ਆਮ ਆਦਮੀ ਪਾਰਟੀ ਵੱਲੋਂ ਨਗਰ ਕੌਂਸਲ ਮੋਰਿੰਡਾ ਤੇ ਕਬਜ਼ਾ ਆਮ ਆਦਮੀ ਪਾਰਟੀ ਵੱਲੋਂ ਨਗਰ ਕੌਂਸਲ ਮੋਰਿੰਡਾ ਤੇ ਕਬਜ਼ਾ,ਸਾਰਾ ਦਿਨ ਚਰਚਾਵਾਂ ਅਤੇ ਦੂਸ਼ਣਬਾਜ਼ੀਆਂ ਦਾ ਬਾਜ਼ਾਰ ਰਿਹਾ ਗਰਮ
Publish Date: Fri, 10 Jul 2026 07:06 PM (IST)
Updated Date: Fri, 10 Jul 2026 07:06 PM (IST)
ਅਮਰਜੀਤ ਧੀਮਾਨ, ਪੰਜਾਬੀ ਜਾਗਰਣ, ਮੋਰਿੰਡਾ: ਨਗਰ ਕੌਂਸਲ ਮੋਰਿੰਡਾ ਦੇ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ ਅਤੇ ਮੀਤ ਪ੍ਰਧਾਨ ਦੀ ਚੋਣ ਨੂੰ ਲੈ ਕੇ ਸ਼ੁੱਕਰਵਾਰ ਸਵੇਰ ਤੋਂ ਹੀ ਸ਼ਹਿਰ ਵਿਚ ਚਰਚਾਵਾਂ ਇਲਜਾਮਾਂ ਅਤੇ ਦੂਸ਼ਣਬਾਜ਼ੀ ਦਾ ਦੌਰ ਚਲਦਾ ਰਿਹਾ। ਇਸ ਮੌਕੇ ਆਮ ਆਦਮੀ ਪਾਰਟੀ ਦੇ ਕੌਂਸਲਰਾਂ ਵੱਲੋਂ ਚੋਣ ਵਿਚ ਸ੍ਰੀ ਚਮਕੌਰ ਸਾਹਿਬ ਦੀ ਤਰ੍ਹਾਂ ਹੀ ਨਗਰ ਕੌਂਸਲ ਮੋਰਿੰਡਾ ਤੇ ਵੀ ਕਬਜ਼ਾ ਕਰ ਲਿਆ ਗਿਆ। ਆਮ ਆਦਮੀ ਪਾਰਟੀ ਵੱਲੋਂ ਨਗਰ ਕੌਂਸਲ ਦੀ ਟੀਮ ਬਣਾ ਲੈਣ ਨਾਲ ਸਾਰੀਆਂ ਚਰਚਾਵਾਂ ਨੂੰ ਵਿਰਾਮ ਲੱਗ ਗਿਆ। ਉਧਰ ਇਸ ਚੋਣ ਨੂੰ ਲੈ ਕੇ ਸਾਬਕਾ ਮੁੱਖ ਮੰਤਰੀ ਅਤੇ ਮੈਂਬਰ ਪਾਰਲੀਮੈਂਟ ਚਰਨਜੀਤ ਸਿੰਘ ਚੰਨੀ ਆਪਣਾ ਪ੍ਰਧਾਨ ਬਣਾਉਣ ਦਾ ਦਾਅਵਾ ਕਰਦੇ ਰਹੇ ਪਰੰਤੂ ਆਮ ਆਦਮੀ ਪਾਰਟੀ ਵੱਲੋਂ ਕੌਂਸਲ ਦੀ ਟੀਮ ਚੁਣੇ ਜਾਣ ਨਾਲ ਜਿੱਥੇ ਕਾਂਗਰਸ ਵੱਲੋਂ ਆਪਣਾ ਪ੍ਰਧਾਨ ਬਣਾਇਆ ਜਾਣ ਦੀ ਦਾਅਵੇ ਸਿਰਫ ਦਾਅਵੇ ਬਣ ਕੇ ਹੀ ਰਹਿ ਗਏ ਉੱਥੇ ਹੀ ਵਿਧਾਇਕ ਡਾਕਟਰ ਚਰਨਜੀਤ ਸਿੰਘ ਨੇ ਨਗਰ ਕੌਂਸਲ ਦਾ ਪ੍ਰਧਾਨ ਅਤੇ ਟੀਮ ਆਮ ਆਦਮੀ ਪਾਰਟੀ ਦੀ ਟੀਮ ਬਣਾ ਕੇ ਆਪਣਾ ਦਾਅਵਾ ਸੱਚ ਕਰ ਦਿਖਾਇਆ। ਉਧਰ ਸਾਬਕਾ ਮੁੱਖ ਮੰਤਰੀ ਅਤੇ ਮੈਂਬਰ ਪਾਰਲੀਮੈਂਟ ਵੱਲੋਂ ਆਮ ਆਦਮੀ ਪਾਰਟੀ ਵੱਲੋਂ ਧੱਕਾ ਕੀਤੇ ਜਾਣ ਦੇ ਦੋਸ਼ ਲਗਾਏ ਗਏ ਉਨ੍ਹਾ ਕਿਹਾ ਕਿ ਉਨ੍ਹਾਂ ਦੇ ਨੌ ਕੌਂਸਲਰ ਸਨ ਪ੍ਰੰਤੂ ਫਿਰ ਵੀ ਆਮ ਆਦਮੀ ਪਾਰਟੀ ਵੱਲੋਂ ਧੱਕਾ ਕਰਦਿਆਂ ਆਪਣਾ ਪ੍ਰਧਾਨ ਅਤੇ ਟੀਮ ਬਣਾ ਲਿਆ ਅਤੇ ਕੋਸਲਰਾਂ ਦੀ ਕੁੰਟਮਾਰ ਵੀ ਕੀਤੀ ਕਈ।