ਪੱਤਰ ਪੇ੍ਰਰਕ, ਸ੍ਰੀ ਆਨੰਦਪੁਰ ਸਾਹਿਬ : ਬਾਲ ਵਿਕਾਸ ਪ੍ਰਰਾਜੈਕਟ ਅਫ਼ਸਰ ਜਗਮੋਹਨ ਕੌਰ ਵੱਲੋਂ ਆਂਗਣਵਾੜੀ ਸੈਂਟਰਾਂ ਦੇ ਨਿਰੀਖਣ ਦੌਰਾਨ ਆਮ ਲੋਕਾਂ ਨੂੰ ਵੋਟ ਦੇ ਅਧਿਕਾਰ ਸਬੰਧੀ ਵੀ ਜਾਗਰੂੁਕ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਜੋ ਨੌਜਵਾਨ 1 ਜਨਵਰੀ 2021 ਨੂੰ 18 ਸਾਲ ਦੇ ਹੋ ਗਏ ਹਨ, ਉਨ੍ਹਾਂ ਨੂੰ ਲਾਜ਼ਮੀ ਵੋਟ ਬਣਾਉਣੀ ਚਾਹੀਦੀ ਹੈ। ਉਨ੍ਹਾਂ ਲੋਕਾਂ ਨੂੰ ਕਿਹਾ ਕਿ ਉਹ ਕਿਸੇ ਲਾਲਚ ਜਾਂ ਡਰ 'ਚ ਆ ਕੇ ਆਪਣੀ ਵੋਟ ਨਾ ਵੇਚਣ ਤੇ ਵੋਟ ਦੇ ਅਧਿਕਾਰ ਦੀ ਸਹੀ ਵਰਤੋਂ ਕਰਨ।

ਉਨ੍ਹਾਂ ਲੋਕਾਂ ਨੂੰ ਦੱਸਿਆ ਕਿ ਤੁਹਾਡੀ ਵੋਟ 'ਚ ਕਿੰਨੀ ਤਾਕਤ ਹੈ ਜਿਸ ਨਾਲ ਇਕ ਸਹੀ ਸਮਾਜ ਦੀ ਬਣਤਰ ਤਿਆਰ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਵੋਟ ਸਾਡਾ ਅਧਿਕਾਰ ਹੈ ਇਸ ਲਈ ਕੋਈ ਵੀ ਵੋਟਰ ਆਪਣੇ ਵੋਟ ਪਾਉਣ ਦੇ ਅਧਿਕਾਰ ਤੋਂ ਵਾਂਝਾਂ ਨਹੀ ਰਹਿਣਾ ਚਾਹੀਦਾ। ਉਨ੍ਹਾਂ ਕਿਹਾ ਕਿ ਆਂਗਣਵਾੜੀ ਵਰਕਰਾਂ ਰਾਹੀਂ ਇਸ ਸਬੰਧੀ ਘਰ-ਘਰ ਜਾ ਕੇ ਵੀ ਲੋਕਾਂ ਨੂੰ ਜਾਗਰੂੁਕ ਕੀਤਾ ਜਾ ਰਿਹਾ ਹੈ। ਮਾਤਾ ਤਿ੍ਪਤਾ ਮਹਿਲਾ ਯੋਜਨਾ ਤਹਿਤ ਘਰ ਦੀਆਂ ਜੋ ਅੌਰਤਾਂ ਮੁਖੀ ਹਨ ਤੇ ਉਨ੍ਹਾਂ ਵੱਲੋਂ ਹੀ ਪਰਿਵਾਰ ਦਾ ਪਾਲਣ ਪੌਸ਼ਣ ਕੀਤਾ ਕੀਤਾ ਜਾ ਰਿਹਾ ਹੈੈ, ਉਨ੍ਹਾਂ ਦਾ ਸਰਵੇ ਵੀ ਆਂਗਣਵਾੜੀ ਵਰਕਰਾਂ ਵੱਲੋਂ ਕੀਤਾ ਜਾ ਰਿਹਾ ਹੈ ਤੇ ਫਾਰਮ ਆਨਲਾਈਨ ਕੀਤੇ ਜਾ ਰਹੇ ਹਨ।

