ਸ੍ਰੀ ਚਮਕੌਰ ਸਾਹਿਬ, ਮੋਰਿੰਡਾ ਅਤੇ ਘੜੂੰਆਂ ਦੀਆਂ ਸਥਾਨਕ ਚੋਣਾਂ ’ਚ ਆਪ ਦੀ ਸ਼ਾਨਦਾਰ ਜਿੱਤ ਸ੍ਰੀ ਚਮਕੌਰ ਸਾਹਿਬ, ਮੋਰਿੰਡਾ ਅਤੇ ਘੜੂੰਆਂ ਦੀਆਂ ਸਥਾਨਕ ਚੋਣਾਂ ’ਚ ਆਪ ਦੀ ਸ਼ਾਨਦਾਰ
Publish Date: Sat, 11 Jul 2026 06:35 PM (IST)
Updated Date: Sat, 11 Jul 2026 06:36 PM (IST)
ਵਿਧਾਇਕ ਡਾ.ਚਰਨਜੀਤ ਸਿੰਘ ਸਾਥੀਆਂ ਸਮੇਤ ਗੁਰੂ ਘਰ ਹੋਏ ਨਤਮਸਤਕ ਅਮਰਜੀਤ ਧੀਮਾਨ, ਪੰਜਾਬੀ ਜਾਗਰਣ, ਮੋਰਿੰਡਾ: ਵਿਧਾਨ ਸਭਾ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਅਧੀਨ ਆਉਂਦੀਆਂ ਦੋ ਨਗਰ ਕੌਂਸਲਾਂ ਸ੍ਰੀ ਚਮਕੌਰ ਸਾਹਿਬ, ਮੋਰਿੰਡਾ ਅਤੇ ਨਗਰ ਪੰਚਾਇਤ ਘੜੂੰਆਂ ਦੀ ਪ੍ਰਧਾਨਗੀ ਅਤੇ ਹੋਰ ਅਹੁੱਦੇਦਾਰਾਂ ਦੀਆਂ ਚੋਣਾਂ ਵਿਚ ਆਮ ਆਦਮੀ ਪਾਰਟੀ ਨੇ ਹੂੰਝਾ ਫੇਰ ਜਿੱਤ ਦਰਜ ਕਰਦਿਆਂ ਮੁਕੰਮਲ ਕਬਜ਼ਾ ਕਰ ਲਿਆ ਹੈ। ਖਾਸ ਕਰਕੇ ਮੋਰਿੰਡਾ ਨਗਰ ਕੌਂਸਲ ਮੋਰਿੰਡਾ ਦੀ ਜਿੱਤ ਨੂੰ ਸ਼ਾਨਦਾਰ ਜਿੱਤ ਮੰਨਿਆ ਜਾ ਰਿਹਾ ਹੈ, ਜਿੱਥੇ ਨਗਰ ਕੌਂਸਲ ਦੀਆਂ ਆਮ ਚੋਣਾਂ ਵਿਚ ਸੱਤਾਧਾਰੀ ਧਿਰ ਆਪਣਾ ਖਾਤਾ ਨਹੀਂ ਖੋਲ ਸਕੀ ਸੀ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਕੋਲ 9 ਕੌਸਲਰਾਂ ਦਾ ਬਹੁਮਤ ਹੋਣ ਦਾ ਦਾਅਵਾ ਕਰਨ ਦੇ ਬਾਵਜੂਦ ਹਲਕਾ ਵਿਧਾਇਕ ਇੱਥੇ ਆਪਣਾ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ ਅਤੇ ਮੀਤ ਪ੍ਰਧਾਨ ਬਣਾਉਣ ਵਿਚ ਸਫਲ ਰਹੇ। ਇਸ ਜਿੱਤ ਦੀ ਖੁਸ਼ੀ ਵਿਚ ਵਿਧਾਇਕ ਡਾ.