ਜਦਕਿ ਵਿਧਾਇਕ ਡਾਕਟਰ ਚਰਨਜੀਤ ਸਿੰਘ ਨੇ ਸਾਬਕਾ ਮੁੱਖ ਮੰਤਰੀ ਦੇ ਇਲਜ਼ਾਮਾਂ ਨੂੰ ਸਿਰੇ ਤੋਂ ਨਕਾਰਦਿਆਂ ਕਿਹਾ ਕਿ ਚੋਣ ਬਿਲਕੁਲ ਨਿਰਪੱਖ ਤਰੀਕੇ ਨਾਲ ਹੋਈ ਹੈ। ਉਨ੍ਹਾਂ ਕਿਹਾ ਕਿ ਨਗਰ ਕੌਂਸਲ ਦੇ ਪ੍ਰਧਾਨ ਚੁਣੇ ਗਏ ਨਵੇਂ ਪ੍ਰਧਾਨ ਜਗਪਾਲ ਸਿੰਘ ਜੋਲੀ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ ਹਨ। ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਧੱਕੇ ਦੇ ਲਗਾਏ ਜਾ ਰਹੇ ਇਲਜ਼ਾਮ ਨੂੰ ਲੈ ਕੇ ਵਿਧਾਇਕ ਡਾਕਟਰ ਚਰਨਜੀਤ ਸਿੰਘ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਤਾਂ ਪਹਿਲਾਂ ਤੋਂ ਹੀ ਇਲਜ਼ਾਮ ਲਗਾਉਣ ਦੇ ਆਦੀ ਹਨ ਇਸ ਚੋਣ ਉਪਰੰਤ ਵਿਧਾਇਕ ਡਾਕਟਰ ਚਰਨਜੀਤ ਸਿੰਘ ਨੇ ਕਿਹਾ ਕਿ ਸਾਰੇ ਕੌਂਸਲਰ ਆਪਣੀ ਮਰਜ਼ੀ ਨਾਲ ਆਏ ਹਨ ਉਨ੍ਹਾਂ ਨੇ ਸ਼ਹਿਰ ਵਾਸੀਆਂ ਨੂੰ ਭਰੋਸਾ ਦਵਾਇਆ ਕਿ ਸ਼ਹਿਰ ਵਿੱਚ ਵਿਕਾਸ ਕਾਰਜ ਰਫਤਾਰ ਨਾਲ ਕੀਤੇ ਜਾਣਗੇ ਇਸੇ ਦੌਰਾਨ ਆਮ ਆਦਮੀ ਪਾਰਟੀ ਦੇ ਸੂਬਾਈ ਮੀਤ ਪ੍ਰਧਾਨ ਬੀਰ ਦਵਿੰਦਰ ਸਿੰਘ ਬੱਲਾਂ ਨੇ ਸਾਰੇ ਸ਼ਹਿਰ ਵਾਸੀਆਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਹਲਕਾ ਵਿਧਾਇਕ ਡਾਕਟਰ ਚਰਨਜੀਤ ਸਿੰਘ ਅਤੇ ਸਮੂਹ ਸ਼ਹਿਰ ਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਨਗਰ ਕੌਂਸਲ ਦੀ ਬਣੀ ਨਵੀਂ ਟੀਮ ਬਣਨ ਨਾਲ ਸ਼ਹਿਰ ਦਾ ਵਿਕਾਸ ਵਧੀਆ ਢੰਗ ਨਾਲ ਕੀਤਾ ਜਾਵੇਗਾ। ਇਸੇ ਤਰ੍ਹਾਂ ਚੁਣੇ ਗਏ ਪ੍ਰਧਾਨ ਜਗਪਾਲ ਸਿੰਘ ਜੌਲੀ ਨੇ ਸ਼ਹਿਰ ਵਾਸੀਆਂ ਨੂੰ ਨਿਰਪੱਖਤਾ ਨਾਲ ਵਿਕਾਸ ਕਾਰਜ ਕਰਵਾਉਣ ਦਾ ਭਰੋਸਾ ਦਵਾਇਆ। ਜਦਕਿ ਸੀਨੀਅਰ ਮੀਤ ਪ੍ਰਧਾਨ ਬੀਬੀ ਦਲਜੀਤ ਕੌਰ ਨੇ ਕਿਹਾ ਕਿ ਸ਼ਹਿਰ ਦੇ ਵਿਕਾਸ ਕਾਰਜ ਜੰਗੀ ਪੱਧਰ ਤੇ ਕਰਵਾਏ ਜਾਣਗੇ। ਕਿਸੇ ਤਰ੍ਹਾਂ ਚੁਣੇ ਗਏ ਮੀਤ ਪ੍ਰਧਾਨ ਹਰਜਿੰਦਰ ਸਿੰਘ ਛਿਬਰ ਨੇ ਵੀ ਸ਼ਹਿਰ ਵਾਸੀਆਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਉਹ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣਗੇ ਅਤੇ ਉਨ੍ਹਾਂ ਨੇ ਇੱਕ ਵਾਰ ਫਿਰ ਤੋਂ ਸ਼ਹਿਰ ਵਾਸੀਆਂ ਦਾ ਧੰਨਵਾਦ ਕੀਤਾ ਗਿਆ।