- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਇਨਲਿਸਟਮੈਂਟ ਤੇ ਆਊਟਸੋਰਸ ਵਰਕਰਾਂ ਨੂੰ ਪੱਕਾ ਕਰਨ ਦਾ ਨੋਟੀਫਿਕੇਸ਼ਨ ਜਾਰੀ ਕਰੇ ਸਰਕਾਰ: ਜਿੰਦਬੜੀ

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਰੂਪਨਗਰ: ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ ਯੂਨੀਅਨ ਪੰਜਾਬ ਦੀ ਬ੍ਰਾਂਚ ਰੂਪਨਗਰ ਦੀ ਮੀਟਿੰਗ ਬ੍ਰਾਂਚ ਪ੍ਰਧਾਨ ਸੋਹਣ ਸਿੰਘ ਸੋਨੂੰ ਤੇ ਜਰਨਲ ਸਕੱਤਰ ਜਗਜੀਤ ਸਿੰਘ ਬਿੱਟੂ ਦੀ ਪ੍ਰਧਾਨਗੀ ਹੇਠ ਕੀਤੀ ਗਈ। ਇਸ ਮੌਕੇ ਸੂਬਾ ਆਗੂ ਜਸਬੀਰ ਸਿੰਘ ਜਿੰਦਬੜੀ, ਵਰਿੰਦਰ ਸਿੰਘ ਬੰਟੀ ਤੇ ਗੁਰਪ੍ਰੀਤ ਸਿੰਘ ਦੱਸਿਆ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਪੰਜਾਬ ਦੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆ ਵੱਲੋਂ ਪੰਜਾਬ ਭਵਨ ਚੰਡੀਗੜ੍ਹ ਵਿਚ ਯੂਨੀਅਨ ਦੇ ਨਾਲ 8 ਜੁਲਾਈ ਨੂੰ ਪੈਨਲ ਮੀਟਿੰਗ ਕਰਕੇ ਭਰੋਸਾ ਦਿੱਤਾ ਗਿਆ ਸੀ ਕਿ ਪੰਜਾਬ ਸਰਕਾਰ ਵੱਲੋਂ ਲਿਆਂਦੇ ਜਾ ਰਹੇ ਪੰਜਾਬ ਰਾਜ ਆਊਟਸੋਰਸ ਪ੍ਰਸੋਨਲ ਬਿੱਲ-2026 ਅਤੇ ‘ਪੰਜਾਬ ਕੰਟਰੈਕਚੁਅਲ ਪ੍ਰਸੋਨਲ ਬਿੱਲ 2026’ ਵਿਚ ਆਊਟਸੋਰਸ ਕਾਮਿਆਂ ਦੇ ਨਾਲ-ਨਾਲ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਇਨਲਿਸਟਮੈਂਟ ਕਾਮਿਆਂ ਨੂੰ ਵੀ 20 ਜੁਲਾਈ ਤਕ ਐਕਟ ’ਚ ਸ਼ਾਮਲ ਕਰ ਲਿਆ ਜਾਵੇਗਾ। ਕੈਬਨਿਟ ਮੰਤਰੀ ਵੱਲੋਂ ਵਿਭਾਗ ਦੇ ਅਧਿਕਾਰੀਆਂ ਦੀ ਡਿਊਟੀ ਲਗਾਈ ਸੀ ਕਿ 20 ਜੁਲਾਈ ਨੂੰ ਸਾਰੀ ਜਾਣਕਾਰੀ ਯੂਨੀਅਨ ਦੇ ਆਗੂਆਂ ਨਾਲ ਮੀਟਿੰਗ ਕਰਕੇ ਸਾਂਝੀ ਕੀਤੀ ਜਾਵੇ ਪ੍ਰੰਤੂ ਅੱਜ ਸਾਡੇ ਨਾਲ ਉਸ ਸਮੇਂ ਬਹੁਤ ਵੱਡਾ ਧੋਖਾ ਹੋਇਆ ਜਦੋਕਿ 8 ਜੁਲਾਈ ਦੀ ਪੈਨਲ ਮੀਟਿੰਗ ਵਿਚ ਬਣੀ ਸਹਿਮਤੀ ਦੇ ਉਲਟ ਇਨਲਿਸਟਮੈਟ ਵਰਕਰਾਂ ਨੂੰ ਨਵੇ ਐਕਟ ਵਿੱਚੋਂ ਹੁਣ ਤੱਕ ਬਹਾਰ ਰੱਖਿਆ ਹੋਇਆ ਹੈ। ਸੂਬਾ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲਿਆਂਦੇ ਜਾ ਰਹੇ ਪੰਜਾਬ ਰਾਜ ਆਊਟਸੋਰਸ ਪ੍ਰਸੋਨਲ ਬਿੱਲ-2026 ਅਤੇ ’‘ਪੰਜਾਬ ਕੰਟਰੈਕਚੁਅਲ ਪ੍ਰਸੋਨਲ ਬਿੱਲ 2026’ ਵਿਚ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਇਨਲਿਸਟਮੈਂਟ ਵਰਕਰਾਂ ਨੂੰ ਸ਼ਾਮਲ ਕਰਨਾ, ਇਨਲਿਸਟਮੈਂਟ ਵਰਕਰਾਂ ਵੱਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਅਤੇ ਤਜਰਬੇ ਨੂੰ ਮੱਖ ਰੱਖਦੇ ਹੋਏ ਇਨਲਿਸਟਮੈਂਟ ਵਰਕਰਾਂ ਨੂੰ ਸਬੰਧਤ ਵਿਭਾਗ ’ਚ ਮਰਜ ਕਰਕੇ ਪੱਕਾ ਰੁਜਗਾਰ ਦਾ ਪ੍ਰਬੰਧ ਕਰਨ ਦੀ ਮੰਗ ਲਈ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ ਯੂਨੀਅਨ ਪੰਜਾਬ ਦੀ ਸੂਬਾ ਕਮੇਟੀ ਦੇ ਫੈਸਲੇ ਤਹਿਤ ਇਨਲਿਸਟਮੈਂਟ/ਆਊਟਸੋਰਸ ਵਰਕਰਾਂ ਵੱਲੋਂ ਆਪਣੇ ਪਰਿਵਾਰਾਂ-ਬੱਚਿਆਂ ਸਮੇਤ ਕੈਬਨਿਟ ਮੰਤਰੀ, ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਪੰਜਾਬ ਦੇ ਵਿਧਾਨ ਸਭਾ ਹਲਕਾ ਸਾਹਨੇਵਾਲ ’ਚ ਅਮਨ ਢੰਗ ਨਾਲ ਅੰਦੋਲਨ ਸ਼ੁਰੂ ਕੀਤਾ ਜਾਵੇਗਾ। ਜਿਸ ਤਹਿਤ 27 ਜੁਲਾਈ 2026 ਨੂੰ ਸਾਹਨੇਵਾਲ ਸ਼ਹਿਰ ਤੇ ਵੱਖ-ਵੱਖ ਪਿੰਡਾਂ ਵਿਚ ਝੰਡਾ ਮਾਰਚ ਪ੍ਰਦਰਸ਼ਨ ਕੀਤਾ ਜਾਵੇਗਾ ਤੇ ਜੇਕਰ ਫਿਰ ਵੀ ਮੰਗਾਂ ਦਾ ਹੱਲ ਨਹੀਂ ਕੀਤਾ ਗਿਆ ਤਾਂ 30 ਜੁਲਾਈ 2026 ਨੂੰ ਹਲਕਾ ਸਾਹਨੇਵਾਲ ਵਿਚ ਲਗਾਤਾਰ ਮੋਰਚਾ ਲਾਇਆ ਜਾਵੇਗਾ। ਇਸ ਮੌਕੇ ਸਤਨਾਮ ਸਿੰਘ, ਪਰਵੇਸ ਕੁਮਾਰ ,ਰਣਜੀਤ ਕੁਮਾਰ, ਜਗਮੋਹਨ ਸਿੰਘ, ਰਵੀ ਮਸੀਹ, ਜਸਵਿੰਦਰ ਸਿੰਘ ਵੀ ਮੌਜੂਦ ਸਨ।