ਨਗਰ ਕੌਂਸਲ ਮੋਰਿੰਡਾ ਦੇ ਨਵੇਂ ਅਹੁਦੇਦਾਰਾਂ ਦੀ ਹੋਈ ਤਾਜਪੋਸ਼ੀ ਨਗਰ ਕੌਂਸਲ ਮੋਰਿੰਡਾ ਦੇ ਨਵੇਂ ਅਹੁਦੇਦਾਰਾਂ ਦੀ ਹੋਈ ਤਾਜਪੋਸ਼ੀ
Publish Date: Mon, 20 Jul 2026 05:04 PM (IST)
Updated Date: Mon, 20 Jul 2026 05:07 PM (IST)
ਵਿਧਾਇਕ ਡਾ.ਚਰਨਜੀਤ ਸਿੰਘ ਦੀ ਰਹਿਨੁਮਾਈ ਹੇਠ ਸਹੁੰ ਚੁੱਕ ਸਮਾਗਮ ਮੁਕੰਮਲ ਅਮਰਜੀਤ ਧੀਮਾਨ, ਪੰਜਾਬੀ ਜਾਗਰਣ ਮੋਰਿੰਡਾ : ਨਗਰ ਕੌਂਸਲ ਮੋਰਿੰਡਾ ਦੇ ਨਵੇਂ ਚੁਣੇ ਗਏ ਅਹੁੱਦੇਦਾਰਾਂ ਦੀ ਤਾਜਪੋਸ਼ੀ ਹਲਕਾ ਵਿਧਾਇਕ ਡਾ.ਚਰਨਜੀਤ ਸਿੰਘ ਦੀ ਰਹਿਨੁਮਾਈ ਹੇਠ ਨਗਰ ਕੌਂਸਲ ਦੇ ਦਫਤਰ ਵਿਚ ਇੱਕ ਵਿਸ਼ੇਸ਼ ਸਮਾਗਮ ਦੌਰਾਨ ਕੀਤੀ ਗਈ। ਇਸ ਮੌਕੇ ਜਗਪਾਲ ਸਿੰਘ ਜੌਲੀ ਨੇ ਨਗਰ ਕੌਂਸਲ ਦੇ ਪ੍ਰਧਾਨ, ਦਲਜੀਤ ਕੌਰ ਨੇ ਸੀਨੀਅਰ ਮੀਤ ਪ੍ਰਧਾਨ ਅਤੇ ਹਰਜਿੰਦਰ ਸਿੰਘ ਛਿੱਬਰ ਨੇ ਮੀਤ ਪ੍ਰਧਾਨ ਵਜੋਂ ਆਪਣਾ ਅਹੁੱਦਾ ਸੰਭਾਲ ਲਿਆ। ਇਨ੍ਹਾਂ ਤਿੰਨੋਂ ਆਹੁੱਦੇਦਾਰਾਂ ਨੂੰ ਵਿਧਾਇਕ ਵੱਲੋਂ ਕੁਰਸੀ ’ਤੇ ਬਿਰਾਜਮਾਨ ਕੀਤਾ ਗਿਆ। ਇਸ ਮੌਕੇ ਵਿਧਾਇਕ ਡਾ.ਚਰਨਜੀਤ ਸਿੰਘ ਨੇ ਸਮੁੱਚੀ ਟੀਮ ਨੂੰ ਵਧਾਈ ਦਿੱਤੀ। ਇਸ ਸਮਾਗਮ ਵਿਚ ਆਪ ਦੇ ਯੂਥ ਵਿੰਗ ਦੇ ਸੂਬਾ ਮੀਤ ਪ੍ਰਧਾਨ ਪ੍ਰੋ.ਬੀਰਦਵਿੰਦਰ ਸਿੰਘ ਬੱਲਾਂ ਵਿਸ਼ੇਸ਼ ਤੌਰ ’ਤੇ ਸ਼ਾਮਲ ਰਹੇ ਅਤੇ ਉਨ੍ਹਾਂ ਨਗਰ ਕੌਂਸਲ ਵਿਖੇ ਬਿਰਾਜਮਾਨ ਕੀਤੀ ਸਮੁੱਚੀ ਟੀਮ ਨੂੰ ਵਧਾਈ ਦਿੱਤੀ। ਇਸ ਮੌਕੇ ਵਿਧਾਇਕ ਡਾ.ਚਰਨਜੀਤ ਸਿੰਘ ਨੇ ਕਿਹਾ ਕਿ ਨਗਰ ਕੌਂਸਲ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਹੀ ਉਨ੍ਹਾਂ ਨੇ ਇਹ ਸਪੱਸ਼ਟ ਕਰ ਦਿੱਤਾ ਸੀ ਕਿ ਸ੍ਰੀ ਚਮਕੌਰ ਸਾਹਿਬ ਅਤੇ ਮੋਰਿੰਡਾ ਨਗਰ ਕੌਂਸਲ ਦਾ ਪ੍ਰਧਾਨ ਆਪ ਦਾ ਹੀ ਹੋਵੇਗਾ। ਉਨ੍ਹਾਂ ਇਸ ਕਾਰਜ ਵਿਚ ਵਿਸ਼ੇਸ਼ ਸਹਿਯੋਗ ਦੇਣ ਵਾਲੇ ਆਗੂਆਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪ੍ਰਧਾਨ ਜਗਪਾਲ ਸਿੰਘ ਜੌਲੀ ਦੀ ਅਗਵਾਈ ਹੇਠ ਇੱਕ ਬਹੁਤ ਹੀ ਸਮਰੱਥ ਅਤੇ ਵਧੀਆ ਟੀਮ ਦੀ ਚੋਣ ਕੀਤੀ ਗਈ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਇਹ ਟੀਮ ਸ਼ਹਿਰ ਦੇ ਅਧੂਰੇ ਪਏ ਵਿਕਾਸ ਕਾਰਜਾਂ ਨੂੰ ਪੂਰਾ ਕਰਨ ਲਈ ਪੂਰੀ ਇਮਾਨਦਾਰੀ ਅਤੇ ਮਿਹਨਤ ਨਾਲ ਕੰਮ ਕਰੇਗੀ ਅਤੇ ਸ਼ਹਿਰ ਦੇ ਵਿਕਾਸ ਕਾਰਜਾਂ ਲਈ ਨਗਰ ਕੌਂਸਲ ਨੂੰ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਆਪਣੀ ਨਿਯੁਕਤੀ ’ਤੇ ਖੁਸ਼ੀ ਪ੍ਰਗਟਾਉਂਦਿਆਂ ਨਵ-ਨਿਯੁਕਤ ਪ੍ਰਧਾਨ ਜਗਪਾਲ ਸਿੰਘ ਜੌਲੀ ਨੇ ਹਲਕਾ ਵਿਧਾਇਕ ਅਤੇ ਸ਼ਹਿਰ ਵਾਸੀਆਂ ਦਾ ਧੰਨਵਾਦ ਕਰਦਿਆਂ ਭਰੋਸਾ ਦਿਵਾਇਆ ਕਿ ਉਹ ਸਾਰਿਆਂ ਦੀਆਂ ਉਮੀਦਾਂ ’ਤੇ ਪੂਰਾ ਖਰਾ ਉਤਰਨਗੇ। ਉਨ੍ਹਾਂ ਕਿਹਾ ਕਿ ਸ਼ਹਿਰ ਦੀ ਸਫ਼ਾਈ ਵਿਵਸਥਾ ਨੂੰ ਸੁਧਾਰਨਾ ਉਨ੍ਹਾਂ ਦੀ ਸਭ ਤੋਂ ਪਹਿਲੀ ਪ੍ਰਾਥਮਿਕਤਾ ਹੋਵੇਗੀ। ਉਨ੍ਹਾਂ ਭਰੋਸਾ ਜਤਾਇਆ ਕਿ ਕੂੜੇ ਦੇ ਡੰਪ ਦੇ ਮਾਮਲੇ ਨੂੰ ਆਉਣ ਵਾਲੇ ਦਿਨਾਂ ਵਿਚ ਜਲਦ ਤੋਂ ਜਲਦ ਹੱਲ੍ਹ ਕਰ ਲਿਆ ਜਾਵੇਗਾ, ਤਾਂ ਜੋ ਸ਼ਹਿਰ ਵਾਸੀਆਂ ਨੂੰ ਕੂੜੇ ਦੀ ਸਮੱਸਿਆ ਤੋਂ ਨਿਜਾਤ ਮਿਲ ਸਕੇ। ਇਸ ਮੌਕੇ ਕੌਂਸਲ ਦੇ ਹੜ੍ਹਤਾਲੀ ਮੁਲਾਜ਼ਮਾਂ ਦੀਆਂ ਲਮਕਦੀਆਂ ਮੰਗਾਂ ਬਾਰੇ ਉਨ੍ਹਾਂ ਕਿਹਾ ਮੁਲਾਜ਼ਮਾਂ ਦੀਆਂ ਮੰਗਾਂ ਦੇ ਹੱਲ੍ਹ ਲਈ ਲਿਖਤੀ ਰੂਪ ਵਿਚ ਇੱਕ ਮਤਾ ਪਾਸ ਕਰਕੇ ਸਥਾਨਕ ਸਰਕਾਰਾਂ ਵਿਭਾਗ ਨੂੰ ਭੇਜਿਆ ਜਾਵੇਗਾ। ਉਨ੍ਹਾਂ ਕਿਹਾ ਕਿ ਮੋਰਿੰਡਾ ਸ਼ਹਿਰ ਦੀ ਆਪਣੀ ਇੱਕ ਵਿਸ਼ੇਸ਼ ਧਾਰਮਿਕ ਅਤੇ ਇਤਿਹਾਸਕ ਮਹੱਤਤਾ ਹੈ, ਜਿਸ ਨੂੰ ਧਿਆਨ ਵਿਚ ਰੱਖਦਿਆਂ ਸ਼ਹਿਰ ਨੂੰ ਇੱਕ ਸ਼ਾਨਦਾਰ ਅਤੇ ਵਿਲੱਖਣ ਦਿੱਖ ਪ੍ਰਦਾਨ ਕਰਨ ਲਈ ਪੂਰੀ ਤਨਦੇਹੀ ਅਤੇ ਲਗਨ ਨਾਲ ਕੰਮ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਉਹ ਸ਼ਹਿਰ ਦੇ ਸਮੂਹ ਕੌਂਸਲਰਾਂ ਦੇ ਸਹਿਯੋਗ ਨਾਲ ਮਿਲ ਕੇ ਕੰਮ ਕਰਨਗੇ। ਉਨ੍ਹਾਂ ਦਾ ਨਿਸ਼ਾਨਾ ਹੈ ਕਿ ਸਾਰਿਆਂ ਦੇ ਸਾਂਝੇ ਯਤਨਾਂ ਨਾਲ ਮੋਰਿੰਡਾ ਨੂੰ ਜ਼ਿਲ੍ਹਾ ਰੂਪਨਗਰ ਦਾ ਸਭ ਤੋਂ ਬਿਹਤਰੀਨ ਅਤੇ ਨੰਬਰ ਇੱਕ ਸ਼ਹਿਰ ਬਣਾਇਆ ਜਾਵੇ। ਇਸ ਮੌਕੇ ਕੌਂਸਲਰ ਅੰਮ੍ਰਿਤਪਾਲ ਸਿੰਘ ਖੱਟੜਾ ਅਤੇ ਨਗਰ ਕੌਂਸਲ ਚਮਕੌਰ ਸਾਹਿਬ ਦੇ ਸਾਬਕਾ ਪ੍ਰਧਾਨ ਅਮਨਦੀਪ ਸਿੰਘ ਮਾਂਗਟ, ਮੌਜੂਦਾ ਪ੍ਰਧਾਨ ਵਿਸ਼ਾਲ ਕੱਸ਼ਿਅਪ ਨੇ ਵੀ ਸੰਬੋਧਨ ਕੀਤਾ ਅਤੇ 2027 ਦੀਆਂ ਚੋਣਾਂ ਲਈ ਹੁਣ ਤੋਂ ਹੀ ਲਾਮਬੰਦੀ ਕਰਕੇ ਇਸ ਹਲਕੇ ਦੀ ਸੀਟ ਜਿੱਤ ਕੇ ਮੁੱਖ ਮੰਤਰੀ ਦੀ ਝੋਲੀ ਪਾਉਣ ਦਾ ਸੰਕਲਪ ਲਿਆ। ਇਸ ਮੌਕੇ ਈਓ ਗੁਰਪ੍ਰੀਤ ਸਿੰਘ, ਕੌਂਸਲਰ ਹਰਜੀਤ ਸਿੰਘ ਸੋਢੀ, ਰਾਜਿੰਦਰ ਕੌਰ ਤੇ ਅੰਮ੍ਰਿਤਪਾਲ ਸਿੰਘ ਖੱਟੜਾ, ਹਰਪ੍ਰੀਤ ਸਿੰਘ ਭੰਡਾਰੀ ਮੀਤ ਪ੍ਰਧਾਨ ਨਗਰ ਕੌਂਸਲ ਘੜੂੰਆਂ, ਮਾਰਕੀਟ ਕਮੇਟੀ ਮੋਰਿੰਡਾ ਦੇ ਚੇਅਰਮੈਨ ਐੱਨਪੀ ਰਾਣਾ, ਮਾਰਕੀਟ ਕਮੇਟੀ ਸ੍ਰੀ ਚਮਕੌਰ ਸਾਹਿਬ ਦੇ ਚੇਅਰਮੈਨ ਸਿਕੰਦਰ ਸਿੰਘ ਸਹੇੜੀ, ਭਾਕਿਯੂ ਰਾਜੇਵਾਲ ਦੇ ਸੂਬਾ ਜਨਰਲ ਸਕੱਤਰ ਪਰਮਿੰਦਰ ਸਿੰਘ ਚਲਾਕੀ, ਜ਼ਿਲ੍ਹਾ ਪ੍ਰਧਾਨ ਰਣਧੀਰ ਸਿੰਘ ਚੱਕਲ, ਸਾਬਕਾ ਚੇਅਰਮੈਨ ਬਲਦੇਵ ਸਿੰਘ ਚੱਕਲ, ਭੁਪਿੰਦਰ ਸਿੰਘ ਭੂਰਾ, ਨਵਦੀਪ ਸਿੰਘ ਟੋਨੀ, ਨਿਰਪਾਲ ਸਿੰਘ ਮੰਡੇਰ, ਸਾਬਕਾ ਕੌਂਸਲਰ ਰਜਿੰਦਰ ਕੁਮਾਰ ਬੱਬਾ, ਸਰਪੰਚ ਐਸੋਸੀਏਸ਼ਨ ਦੇ ਸੀਨੀਅਰ ਆਗੂ ਗੁਰਪ੍ਰੀਤ ਸਿੰਘ ਫੌਜੀ ਅਮਰਾਲੀ, ਗੋਗੀ ਭੁੱਲਰ, ਚੇਅਰਮੈਨ ਵਿਵੇਕ ਸ਼ਰਮਾ, ਮਨਜੀਤ ਕੌਰ ਤੇ ਚੇਅਰਮੈਨ ਵਿਕਰਾਂਤ ਵਰਮਾ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਜਗਦੇਵ ਸਿੰਘ ਬਿੱਟੂ, ਸਾਬਕਾ ਕੌਂਸਲਰ ਜਗਵਿੰਦਰ ਸਿੰਘ ਪੰਮੀ, ਪਰਮਿੰਦਰ ਸਿੰਘ ਬਿੱਟੂ ਕੰਗ, ਸੁਖਦੇਵ ਸਿੰਘ ਭੰਗੂ, ਵਿਨੇ ਗੁਪਤਾ, ਸਚਿਨ ਪੁਰੀ ਗੋਲਡੀ, ਸੰਜੀਵ ਸ਼ਰਮਾ, ਮੰਗਤ ਰਾਮ ਮੰਗਾ, ਮੇਜਰ ਮਸੀਹ, ਨਿਰਮਲਪ੍ਰੀਤ ਸਿੰਘ ਮੇਹਰਬਾਨ, ਸਾਬਕਾ ਸਰਪੰਚ ਸੁਰਜੀਤ ਸਿੰਘ ਤਾਜਪੁਰਾ, ਅਮਰਜੀਤ ਸਿੰਘ ਨੌਗਾਵਾਂ, ਸ਼ੇਰ ਸਿੰਘ ਡੂਮਛੇੜੀ, ਹਰਚੰਦ ਸਿੰਘ ਕਜੌਲੀ, ਸੁਖਦੀਪ ਸਿੰਘ ਭੰਗੂ, ਕੇਸਰ ਸਿੰਘ ਸਮਾਣਾ, ਸਰਪੰਚ ਦਲਬੀਰ ਸਿੰਘ ਮੁੰਡੀਆਂ, ਹਰਪ੍ਰੀਤ ਸਿੰਘ ਸੰਗਤਪੁਰਾ, ਕੁਲਵੀਰ ਸਿੰਘ ਸੋਨੂ ਰਤਨਗੜ੍ਹ, ਮਨਦੀਪ ਸਿੰਘ ਰੌਣੀ, ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਜੁਝਾਰ ਸਿੰਘ ਮਾਵੀ, ਬਲਜੀਤ ਸਿੰਘ ਸੰਗਤਪੁਰਾ, ਬਹਾਦਰ ਸਿੰਘ ਖੈਰਪੁਰ, ਰੁਪਿੰਦਰ ਸਿੰਘ ਭਿੱਜਰਾ, ਪ੍ਰਿੰਸੀਪਲ ਹਰਿੰਦਰ ਸਿੰਘ ਹੀਰਾ, ਸਾਬਕਾ ਕੌਂਸਲਰ ਰਾਜਿੰਦਰ ਕੁਮਾਰ ਬੱਬਾ, ਨਵਦੀਪ ਸਿੰਘ ਟੋਨੀ, ਸਾਬਕਾ ਨਗਰ ਕੌਂਸਲ ਮੀਤ ਪ੍ਰਧਾਨ ਗੁਰਪ੍ਰੀਤ ਕੌਰ, ਵਰਿੰਦਰ ਸਿੰਘ, ਪ੍ਰਦੀਪ ਸਿੰਘ ਰੁੜਕੀ, ਸਰਪੰਚ ਦਲਬੀਰ ਸਿੰਘ ਮੰਡੀਆਂ, ਹਰਪ੍ਰੀਤ ਸਿੰਘ ਸੰਗਤਪੁਰਾ, ਬਲਦੀਪ ਸਿੰਘ ਸੰਗਤਪੁਰਾ ਅਤੇ ਹੋਰ ਆਗੂ ਤੇ ਪਤਵੰਤੇ ਸ਼ਾਮਿਲ ਸਨ।