2027 ’ਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣਾਉਣ ਲਈ ਲੋਕ ਕਾਹਲੇ : ਕੇਵਲ ਸਿੰਘ ਢਿੱਲੋਂ 2027 ’ਚ ਭਾਜਪਾ ਦੀ ਸਰਕਾਰ ਬਣਾਉਣ ਲਈ ਲੋਕ ਕਾਹਲੇ:ਢਿੱਲੋਂ
Publish Date: Thu, 09 Jul 2026 06:54 PM (IST)
Updated Date: Thu, 09 Jul 2026 06:57 PM (IST)
ਭਾਜਪਾ ਦੀ ਸਰਕਾਰ ਬਣਾਉਣ ਲਈ ਹਰ ਵਰਕਰ ਸਮਰਪਣ ਨਾਲ ਕਰੇ ਕੰਮ : ਬਰਾੜ ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਰੂਪਨਗਰ : ਰੂਪਨਗਰ ਵਿਖੇ ਭਾਰਤੀ ਜਨਤਾ ਪਾਰਟੀ ਵੱਲੋਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿਚ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਉਨ੍ਹਾਂ ਦੇ ਰੂਪਨਗਰ ਪਹੁੰਚਣ ’ਤੇ ਜ਼ਿਲ੍ਹਾ ਭਾਜਪਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ, ਸਰਕਲ ਪ੍ਰਧਾਨ ਜਗਦੀਸ਼ ਚੰਦਰ ਕਾਜਲਾ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਵੱਲੋਂ ਸਵਾਗਤ ਕੀਤਾ ਗਿਆ। ਇਸ ਮੌਕੇ ਭਾਜਪਾ ਪੰਜਾਬ ਦੇ ਜਨਰਲ ਸਕੱਤਰ ਪਰਮਿੰਦਰ ਸਿੰਘ ਬਰਾੜ ਵੀ ਹਾਜ਼ਰ ਸਨ। ਇਸ ਮੌਕੇ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਭਾਜਪਾ ਅੱਜ ਪਹਿਲਾਂ ਨਾਲੋਂ ਕਈ ਗੁਣਾ ਮਜ਼ਬੂਤ ਸਥਿਤੀ ਵਿਚ ਹੈ। ਉਨ੍ਹਾਂ ਕਿਹਾ ਕਿ ਆਪ ਦੀ ਸਰਕਾਰ ਦੇ ਰਾਜ ਵਿਚ ਪੰਜਾਬ ਆਪਣੇ ਸਭ ਤੋਂ ਮੁਸ਼ਕਲ ਦੌਰ ਵਿੱਚੋਂ ਲੰਘ ਰਿਹਾ ਹੈ। ਸੂਬੇ ਦਾ ਕਰਜ਼ਾ ਲਗਾਤਾਰ ਵੱਧ ਰਿਹਾ ਹੈ, ਗੈਂਗਸਟਰਵਾਦ ਨੇ ਕਾਨੂੰਨ ਵਿਵਸਥਾ ਨੂੰ ਗੰਭੀਰ ਚੁਣੌਤੀ ਦਿੱਤੀ ਹੈ ਅਤੇ ਨਸ਼ਿਆਂ ਦਾ ਮੁੱਦਾ ਵੀ ਚਿੰਤਾਜਨਕ ਬਣਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਰੂਪਨਗਰ ਅੱਜ ਪੰਜਾਬ ਦੀ ਗੈਰ-ਕਾਨੂੰਨੀ ਮਾਈਨਿੰਗ ਦੀ ਰਾਜਧਾਨੀ ਬਣ ਚੁੱਕਾ ਹੈ, ਜੋ ਸਰਕਾਰ ਦੀ ਨਾਕਾਮੀ ਦਾ ਸਪੱਸ਼ਟ ਸਬੂਤ ਹੈ। ਉਨ੍ਹਾਂ ਜ਼ਿਲ੍ਹਾ ਭਾਜਪਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਦੀ ਕਾਰਗੁਜ਼ਾਰੀ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਲਾਲਪੁਰਾ ਦੇ ਕੰਮ ’ਤੇ ਮਾਣ ਹੈ। ਲਾਲਪੁਰਾ ਨੇ ਜ਼ਿਲ੍ਹੇ ਵਿਚ ਪਾਰਟੀ ਨੂੰ ਮਜ਼ਬੂਤ ਕਰਨ ਲਈ ਦਿਨ-ਰਾਤ ਮਿਹਨਤ ਕੀਤੀ ਹੈ ਅਤੇ ਸੰਗਠਨ ਨੂੰ ਨਵੀਂ ਦਿਸ਼ਾ ਦਿੱਤੀ ਹੈ। ਉਨ੍ਹਾਂ ਪਾਰਟੀ ਦੇ ਸਮੂਹ ਅਹੁੱਦੇਦਾਰਾਂ ਅਤੇ ਵਰਕਰਾਂ ਨੂੰ ਆਉਣ ਵਾਲੀਆਂ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ ਰਹਿਣ ਦਾ ਸੱਦਾ ਦਿੰਦੇ ਹੋਏ ਚੋਣ ਰਣਨੀਤੀ ਵੀ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਦੇਸ਼ ਵਿਕਾਸ ਦੀਆਂ ਨਵੀਆਂ ਉਚਾਈਆਂ ਛੂਹ ਰਿਹਾ ਹੈ ਅਤੇ ਪੰਜਾਬ ਦੇ ਲੋਕ ਵੀ ਹੁਣ ਇਸ ਵਿਕਾਸ ਯਾਤਰਾ ਦਾ ਹਿੱਸਾ ਬਣਨਾ ਚਾਹੁੰਦੇ ਹਨ। ਇਸ ਮੌਕੇ ਭਾਜਪਾ ਪੰਜਾਬ ਦੇ ਜਨਰਲ ਸਕੱਤਰ ਪਰਮਿੰਦਰ ਸਿੰਘ ਬਰਾੜ ਨੇ ਕਿਹਾ ਕਿ 2027 ਵਿਚ ਪੰਜਾਬ ਵਿਚ ਭਾਜਪਾ ਦੀ ਸਰਕਾਰ ਬਣਾਉਣ ਲਈ ਹਰ ਵਰਕਰ ਨੂੰ ਪੂਰੀ ਸਮਰਪਣ ਭਾਵਨਾ ਨਾਲ ਕੰਮ ਕਰਨਾ ਹੋਵੇਗਾ। ਉਨ੍ਹਾਂ ਕਿਹਾ ਕਿ ਪਾਰਟੀ ਦੀਆਂ ਨੀਤੀਆਂ ਅਤੇ ਕੇਂਦਰ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਨੂੰ ਘਰ ਘਰ ਤੱਕ ਪਹੁੰਚਾਉਣਾ ਹੀ ਸੰਗਠਨ ਦੀ ਸਭ ਤੋਂ ਵੱਡੀ ਤਰਜੀਹ ਹੈ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਨੇ ਸਮੂਹ ਸੀਨੀਅਰ ਆਗੂਆਂ ਅਤੇ ਵਰਕਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਜ਼ਿਲ੍ਹਾ ਰੂਪਨਗਰ ਦਾ ਹਰ ਭਾਜਪਾ ਵਰਕਰ ਦਿਨ-ਰਾਤ ਇੱਕ ਕਰਕੇ ਸੰਗਠਨ ਨੂੰ ਹੋਰ ਮਜ਼ਬੂਤ ਬਣਾਉਣ ਲਈ ਕੰਮ ਕਰੇਗਾ। ਉਨ੍ਹਾਂ ਕਿਹਾ ਕਿ ਬੂਥ ਪੱਧਰ ਤੱਕ ਸੰਗਠਨ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ ਅਤੇ ਹਰ ਘਰ ਤੱਕ ਭਾਜਪਾ ਦੀ ਸੋਚ ਅਤੇ ਨੀਤੀਆਂ ਪਹੁੰਚਾਈਆਂ ਜਾਣਗੀਆਂ। ਇਸ ਮੌਕੇ ਰੂਪਨਗਰ ਸਰਕਲ ਪ੍ਰਧਾਨ ਜਗਦੀਸ਼ ਚੰਦਰ ਕਾਜਲਾ ਵੱਲੋਂ ਸਮੂਹ ਆਗੂਆਂ ਅਤੇ ਵਰਕਰਾਂ ਦਾ ਧੰਨਵਾਦ ਕੀਤਾ ਗਿਆ। ਇਸ ਦੌਰਾਨ ਮੰਚ ਸੰਚਾਲਨ ਪ੍ਰਸਿੱਧ ਗਾਇਕ ਮਦਨ ਸ਼ੌਂਕੀ ਵੱਲੋਂ ਬਾਖੂਬੀ ਕੀਤਾ ਗਿਆ। ਇਸ ਮੌਕੇ ਮੀਤ ਪ੍ਰਧਾਨ ਪੰਜਾਬ ਭਾਜਪਾ ਡਾ.ਸ਼ੁਭਾਸ਼ ਸ਼ਰਮਾ, ਕੌਂਸਲਰ ਕਰਮਜੀਤ ਕੌਰ, ਕਿਰਨ ਗੁਪਤਾ ਤੇ ਜਸਬੀਰ ਕੌਰ, ਧਰਮਿੰਦਰ ਸਿੰਘ ਭਿੰਦਾ, ਨਵੀਨ ਕੁਮਾਰ, ਪ੍ਰਿੰਸ ਕੌਸ਼ਿਕ, ਸੁਰਜੀਤ ਸਿੰਘ ਘਨੌਲੀ, ਰਮਨ ਜਿੰਦਲ, ਮਦਨ ਅਬਿਆਣਾ, ਦਰਸ਼ਨ ਸਿੰਘ, ਮਨ ਸਿੰਘ ਚਨੌਲੀ, ਰਾਕੇਸ਼ ਕੁਮਾਰ ਗੋਝਾ, ਰਾਜੇਸ਼ਵਰ ਰਾਣਾ, ਬਾਲਕ੍ਰਿਸ਼ਨ ਕੁੱਕੂ, ਵਰਿੰਦਰ ਰਾਣਾ, ਇੰਦਰਪਾਲ ਸਿੰਘ ਲੋਹਗੜ੍ਹ, ਸਤਨਾਮ ਸਿੰਘ ਸੱਤੂ, ਸੰਤੋਖ, ਵਰਿੰਦਰ ਵਿੱਕੀ, ਗੁਰਨੈਬ ਸਿੰਘ, ਧਰਮਿੰਦਰ ਸਿੰਘ, ਡਾ.ਰਾਮ, ਕੁਲਜਿੰਦਰ ਸਿੰਘ ਲਾਲਪੁਰਾ, ਅਨਿਲ ਸਿੰਘ, ਅਸ਼ੋਕ ਕੁਮਾਰ, ਰਾਮਪਾਲ ਬਜਾੜ, ਡਾ.ਇੰਦਰਜੀਤ ਸਿੰਘ, ਨੰਦ ਲਾਲ ਦੁੱਗਰੀ, ਰਿਪਨਜੀਤ ਸਿੰਘ, ਗੁਰਮੀਤ ਸਿੰਘ, ਨਿਰਮਲ ਸਿੰਘ, ਮੰਦੀਪ ਸੈਣੀ ਫਾਇਨੈਂਸ, ਵਿਸ਼ੂ ਕਪਿਲਾ, ਕਮਲਜੀਤ ਸਿੰਘ, ਰਾਜ ਕੁਮਾਰ ਰਾਣਾ, ਅਮਰਜੀਤ ਸਿੰਘ, ਐਡਵੋਕੇਟ ਵਿਕਾਸ ਵਾਲੀਆ, ਜੀਤ ਕੁਮਾਰ ਵਰਮਾ, ਰਾਜੀਵ ਕ੍ਰਿਪਲਾਨੀ, ਅੰਕੁਰ ਗੁਪਤਾ, ਪੰਕਜ ਸ਼ਰਮਾ, ਕਰਨ ਕੌਸ਼ਲ, ਸਤਬੀਰ ਰਾਣਾ, ਨਿਪੁੰਨ ਸੋਨੀ, ਰਾਜੇਸ਼ ਚੌਧਰੀ, ਅਭਿਸ਼ੇਕ ਅਗਨੀਹੋਤਰੀ, ਅਸ਼ਵਨੀ ਸ਼ਰਮਾ, ਸੁਰਿੰਦਰਪਾਲ ਸੇਠੀ ਆਦਿ ਸਮੇਤ ਵੱਡੀ ਗਿਣਤੀ ਵਿਚ ਭਾਜਪਾ ਵਰਕਰ ਹਾਜ਼ਰ ਸਨ।