*ਨਾਜਾਇਜ਼ ਮਾਈਨਿੰਗ ਨਹੀਂ ਹੋਣ ਦਿੱਤੀ ਜਾਵੇਗੀ : ਥਾਣਾ ਮੁਖੀ

ਸੁਰਿੰਦਰ ਸਿੰਘ ਸੋਨੀ, ਸ੍ਰੀ ਅਨੰਦਪੁਰ ਸਾਹਿਬ

ਨਾਜਾਇਜ਼ ਮਾਈਨਿੰਗ ਦੇ ਦੋਸ਼ ਹੇਠ ਸਥਾਨਕ ਪੁਲਸ ਵੱਲੋਂ ਇਕ ਜੇਸੀਬੀ ਅਤੇ ਇੱਕ ਟਰੈਕਟਰ ਟਰਾਲੀ ਨੂੰ ਕਾਬੂ ਕਰਕੇ ਮਾਮਲਾ ਦਰਜ ਕੀਤਾ ਗਿਆ ਹੈ। ਜਾਣਕਾਰੀ ਦਿੰਦਿਆਂ ਥਾਣਾ ਸ੍ਰੀ ਅਨੰਦਪੁਰ ਸਾਹਿਬ ਦੇ ਮੁਖੀ ਇੰਸਪੈਕਟਰ ਸਿਮਰਨਜੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪੁਲੀਸ ਮੁਖੀ ਸੰਦੀਪ ਗਰਗ ਵੱਲੋਂ ਨਾਜਾਇਜ਼ ਮਾਈਨਿੰਗ ਨੂੰ ਠੱਲ੍ਹ ਪਾਉਣ ਸਬੰਧੀ ਦਿੱਤੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਡੀਐਸਪੀ ਅਜੈ ਸਿੰਘ ਦੀ ਅਗਵਾਈ ਹੇਠ ਪੁਲਸ ਦੀਆਂ ਵੱਖ ਵੱਖ ਟੀਮਾਂ ਬਣਾ ਕੇ ਨਾਜਾਇਜ਼ ਮਾਈਨਿੰਗ ਨੂੰ ਠੱਲ੍ਹ ਪਾਉਣ ਸਬੰਧੀ ਮੁਹਿੰਮ ਛੇੜੀ ਹੋਈ ਹੈ। ਇਸ ਮੁਹਿੰਮ ਤਹਿਤ ਸਬ ਇੰਸਪੈਕਟਰ ਦਰਸ਼ਨ ਸਿੰਘ ਦੀ ਅਗਵਾਈ ਹੇਠ ਬਣਾਈ ਟੀਮ ਨੂੰ ਉਸ ਸਮੇਂ ਸਫਲਤਾ ਹਾਸਲ ਹੋਈ ਜਦੋਂ ਨੇੜਲੇ ਪਿੰਡ ਸੱਧੇਵਾਲ ਵਿਖੇ ਚੈਕਿੰਗ ਦੌਰਾਨ ਇਕ ਭਰੀ ਹੋਈ ਮਿੱਟੀ ਦੀ ਟਰਾਲੀ- ਟਰੈਕਟਰ ਭਾਰਤ ਸਮੇਤ ਇੱਕ ਜੇਸੀਬੀ ਮਸ਼ੀਨ ਨੂੰ ਕਾਬੂ ਕਰਕੇ ਮਾਮਲਾ ਦਰਜ ਕੀਤਾ ਗਿਆ ਹੈ। ਉਨਾਂ੍ਹ ਦੱਸਿਆ ਕਿ ਕਾਬੂ ਕੀਤੇ ਟਰੈਕਟਰ-ਟਰਾਲੀ ਅਤੇ ਜੇਸੀਬੀ ਮਸ਼ੀਨ ਦੇ ਮਾਲਕਾਂ ਦਾ ਪਤਾ ਕਰਕੇ ਅਗਲੇਰੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਫੋਟੋ-23 ਆਰਪੀਆਰ 11 12

ਕੈਪਸ਼ਨ- ਨਾਜਾਇਜ਼ ਮਾਈਨਿੰਗ ਦੇ ਦੋਸ਼ ਹੇਠ ਕਾਬੂ ਕੀਤੀ ਟਰੈਕਟਰ-ਟਰਾਲੀ ਤੇ ਜੇਸੀਬੀ ਦਾ ਦਿ੍ਸ਼