੇਵਾ ਦਿੱਲੀ ਵਾਲੇ ਅਤੇ ਪ੍ਰਬੰਧਕਾਂ ਵੱਲੋਂ ਸ਼੍ਰੋਮਣੀ ਨਿਸ਼ਕਾਮ ਗੁਰਸਿੱਖੀ ਪ੍ਰਚਾਰ ਸੁਸਾਇਟੀ ਪੰਜਾਬ ਦੇ ਚੇਅਰਮੈਨ ਜੱਥੇਦਾਰ ਭਜਨ ਸਿੰਘ ਸ਼ੇਰਗਿੱਲ ਅਤੇ ਜੱਥੇਦਾਰ ਹਰਬੰਸ ਸਿੰਘ ਕੰਧੋਲਾ ਸਾਬਕਾ ਐੱਸਜੀਪੀਸੀ ਮੈਂਬਰ, ਮੀਤ ਪ੍ਰਧਾਨ ਅਮਨਪ੍ਰੀਤ ਕੌਰ ਮੋਰਿੰਡਾ, ਵਿੱਦਿਅਕ ਵਿੰਗ ਦੇ ਮੁਖੀ ਮਾ.ਜਗਮੋਹਣ ਸਿੰਘ ਚੌਂਤਾ ਨੂਰਪੁਰੀ ਬੇਦੀ, ਮੀਤ ਸਕੱਤਰ ਗੁਰਨਾਮ ਸਿੰਘ ਖਾਲਸਾ ਕੀੜੀ ਅਫਗਾਨਾ ਆਦਿ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪੀਏਡੀ ਬੈਂਕ ਦੇ ਵਾਈਸ ਚੇਅਰਮੈਨ ਕਰਨੈਲ ਸਿੰਘ ਜੀਤ, ਸਮਾਜ ਸੇਵਕ ਹਰਮਿੰਦਰ ਸਿੰਘ ਲੱਕੀ, ਕੌਂਸਲਰ ਹਰਜਿੰਦਰ ਸਿੰਘ ਛਿੱਬਰ, ਹਰਦੀਪ ਸਿੰਘ ਅਨੰਦ, ਗੁਰਮੁੱਖ ਸਿੰਘ ਸੰਤ ਨਗਰ, ਨਵਤੇਜ ਸਿੰਘ ਤੇਜੀ, ਸਰਬਜੀਤ ਸਿੰਘ, ਥਾਣੇਦਾਰ ਦਵਿੰਦਰ ਸਿੰਘ ਧਾਲੀਵਾਲ, ਗੁਰਮੀਤ ਸਿੰਘ ਕਾਂਝਲਾ, ਭੁਪਿੰਦਰ ਸਿੰਘ ਰੀਹਲ, ਮਾ.ਸਰਬਜੀਤ ਸਿੰਘ ਦੁੱਮਣਾ, ਪਰਵਿੰਦਰ ਸਿੰਘ ਖਾਲਸਾ ਰਾਮਗੜ੍ਹ, ਰਾਬਿੰਦਰ ਸਿੰਘ ਰੱਬੀ, ਗੁਰਚਰਨ ਸਿੰਘ ਆਦਿ ਪਤਵੰਤੇ ਹਾਜ਼ਰ ਸਨ।