ਚਰਨਜੀਤ ਸਿੰਘ ਦੀ ਅਗਵਾਈ ਹੇਠ ਸਮੂਹ ਨਵੇਂ ਚੁਣੇ ਗਏ ਪ੍ਰਧਾਨ ਜਗਪਾਲ ਸਿੰਘ ਜੌਲੀ, ਵਿਸ਼ਾਲ ਕੱਸ਼ਿਅਪ ਅਤੇ ਮਨਮੀਤ ਕੌਰ ਦੇ ਪਤੀ, ਪਾਰਟੀ ਆਗੂਆਂ ਅਤੇ ਵਰਕਰਾਂ ਨਾਲ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਆਪ ਦੇ ਸੁਬਾਈ ਮੀਤ ਪ੍ਰਧਾਨ ਪ੍ਰੋ.ਬੀਰ ਦਵਿੰਦਰ ਸਿੰਘ ਬੱਲਾਂ ਵਿਸ਼ੇਸ਼ ਤੌਰ ’ਤੇ ਸ਼ਾਮਿਲ ਰਹੇ। ਉਨ੍ਹਾਂ ਕਿਹਾ ਕਿ ਤਿੰਨੋਂ ਸ਼ਹਿਰਾਂ ਦੀਆਂ ਨਵੀਂਆਂ ਚੁਣੀਆਂ ਗਈਆਂ ਟੀਮਾਂ ਨਿਰਪੱਖ ਵਿਕਾਸ ਕਾਰਜਾਂ ਨੂੰ ਤਰਜੀਹ ਦੇਣਗੀਆਂ। ਇਸ ਦੌਰਾਨ ਉਨ੍ਹਾਂ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਦਿਆਂ ਅਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਵਿਧਾਇਕ ਡਾ.ਚਰਨਜੀਤ ਸਿੰਘ ਅਤੇ ਹਾਜ਼ਰ ਹੋਏ ਆਗੂਆਂ ਨੇ ਵਾਹਿਗੁਰੂ ਦੇ ਚਰਨਾਂ ਵਿਚ ਅਰਦਾਸ ਕੀਤੀ। ਇਸ ਦੇ ਨਾਲ ਹੀ ਮੋਰਿੰਡਾ ਅਤੇ ਸਮੁੱਚੇ ਹਲਕੇ ਦੇ ਨਿਵਾਸੀਆਂ ਦੇ ਜੀਵਨ ਵਿਚ ਖੁਸ਼ਹਾਲੀ ਅਤੇ ਤਰੱਕੀ ਦੀ ਕਾਮਨਾ ਵੀ ਕੀਤੀ ਗਈ। ਉਨ੍ਹਾਂ ਕਿਹਾ ਕਿ ਇਹ ਜਿੱਤ ਬਦਲਾਅ ਅਤੇ ਵਿਕਾਸ ਦੀ ਜਿੱਤ ਹੈ। ਉਨ੍ਹਾਂ ਕਿਹਾ ਕਿ ਉਹ ਪੰਜਾਬ ਸਰਕਾਰ ਦੀਆਂ ਨੀਤੀਆਂ ਤਹਿਤ ਇਨ੍ਹਾਂ ਤਿੰਨਾਂ ਸ਼ਹਿਰਾਂ ਦੀ ਤਰੱਕੀ, ਸੁੰਦਰੀਕਰਨ ਅਤੇ ਸਰਵਪੱਖੀ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹਨ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਡਾ.ਚਰਨਜੀਤ ਸਿੰਘ ਨੇ ਇਸ ਇਤਿਹਾਸਕ ਜਿੱਤ ਦਾ ਸਿਹਰਾ ਪਾਰਟੀ ਦੇ ਜ਼ਮੀਨੀ ਪੱਧਰ ਦੇ ਵਰਕਰਾਂ ਦੇ ਸਿਰ ਬੰਨ੍ਹਿਆ। ਉਨ੍ਹਾਂ ਵਿਸ਼ੇਸ਼ ਤੌਰ ’ਤੇ ਸਮੂਹ ਪਾਰਟੀ ਆਗੂਆਂ, ਮਿਹਨਤੀ ਵਰਕਰਾਂ ਅਤੇ ਵਲੰਟੀਅਰਾਂ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ, ਜਿਨ੍ਹਾਂ ਦੀ ਦਿਨ-ਰਾਤ ਦੀ ਮਿਹਨਤ, ਬੇਮਿਸਾਲ ਸਮਰਪਣ ਅਤੇ ਅਟੁੱਟ ਸਾਥ ਸਦਕਾ ਹੀ ਇਹ ਸ਼ਾਨਦਾਰ ਨਤੀਜੇ ਹਾਸਲ ਹੋਏ ਹਨ। ਇਸ ਮੌਕੇ ਸਨਅਤਕਾਰ ਅਮਰ ਸਿੰਘ ਨੱਤ, ਸਿਆਸੀ ਸਲਾਹਕਾਰ ਜਗਤਾਰ ਸਿੰਘ ਘੜੂੰਆਂ, ਸ਼ੂਗਰ ਮਿੱਲ ਮੋਰਿੰਡਾ ਦੇ ਚੇਅਰਮੈਨ ਸੁਖਜਿੰਦਰ ਸਿੰਘ ਸੋਹੀ, ਆਗੂ ਗੁਰਪ੍ਰੀਤ ਸਿੰਘ ਫੌਜੀ, ਸਾਬਕਾ ਪ੍ਰਧਾਨ ਜਗਦੇਵ ਸਿੰਘ ਭਟੋਆ, ਅੰਮ੍ਰਿਤਪਾਲ ਸਿੰਘ ਖੱਟੜਾ, ਮੀਤ ਪ੍ਰਧਾਨ ਹਰਜਿੰਦਰ ਸਿੰਘ ਛਿੱਬਰ, ਕੌਂਸਲਰ ਹਰਜੀਤ ਸਿੰਘ ਸੋਢੀ ਅਤੇ ਨੰਬਰਦਾਰ ਰੁਪਿੰਦਰ ਸਿੰਘ ਭਿਚਰਾ, ਸੁਰਜੀਤ ਸਿੰਘ ਤਾਜਪੁਰਾ, ਹਰਪ੍ਰੀਤ ਸਿੰਘ ਸੰਗਤਪੁਰਾ, ਮੀਤ ਪ੍ਰਧਾਨ ਹਰਪ੍ਰੀਤ ਸਿੰਘ ਭੰਡਾਰੀ, ਅਮਨਦੀਪ ਸਿੰਘ ਮਾਂਗਟ, ਭੁਪਿੰਦਰ ਸਿੰਘ ਭੂਰਾ, ਨਵਦੀਪ ਸਿੰਘ ਟੋਨੀ, ਕੇਸਰ ਸਿੰਘ ਸਮਾਣਾ, ਜਗਤਾਰ ਸਿੰਘ ਸਹੇੜੀ, ਵਿਵੇਕ ਸ਼ਰਮਾ, ਮੰਗਤ ਰਾਮ ਮੰਗਾ ਵਰਿੰਦਰ ਸਿੰਘ, ਅਮਨਪ੍ਰੀਤ ਸਿੰਘ ਅਮਨਾ, ਸਰਪੰਚ ਕੁਲਦੀਪ ਸਿੰਘ, ਪਰਮਿੰਦਰ ਸਿੰਘ ਸੀਹੋਂਮਾਜਰਾ, ਅਮਰੀਕ ਸਿੰਘ ਢੰਗਰਾਲੀ, ਪ੍ਰਦੀਪ ਸਿੰਘ ਰੁੜਕੀ, ਹੈਲੀ, ਸੁੱਖਾ ਯੂਕੇ, ਅੰਮ੍ਰਿਤਪਾਲ ਕੌਰ ਨਾਗਰਾ, ਦਿਲਜੋਤ ਕੌਰ, ਮਨਜੀਤ ਕੌਰ, ਮੇਜਰ ਮਸੀਹ ਆਦਿ ਸਮੇਤ ਵੱਡੀ ਗਿਣਤੀ ਵਿਚ ਪਾਰਟੀ ਅਹੁਦੇਦਾਰ, ਕੌਂਸਲਰ ਅਤੇ ਇਲਾਕਾ ਨਿਵਾਸੀ ਹਾਜ਼ਰ ਸਨ, ਜਿਨ੍ਹਾਂ ਇੱਕ-ਦੂਜੇ ਦਾ ਮੂੰਹ ਮਿੱਠਾ ਕਰਵਾ ਕੇ ਜਿੱਤ ਦੀ ਵਧਾਈ ਦਿੱਤੀ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਐਨਆਰਆਈ ਜੁਗਰਾਜ ਸਿੰਘ ਮਾਨਖੇੜੀ ਸੰਦੀਪ ਸੰਗਤ ਲਾਲੀ, ਨਵਤੇਜ ਸਿੰਘ ਤੇਜੀ, ਸਾਹਿਲ ਸੰਗਰ ਅਤੇ ਹੋਰ ਸ਼ਖਸ਼ੀਅਤਾਂ ਨੇ ਵਧਾਈ ਦਿੱਤੀ।