ਸੇਵਾ ਸਿੰਘ, ਸ੍ਰੀ ਅਨੰਦਪੁਰ ਸਾਹਿਬ : ਚੀਫ਼ ਖ਼ਾਲਸਾ ਦੀਵਾਨ ਸ੍ਰੀ ਅੰਮਿ੍ਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਸ੍ਰੀ ਅਨੰਦਪੁਰ ਸਾਹਿਬ ਦੇ ਵਿਦਿਆਰਥੀਆਂ ਨੇ ਸਤਨਾਮ ਸਰਬ ਕਲਿਆਣ ਟਰੱਸਟ ਚੰਡੀਗੜ ਵੱਲੋਂ ਮੋਰਿੰਡਾ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਧਾਰਮਿਕ ਮੁਕਾਬਲਿਆਂ 'ਚ ਪੁਜ਼ੀਸ਼ਨਾਂ ਹਾਸਲ ਕਰ ਕੇ ਸਕੂਲ, ਮਾਤਾ-ਪਿਤਾ ਤੇ ਇਲਾਕੇ ਦਾ ਮਾਣ ਵਧਾਇਆ ਹੈ। ਸਕੂਲ ਦੀ ਵਿਦਿਆਰਥਣ ਮੁਸਕਾਨ ਨੇ ਲੈਕਚਰ ਤੇ ਹਰਸ਼ਦੀਪ ਕੌਰ ਨੇ ਕਵਿਤਾ 'ਚੋਂ ਦੂਜਾ ਸਥਾਨ ਪ੍ਰਰਾਪਤ ਕੀਤਾ।

ਸਕੂਲ ਮੁਖੀ ਪਿੰ੍. ਪਰਵੀਨ ਲਤਾ ਨੇ ਦੱਸਿਆ ਕਿ ਸਤਨਾਮ ਸਰਬ ਕਲਿਆਣ ਟਰੱਸਟ ਚੰਡੀਗੜ ਵੱਲੋਂ ਜ਼ਿਲ੍ਹਾ ਪੱਧਰੀ ਮੁਕਾਬਲੇ ਕਰਵਾਏ ਗਏ। ਜਿਨ੍ਹਾਂ 'ਚ 40 ਸਕੂਲਾਂ ਨੇ ਭਾਗ ਲਿਆ। ਉਨ੍ਹਾਂ ਦੱਸਿਆ ਕਿ ਟਰੱਸਟ ਵੱਲੋਂ ਇਨ੍ਹਾਂ ਮੁਕਾਬਲਿਆਂ 'ਚ ਹਿੱਸਾ ਲੈਣ ਵਾਲੇ ਸਾਰੇ ਵਿਦਿਆਰਥੀਆਂ ਦਾ ਮੈਡਲ ਦੇ ਕੇ ਸਨਮਾਨ ਕੀਤਾ ਗਿਆ। ਪਿੰ੍.ਪਰਵੀਨ ਲਤਾ ਨੇ ਸਮੂਹ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਤੇ ਅੱਗੇ ਤੋਂ ਹੋਰ ਜ਼ਿਆਦਾ ਮਿਹਨਤ ਕਰਨ ਲਈ ਪੇ੍ਰਿਆ। ਉਨ੍ਹਾਂ ਨੇ ਇਨ੍ਹਾਂ ਵਿਦਿਆਰਥੀਆ ਦੇ ਨਾਲ ਗਏ ਅਧਿਆਪਕਾਂ ਹਰਿੰਦਰ ਕੌਰ ਤੇ ਨਰਿੰਦਰ ਕੌਰ ਨੂੰ ਵੀ ਮੁਬਾਰਕਬਾਦ ਦਿੱਤੀ ।

ਇਸ ਮੌਕੇ ਸੰਦੀਪ ਕੌਰ, ਸਤਿੰਦਰ ਕੌਰ, ਰਜਿੰਦਰ ਕੌਰ, ਕੰਵਲਜੀਤ ਕੌਰ, ਗੁਰਿੰਦਰ ਕੌਰ, ਨਿਸ਼ਾ ਗਰਗ, ਆਂਸ਼ੂ, ਸਪਨਾ ਰਾਣੀ, ਜਸਪ੍ਰਰੀਤ ਕੌਰ, ਸ਼ਾਂਤੀ ਦੇਵੀ, ਮਮਤਾ ਦੇਵੀ, ਦੀਪਾਂਜਲੀ, ਮਨਜੀਤ ਕੌਰ, ਅਮਰਜੀਤ ਕੌਰ, ਕਰਮਜੀਤ ਕੌਰ ਆਦਿ ਹਾਜ਼ਰ ਸਨ।