ਸਟਾਫ ਰਿਪੋਰਟਰ, ਰੂਪਨਗਰ

ਜ਼ਿਲ੍ਹਾ ਰੂਪਨਗਰ ਦੇ ਸਰਕਾਰੀ ਸਕੂਲਾਂ ਵਿਚ ਚੱਲ ਰਹੀਆਂ ਮਿਡ-ਏ-ਮੀਲ ਦੀਆਂ ਸੇਵਾਵਾਂ ਦਾ ਅੱਜ ਫੂਡ ਕਮਿਸ਼ਨਰ ਸ਼੍ਰੀਮਤੀ ਪ੍ਰਰੀਤੀ ਚਾਵਲਾ ਵਲੋਂ ਨਿਰੀਖਣ ਕੀਤਾ ਗਿਆ। ਉਨ੍ਹਾਂ ਵੱਲੋਂ ਸਰਕਾਰੀ ਪ੍ਰਰਾਇਮਰੀ ਸਕੂਲ ਹਵੇਲੀ ਕਲਾਂ, ਹਵੇਲੀ ਖੁਰਦ, ਸ਼ਾਮਪੁਰਾ ਅਤੇ ਨਾਲ ਚੱਲਦੀਆਂ ਆਂਗਣਵਾੜੀਆਂ ਵਿਚ ਬਣੇ ਹੋਏ ਭੋਜਨ ਅਤੇ ਮੌਜੂਦ ਸਟਾਕ ਦਾ ਜਾਇਜ਼ਾ ਲਿਆ ਗਿਆ। ਉਨਾਂ੍ਹ ਸਕੂਲਾਂ ਵਿਚ ਚੱਲ ਰਹੀ ਮਿਡ-ਏ-ਮੀਲ ਯੋਜਨਾ 'ਤੇ ਤਸੱਲੀ ਦਾ ਪ੍ਰਗਟਾਵਾ ਕੀਤਾ ਅਤੇ ਸਕੂਲ ਦੇ ਮੁਖੀਆਂ ਨੂੰ ਹਦਾਇਤ ਕੀਤੀ ਕਿ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਬੱਚਿਆਂ ਨੂੰ ਪੌਸ਼ਟਿਕ ਭੋਜਨ ਰੋਜ਼ਾਨਾ ਮੁਹੱਈਆ ਕਰਵਾਇਆ ਜਾਵੇ। ਇਸ ਮੌਕੇ ਉਨ੍ਹਾਂ ਨਾਲ ਉਪ ਜ਼ਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਰੂਪਨਗਰ ਰੰਜਨਾ ਕਟਿਆਲ, ਜ਼ਿਲ੍ਹਾ ਪੋ੍ਗਰਾਮ ਅਫਸਰ ਅਮਰਜੀਤ ਸਿੰਘ ਭੁੱਲਰ, ਸਿਹਤ ਵਿਭਾਗ ਦੇ ਅਧਿਕਾਰੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ।