ਪੱਤਰ ਪੇ੍ਰਰਕ, ਸ੍ਰੀ ਆਨੰਦਪੁਰ ਸਾਹਿਬ : ਅੱਜ ਇੱਥੇ ਇਕ ਅਣਪਛਾਤੇ ਨੌਜਵਾਨ ਦੀ ਟਰੇਨ ਦੀ ਚਪੇਟ 'ਚ ਆਉਣ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਪ੍ਰਰਾਪਤ ਹੋਇਆ ਹੈ।

ਇਸ ਸਬੰਧੀ ਰੇਲਵੇ ਚੌਂਕੀ ਇੰਚਾਰਜ ਗੁਰਚਰਨ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰੇਲ ਗੱਡੀ ਨੰਬਰ 04554 ਡੀਐੱਨ ਹਿਮਾਚਲ ਪ੍ਰਦੇਸ਼ ਨਾਲ ਟਕਰਾਉਣ ਨਾਲ ਇਕ 25 ਕੁ ਸਾਲਾ ਨੌਜਵਾਨ ਦੀ ਸਥਾਨਕ ਰੇਲਵੇ ਸਟੇਸ਼ਨ ਦੇ ਕਰੀਬ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਹਿੰਦੂ ਨੌਜਵਾਨ ਜਿਸਦਾ ਕਦ 5ਫੁੱਟ, 6 ਇੰਚ ਹੈ, ਜੋ ਕਿ ਪ੍ਰਵਾਸੀ ਮਜ਼ਦੂਰ ਲੱਗਦਾ ਹੈ। ਉਸ ਨੇ ਟੋਪੀ ਵਾਲੀ ਗਰਮ ਟੀ ਸ਼ਰਟ, ਫਿੱਕੇ ਹਰੇ ਰੰਗ ਦਾ ਪਜਾਮਾ, ਖਾਕੀ ਰੰਗ ਦੇ ਬੂਟ ਤੇ ਲਾਲ ਰੰਗ ਦੀਆਂ ਜੁਰਾਬਾਂ ਪਾਈਆਂ ਹੋਈਆਂ ਹਨ। ਉਨ੍ਹਾਂ ਦੱਸਿਆ ਕਿ ਲਾਸ਼ ਨੂੰ ਸ਼ਨਾਖਤ ਲਈ ਸਥਾਨਕ ਭਾਈ ਜੈਤਾ ਜੀ ਸਿਵਲ ਹਸਪਤਾਲ ਦੀ ਮੋਰਚਰੀ ਵਿਖੇ 72 ਘੰਟਿਆਂ ਲਈ ਰਖਵਾ ਦਿੱਤਾ ਗਿਆ ਹੈ।