- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਕੀਲ ਭਾਈਚਾਰੇ ਦੀਆਂ ਸਮੱਸਿਆਵਾਂ ਨੂੰ ਦਿੱਲੀ ਤੱਕ ਪਹੁੰਚਾਉਣਾ ਮੇਰਾ ਫ਼ਰਜ਼-ਅਜੈਵੀ

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਰੂਪਨਗਰ : ਭਾਜਪਾ ਜ਼ਿਲ੍ਹਾ ਪ੍ਰਧਾਨ ਰੂਪਨਗਰ ਅਜੈਵੀਰ ਸਿੰਘ ਲਾਲਪੁਰਾ ਵੱਲੋਂ ਰੂਪਨਗਰ ਦੇ ਵਕੀਲ ਭਾਈਚਾਰੇ ਦੇ ਇੱਕ ਵਫ਼ਦ ਨੂੰ ਨਵੀਂ ਦਿੱਲੀ ਲੈ ਜਾ ਕੇ ਕੇਂਦਰੀ ਕਾਨੂੰਨ ਤੇ ਨਿਆਂ ਮੰਤਰੀ ਅਰਜੁਨ ਰਾਮ ਮੇਘਵਾਲ ਨਾਲ ਵਿਸ਼ੇਸ਼ ਮੁਲਾਕਾਤ ਕਰਵਾਈ ਗਈ। ਇਸ ਦੌਰਾਨ ਰੂਪਨਗਰ ਜ਼ਿਲ੍ਹਾ ਬਾਰ ਐਸੋਸੀਏਸ਼ਨ ਨਾਲ ਜੁੜੇ ਵਕੀਲਾਂ ਨੇ ਆਪਣੇ ਪੇਸ਼ੇ ਅਤੇ ਅਦਾਲਤੀ ਪ੍ਰਬੰਧ ਨਾਲ ਸਬੰਧਿਤ ਮਹੱਤਵਪੂਰਨ ਮੁੱਦੇ ਉਨ੍ਹਾਂ ਦੇ ਧਿਆਨ ਵਿਚ ਲਿਆਂਦੇ। ਇਸ ਮੌਕੇ ਅਜੈਵੀਰ ਸਿੰਘ ਲਾਲਪੁਰਾ ਨੇ ਕਿਹਾ ਕਿ ਰੂਪਨਗਰ ਦੇ ਵਕੀਲ ਭਾਈਚਾਰੇ ਦੀ ਆਵਾਜ਼ ਨੂੰ ਦੇਸ਼ ਦੀ ਰਾਜਧਾਨੀ ਤੱਕ ਪਹੁੰਚਾਉਣਾ ਉਨ੍ਹਾਂ ਲਈ ਸਿਰਫ਼ ਇੱਕ ਰਾਜਨੀਤਿਕ ਜ਼ਿੰਮੇਵਾਰੀ ਨਹੀਂ, ਸਗੋਂ ਆਪਣੇ ਸਾਥੀਆਂ ਪ੍ਰਤੀ ਇੱਕ ਨੈਤਿਕ ਫਰਜ਼ ਹੈ। ਉਨ੍ਹਾਂ ਦੱਸਿਆ ਕਿ ਮੁਲਾਕਾਤ ਦੌਰਾਨ ਰੂਪਨਗਰ ਅਦਾਲਤ ਕੰਪਲੈਕਸ ਦੀ ਇਮਾਰਤ ਨਾਲ ਸਬੰਧਿਤ ਲੋੜਾਂ, ਵਕੀਲਾਂ ਲਈ ਬੁਨਿਆਦੀ ਸਹੂਲਤਾਂ, ਬੈਠਣ ਦੀ ਵਿਵਸਥਾ, ਚੈਂਬਰਾਂ ਦੀ ਘਾਟ ਅਤੇ ਹੋਰ ਪ੍ਰਸ਼ਾਸਨਿਕ ਸਮੱਸਿਆਵਾਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਗਈ। ਉਨ੍ਹਾਂ ਕੇਂਦਰੀ ਮੰਤਰੀ ਨੂੰ ਅਪੀਲ ਕੀਤੀ ਕਿ ਇਨ੍ਹਾਂ ਮਸਲਿਆਂ ਦੇ ਜਲਦੀ ਹੱਲ ਲਈ ਕੇਂਦਰ ਪੱਧਰ ’ਤੇ ਲੋੜੀਂਦਾ ਸਹਿਯੋਗ ਦਿੱਤਾ ਜਾਵੇ, ਤਾਂ ਜੋ ਰੂਪਨਗਰ ਦੇ ਵਕੀਲਾਂ ਅਤੇ ਅਦਾਲਤਾਂ ਵਿਚ ਆਉਣ ਵਾਲੇ ਆਮ ਲੋਕਾਂ ਨੂੰ ਵੀ ਬਿਹਤਰ ਸਹੂਲਤਾਂ ਮਿਲ ਸਕਣ।