ਵਾਟਰ ਸਪਲਾਈ ਸੀਵਰੇਜ ਬੋਰਡ ਕੇ ਕੱਚੇ ਮੁਲਾਜ਼ਮ ਹੜਤਾਲ ’ਚ ਹੋਏ ਸ਼ਾਮਲ ਵਾਟਰ ਸਪਲਾਈ ਸੀਵਰੇਜ ਬੋਰਡ ਕੇ ਕੱਚੇ ਮੁਲਾਜ਼ਮ ਪੰਜਾਬ ਪੱਧਰੀ ਹੜਤਾਲ ’ਚ ਹੋਏ
Publish Date: Fri, 31 Jul 2026 03:24 PM (IST)
Updated Date: Fri, 31 Jul 2026 03:25 PM (IST)
- ਸਫ਼ਾਈ ਸੇਵਕਾਂ ਦੇ ਨਾਲ ਆਪਣੇ ਪੱਕੇ ਰੁਜ਼ਗਾਰ ਲਈ ਵੀ ਦਿੱਤਾ ਧਰਨਾ ਅਮਰਜੀਤ ਧੀਮਾਨ, ਪੰਜਾਬੀ ਜਾਗਰਣ ਮੋਰਿੰਡਾ : ਮੋਰਿੰਡਾ ਵਿਖੇ ਸਫਾਈ ਸੇਵਕਾਂ ਦੀਆਂ ਮੰਗਾਂ ਪ੍ਰਤੀ ਐਕਸ਼ਨ ਕਮੇਟੀ ਵੱਲੋਂ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ’ਤੇ ਜਿੱਥੇ ਸ਼ਹਿਰ ਦੇ ਸਾਰੇ ਬਾਜ਼ਾਰ ਬੰਦ ਰਹੇ, ਉੱਥੇ ਹੀ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਦੇ ਕੱਚੇ ਮੁਲਾਜ਼ਮਾਂ ਵੱਲੋਂ ਵੀ ਸਫਾਈ ਸੇਵਕਾਂ ਅਤੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਨੂੰ ਲੈ ਕੇ ਕੀਤੇ ਗਏ ਪੰਜਾਬ ਬੰਦ ਵਿਚ ਹਿੱਸਾ ਲੈਂਦੇ ਹੋਏ ਹੜਤਾਲ ਕਰ ਕੇ ਮੋਰਿੰਡਾ ਦੇ ਮਿਊਂਸੀਪਲ ਪਾਰਕ ਵਿਚ ਰੋਸ ਧਰਨਾ ਦਿੱਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੂਬਾਈ ਆਗੂ ਨਰਿੰਦਰ ਸ਼ਰਮਾ ਨੇ ਦੱਸਿਆ ਕਿ ਸਫ਼ਾਈ ਸੇਵਕਾਂ ਦੀ ਹੜਤਾਲ ਕਾਰਨ ਮੋਰਿੰਡਾ ਸਮੇਤ ਪੂਰੇ ਪੰਜਾਬ ਦੇ ਸ਼ਹਿਰਾਂ ਵਿਚ ਕੂੜੇ ਦੇ ਵੱਡੇ-ਵੱਡੇ ਅੰਬਾਰ ਲੱਗ ਚੁੱਕੇ ਹਨ। ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਮੌਜੂਦਾ ਸਰਕਾਰ ਨੇ ਹਰੇ ਪੈੱਨ ਦਾ ਹਵਾਲਾ ਦਿੰਦੇ ਹੋਏ ਕਿਹਾ ਸੀ ਕਿ ਕੋਈ ਧਰਨਾ ਲਗਾਉਣ ਦੀ ਲੋੜ ਨਹੀਂ ਪਵੇਗੀ ਪਰ ਅੱਜ ਸਫ਼ਾਈ ਸੇਵਕਾਂ ਦੇ ਨਾਲ ਵਾਟਰ ਸਪਲਾਈ ਸੀਵਰੇਜ ਬੋਰਡ ਦੇ ਕੱਚੇ ਮੁਲਾਜ਼ਮਾਂ ਲਈ ਮੌਜੂਦਾ ਸਰਕਾਰ ਨੇ ਕੁੱਝ ਨਹੀਂ ਸੋਚਿਆ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਨਾਲ ਮੀਟਿੰਗਾਂ ਤਾਂ ਹੋਈਆਂ ਪਰ ਅੱਜ ਤੱਕ ਕੱਚੇ ਮੁਲਾਜ਼ਮਾਂ ਦੇ ਹੱਕ ਵਿਚ ਠੋਸ ਫੈਸਲਾ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਮਹਿੰਗਾਈ ਦੇ ਦੌਰ ਵਿਚ ਉਹ ਨਿਗੂਣੀਆਂ ਤਨਖਾਹਾਂ ’ਤੇ ਕੰਮ ਕਰ ਰਹੇ ਹਨ, ਜਦਕਿ ਤਨਖਾਹ ਵੀ ਦੋ-ਦੋ ਮਹੀਨੇ ਲੇਟ ਦਿੱਤੀ ਜਾਂਦੀ ਹੈ। ਇਸ ਤੋਂ ਇਲਾਵਾ ਤਨਖਾਹ ਦੀ ਪੱਕੀ ਤਰੀਕ ਅਤੇ ਹਫ਼ਤਾਵਾਰੀ ਛੁੱਟੀ ਤੇ ਨਾ ਹੀ ਸਹੀ ਤਰੀਕੇ ਨਾਲ ਈਪੀਐੱਫ ਜਮਾਂ ਕਰਵਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਮਈ ਵਿਚ ਮੌਜੂਦਾ ਸਰਕਾਰ ਵੱਲੋਂ ਐਲਾਨੇ 15% ਦਾ ਵਾਧਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਹਰ ਵਾਰ ਤਨਖਾਹਾਂ ਲੇਟ ਦੇਣ ਨੂੰ ਲੈ ਕੇ ਠੇਕੇਦਾਰ ਅਤੇ ਅਫਸਰਸ਼ਾਹੀ ਦੇ ਆਪਣੇ-ਆਪਣੇ ਤਰਕ ਆਊਟਸੋਰਸ ਮੁਲਾਜ਼ਮਾਂ ਨੂੰ ਗੁਰਬਤ ਦੀ ਚੱਕੀ ਵਿਚ ਪਿਸਣ ਲਈ ਮਜਬੂਰ ਕਰਦੇ ਹਨ। ਇਸ ਮੌਕੇ ਪ੍ਰਧਾਨ ਜਸਪਾਲ ਸਿੰਘ ਮਾਵੀ, ਹਰਪਾਲ ਸਿੰਘ, ਕ੍ਰਿਸ਼ਨ ਸਿੰਘ ਰਾਣਾ, ਅਰੁਣ ਸ਼ਰਮਾ, ਜਸਪ੍ਰੀਤ ਸਿੰਘ, ਜਸਪਾਲ ਸਿੰਘ, ਗੁਰਿੰਦਰ ਸਿੰਘ, ਗੁਰਪ੍ਰੀਤ ਸਿੰਘ ਰਾਣਾ, ਪਿੰਕਾ, ਗੁਰਦੇਵ ਸਿੰਘ, ਗੋਲਡੀ, ਕਰਮਜੀਤ ਸਿੰਘ, ਬ੍ਰਿਜ ਮੋਹਨ ਸ਼ਰਮਾ ਅਤੇ ਹੋਰ ਆਊਟਸੋਰਸ ਮੁਲਾਜ਼ਮ ਹਾਜ਼ਰ ਸਨ।