ਆਪ ਦੀਆਂ ਮੁਫਤ ਸਹੂਲਤਾਂ ਸੂਬੇ ਦੀ ਆਰਥਿਕਤਾ ਨੂੰ ਕਰ ਰਹੀਆ ਹਨ ਕਮਜ਼ੋਰ : ਡਾ ਚੀਮਾ ਆਪ ਸਰਕਾਰ ਦੀਆਂ ਮੁਫਤ ਸਹੂਲਤਾਂ ਸੂਬੇ ਦੀ ਆਰਥਿਕ ਸਥਿਤੀ ਨੂੰ ਕਰ ਰਹੀਆ ਹਨ ਕਮਜ਼ੋਰ: ਡਾ ਚੀਮਾਂ
Publish Date: Wed, 22 Jul 2026 03:57 PM (IST)
Updated Date: Wed, 22 Jul 2026 03:58 PM (IST)
ਲਖਵੀਰ ਖਾਬੜਾ, ਪੰਜਾਬੀ ਜਾਰਗਣ, ਰੂਪਨਗਰ: ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਆਪ ਸਰਕਾਰ ‘ਤੇ ਸੂਬੇ ਦੀ ਆਰਥਿਕ ਸਥਿਤੀ ਨੂੰ ਕਮਜ਼ੋਰ ਕਰਨ ਦਾ ਦੋਸ਼ ਲਗਾਉਦਿਆਂ ਕਿਹਾਕਿ ਸਰਕਾਰ ਦੀਆਂ ਗਲਤ ਨੀਤੀਆਂ ਅਤੇ ਕਈ ਤਰ੍ਹਾਂ ਦੀਆਂ ਮੁਫ਼ਤ ਸਹੂਲਤਾਂ ਕਾਰਨ ਪੰਜਾਬ ਦੇ ਕਰਜ਼ੇ ਦਾ ਬੋਝ ਲਗਾਤਾਰ ਵਧ ਰਿਹਾ ਹੈ ਅਤੇ ਪੰਜਾਬ ‘ਤੇ ਕਰਜ਼ੇ ਦੀ ਪੰਡ ਲਗਾਤਾਰ ਭਾਰੀ ਹੋ ਰਹੀ ਹੈ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਤੋਂ ਇਨ੍ਹਾਂ ਸਾਰੇ ਮੁੱਦਿਆਂ ਤੇ ਜਨਤਾ ਨੂੰ ਜਵਾਬ ਮੰਗਿਆ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਕਰਮਚਾਰੀਆਂ ਲਈ ਲੰਬਿਤ ਮਹਿੰਗਾਈ ਭੱਤੇ (ਡੀਏ), ਮਨਰੇਗਾ ਵਰਕਰਾਂ ਲਈ ਤਨਖਾਹਾਂ ਅਤੇ ਹੋਰ ਜਾਇਜ਼ ਅਦਾਇਗੀਆਂ ਸਮੇਂ ਸਿਰ ਨਹੀਂ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾਕਿ ਸਰਕਾਰ ਨੇ ਸਫਾਈ ਕਰਮਚਾਰੀਆਂ ਨੂੰ ਰੈਗੂਲਰ ਕਰਨ ਦਾ ਵਾਅਦਾ ਕੀਤਾ ਸੀ, ਪਰ ਹੁਣ ਉਹ ਵਿਰੋਧ ਪ੍ਰਦਰਸ਼ਨਾਂ ਰਾਹੀਂ ਆਪਣੇ ਹੱਕਾਂ ਲਈ ਲੜਨ ਲਈ ਮਜਬੂਰ ਹਨ। ਜਦਕਿ ਸ਼ਹਿਰਾਂ ਵਿਚ ਸਫਾਈ ਦੇ ਹਲਾਤ ਏਨੇ ਮਾੜੇ ਹੋ ਚੁੱਕੇ ਹਨ ਕਿ ਬਾਜ਼ਾਰਾਂ ਅਤੇ ਰਿਹਾਇਸ਼ੀ ਖੇਤਰਾਂ ਵਿਚ ਕੂੜੇ ਦੇ ਢੇਰ ਇਸ ਬਰਸਾਤ ਦੇ ਮੌਸਮ ਦੌਰਾਨ ਕਈ ਤਰ੍ਹਾਂ ਦੀਆਂ ਬਿਮਾਰੀਆਂ ਫੈਲਣ ਦਾ ਕਾਰਨ ਬਣ ਸਕਦੇ ਹਨ। ਬਦਬੂ ਨੇ ਲੋਕਾਂ ਦਾ ਜੀਉਣਾ ਮੁਸ਼ਕਲ ਬਣਾ ਦਿੱਤਾ ਹੈ। ਇਸ ਮੌਕੇ ਤੇ ਐਸਜੀਪੀਸੀ ਮੈਂਬਰ ਪਰਮਜੀਤ ਸਿੰਘ ਲੱਖੇਵਾਲ, ਸ਼ਹਿਰ ਪ੍ਰਧਾਨ ਤੇ ਕੌਸਲਰ ਪਰਮਜੀਤ ਸਿੰਘਘ ਮੱਕੜ, ਸੀਨੀਅਰ ਆਗੂ ਗਰਮੱਖ ਸਿੰਘ ਸੈਣੀ, ਕੌਸਲਰ ਸੁਖਵਿੰਦਰ ਸਿੰਘ ਪਟਵਾਰੀ, ਕੌਸਲਰ ਗੁਰਵਿੰਦਰ ਸਿੰਘ ਬਾਵਾ, ਜਸਵੀਰ ਸਿੰਘ ਗਿੱਲ ਆਦਿ ਹਾਜਰ ਸਨ। ਨੌਜਵਾਨਾਂ ਤੇ ਲਾਠੀਚਾਰਜ ਨਿੰਦਣਯੋਗ ਸਾਬਕਾ ਸਿੱਖਿਆ ਮੰਤਰੀ ਡਾ ਚੀਮਾਂ ਨੇ ਕਿਹਾ ਕਿ ਨੀਟ ਪੇਪਰ ਲੀਕ ਦਾ ਵਿਰੋਧ ਕਰ ਰਹੇ ਨੌਜਵਾਨਾਂ ਤੇ ਕੀਤਾ ਗਿਆ ਲਾਠੀਚਾਰਜ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਪੇਪਰ ਲੀਕ ਤੋਂ ਬਾਅਦ ਨੌਜਵਾਨਾਂ ਦਾ ਵਿਸ਼ਵਾਸ ਟੁੱਟ ਗਿਆ ਹੈ,ਜਦਕਿ ਇਸ ਪੂਰੀ ਘਟਨਾ ਵਿਚ ਨਾ ਸਿਰਫ਼ ਕੇਂਦਰੀ ਸਿੱਖਿਆ ਮੰਤਰੀ ਦੋਸ਼ੀ ਹਨ, ਸਗੋਂ ਐਨਟੀਏ ਦੇ ਸੀਨੀਅਰ ਅਧਿਕਾਰੀਆਂ ਤੇ ਵੀ ਮੁਕੱਦਮਾ ਚਲਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਕੇਂਦਰ ਸਰਕਾਰ ਨੇ ਕੇਂਦਰੀ ਪੱਧਰ ਤੇ ਸਾਰੀਆਂ ਪ੍ਰੀਖਿਆਵਾਂ ਨੂੰ ਕੰਟਰੋਲ ਕਰਨ ਦਾ ਫੈਸਲਾ ਕੀਤਾ ਹੈ, ਜੋ ਕਿ ਸੰਘੀ ਢਾਂਚੇ ਦੀ ਪਰਿਭਾਸ਼ਾ ਦੀ ਉਲੰਘਣਾ ਕਰਦਾ ਹੈ, ਕੇਂਦਰ ਹੁਣ ਇਸ ਜ਼ਿੰਮੇਵਾਰੀ ਨੂੰ ਪੂਰੀ ਤਰ੍ਹਾਂ ਸੰਭਾਲਣ ਵਿਚ ਅਸਮਰੱਥ ਹੈ। ਕੇਂਦਰ ਨੂੰ ਪਹਿਲਾਂ ਵਾਂਗ, ਰਾਜ-ਪੱਧਰੀ ਸੰਸਥਾਵਾਂ ਲਈ ਪ੍ਰੀਖਿਆਵਾਂ ਕਰਵਾਉਣ ਦੀ ਜ਼ਿੰਮੇਵਾਰੀ ਰਾਜ ਸਰਕਾਰਾਂ ਨੂੰ ਸੌਂਪਣੀ ਚਾਹੀਦੀ ਹੈ। ਉਨ੍ਹਾਂ ਕੇਂਦਰ ਸਰਕਾਰ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਅਮਰੀਕਾ ਨਾਲ ਹੋਏ ਵਪਾਰ ਸਮਝੋਤੇ ਸੰਬੰਧੀ ਦਸਤਾਵੇਜ਼ ਜਨਤਕ ਕਰੇ ਤਾਂ ਜੋ ਕਿਸੇ ਨੂੰ ਕੋਈ ਸ਼ੱਕ ਨਾ ਹੋਵੇ ਅਤੇ ਕਿਸੇ ਨੂੰ ਵੀ ਵਿਰੋਧ ਪ੍ਰਦਰਸ਼ਨ ਅਤੇ ਸੜਕ ਅਤੇ ਹਾਈਵੇਅ ਜ਼ਾਮ ਕਰਨ ਦੀ ਜਰੂਰਤ ਨਾ ਪਵੇ। ਐਸਆਈਆਰ ਪ੍ਰਕਿਰਿਆ ਤੇ ਸੰਤੁਸ਼ਟੀ ਪ੍ਰਗਟਾਈ ਐਸਆਈਆਰ ਪ੍ਰਕਿਰਿਆ ਡਾ ਦਲਜੀਤ ਸਿੰਘ ਚੀਮਾਂ ਨੇ ਕਿਹਾ ਕਿ ਪੂਰੀ ਪ੍ਰਕਿਰਿਆ ਪਾਰਦਰਸ਼ੀ ਢੰਗ ਨਾਲ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਇਸ ਲਈ ਰਾਜ ਦੇ ਮੁੱਖ ਚੋਣ ਅਧਿਕਾਰੀ ਦਾ ਧੰਨਵਾਦ ਕੀਤਾ ਅਤੇ ਉਮੀਦ ਪ੍ਰਗਟ ਕੀਤੀ ਕਿ ਸਾਰੀਆਂ ਰਾਜਨੀਤਿਕ ਪਾਰਟੀਆਂ ਦੇ ਸਹਿਯੋਗ ਨਾਲ ਕੀਤੀ ਜਾ ਰਹੀ ਐਸਆਈਆਰ ਪ੍ਰਕਿਰਿਆ ਇਹ ਯਕੀਨੀ ਬਣਾਏਗੀ ਕਿ ਕਿਸੇ ਯੋਗ ਵੋਟਰ ਦੀ ਵੋਟ ਨਾ ਕੱਟੀ ਜਾਵੇ ਅਤੇ ਅਯੋਗ ਦੀ ਵੋਟ ਰਹਿ ਨਾ ਜਾਵੇ।