ਇਸ ਮੌਕੇ ਪ੍ਰਧਾਨ ਮੰਤਰੀ ਮਾਤਰ ਬੰਦਨਾ ਯੋਜਨਾ ਤਹਿਤ ਵੀ ਫਾਰਮ ਭਰਕੇ ਆਨਲਾਈਨ ਕੀਤੇ ਜਾ ਰਹੇ ਹਨ। ਹਰ ਬੁੱਧਵਾਰ ਨੂੰ ਆਂਗਣਵਾੜੀ ਸੈਂਟਰਾਂ 'ਚ ਅਨੀਮੀਆ ਦਿਵਸ ਮਨਾਇਆ ਜਾਂਦਾ ਹੈ। ਜਿਸ 'ਚ ਅੌਰਤਾਂ ਨੂੰ ਖ਼ਾਸ ਕਰਕੇ ਗਰਭਵਤੀ ਅੌਰਤਾਂ, ਦੁੱਧ ਪਿਲਾਉਣ ਵਾਲੀਆਂ ਮਾਵਾਂ ਨੂੰ ਖੂਨ ਦੀ ਘਾਟ ਪੂਰੀ ਕਰਨ ਲਈ ਆਇਰਨ ਯੁਕਤ ਖ਼ੁਰਾਕ ਬਾਰੇ ਦੱਸਿਆ ਜਾਂਦਾ ਹੈ। ਬੱਚਿਆਂ ਦੀਆਂ ਮਾਵਾਂ ਨੂੰ ਵੀ ਬੱਚਿਆਂ ਦੀ ਸਹੀ ਦੇਖ-ਭਾਲ ਸਬੰਧੀ ਜਾਣਕਾਰੀ ਦਿੱਤੀ ਜਾਂਦੀ ਹੈ।

ਇਸ ਮੌਕੇ ਜਗਮੋਹਨ ਕੌਰ ਨੇ ਦੱਸਿਆ ਕਿ ਆਂਗਣਵਾੜੀ ਵਰਕਰਾਂ ਵੱਲੋਂ ਆਪਣੇ ਸਰਵੇ ਦੌਰਾਨ ਘਰ-ਘਰ ਜਾ ਕੇ ਸੂਬਾ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਬਾਰੇ ਵੀ ਜਾਣਕਾਰੀ ਦਿੱਤੀ ਜਾ ਰਹੀ ਹੈ। ਪੰਜਾਬ ਸਰਕਾਰ ਵੱਲੋਂ ਪਿਛਲੇ ਦਿਨਾਂ ਦੌਰਾਨ ਲਏ ਲੋਕ ਹਿੱਤ ਦੇ ਫ਼ੈਸਲਿਆਂ ਬਾਰੇ ਵੀ ਲੋਕਾਂ ਨੂੰ ਦੱਸ ਕੇ ਉਨ੍ਹਾਂ ਦਾ ਲਾਭ ਲੈਣ ਬਾਰੇ ਪੇ੍ਰਿਤ ਕੀਤਾ ਜਾ ਰਿਹਾ ਹੈ। ਕੋਰੋਨਾ ਮਹਾਮਾਰੀ ਤੋਂ ਬਚਾਅ ਤੇ ਸਾਵਧਾਨੀਆਂ ਅਪਣਾਉਣ, ਡੇਂਗੂ ਤੇ ਮਲੇਰੀਆਂ ਤੋਂ ਬਚਾਅ ਲਈ ਸਵੱਛਤਾ ਅਪਣਾਉਣ ਬਾਰੇ ਵੀ ਜਾਗਰੂਕ ਕੀਤਾ ਜਾ ਰਿਹਾ ਹੈ।