ਮਨਪ੍ਰਰੀਤ ਸਿੰਘ, ਘਨੌਲੀ: ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਪਰਿਵਾਰ ਵਿਛੋੜਾ ਪਬਲਿਕ ਹਾਈ ਸਕੂਲ ਸਰਸਾ ਨੰਗਲ ਰੋਪੜ ਵਿਖੇ ਅਵਤਾਰ ਸਿੰਘ ਰਿਆ ਜੂਨੀਅਰ ਮੀਤ ਪ੍ਰਧਾਨ ਸ਼ੋ੍ਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ, ਉਨ੍ਹਾਂ ਦੇ ਨਾਲ ਕਸ਼ਮੀਰ ਸਿੰਘ ਬਿਲਾਸਪੁਰ ਪੀਏ ਪੇ੍ਮ ਸਿੰਘ ਚੰਦੂਮਾਜਰਾ ਤੇ ਗੁਰਦੀਪ ਸਿੰਘ ਕੰਗ ਮੈਨੇਜਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵੱਲੋਂ ਸਕੂਲ 'ਚ ਅਚਨਚੇਤ ਦੌਰਾ ਕੀਤਾ ਗਿਆ। ਸਕੂਲ 'ਚ ਪੜ੍ਹਾਈ ਦੇ ਨਾਲ-ਨਾਲ ਖੇਡਾਂ ਤੇ ਧਾਰਮਿਕ ਤੌਰ ਤੇ ਹੋਰ ਗਤੀਵਿਧੀਆਂ ਬਾਰੇ ਜਾਣਕਾਰੀ ਹਾਸਲ ਕੀਤੀ। ਪਿੰ੍ਸੀਪਲ ਸਰਬਜੀਤ ਕੌਰ ਦੀ ਯੋਗ ਅਗਵਾਈ ਅਧੀਨ ਚੱਲ ਰਹੇ ਸਕੂਲ ਦੇ ਕੀਤੇ ਜਾ ਰਹੇ ਕੰਮਾਂ ਦੀ ਪ੍ਰਸ਼ੰਸ਼ਾ ਕੀਤੀ ਤੇ ਖੁਸ਼ੀ ਜਾਹਿਰ ਕੀਤੀ। ਸਮੂਹ ਸਟਾਫ਼ ਵੱਲੋਂ ਮੀਤ ਪ੍ਰਧਾਨ ਤੇ ਨਾਲ ਆਏ ਹੋਰ ਪਤਵੰਤੇ ਸੱਜਣਾਂ ਦਾ ਤਹਿ ਦਿਲੋਂ ਸਵਾਗਤ ਕੀਤਾ ਗਿਆ। ਇਸ ਸਕੂਲ ਦੇ ਦੋ ਖਿਡਾਰੀ ਅੰਡਰ 14 ਲੜਕੇ ਕਬੱਡੀ ਹਰਸਿਮਰਨ ਸਿੰਘ ਖਰੌਟਾ ਤੇ ਰਾਜਵੀਰ ਸਿੰਘ ਜੋ ਕਿ ਨੈਸ਼ਨਲ ਪੱਧਰ 'ਤੇ ਚੁਣੇ ਗਏ ਹਨ, ਨੂੰ ਸਨਮਾਨਿਤ ਕੀਤਾ ਗਿਆ। ਇਸ ਸਬੰਧੀ ਕਬੱਡੀ ਕੋਚ ਜੋਗਿੰਦਰ ਸਿੰਘ ਡੀਪੀਈ ਦੀ ਸਖ਼ਤ ਮਿਹਨਤ ਦਾ ਨਤੀਜਾ ਦੱਸਿਆ।

ਇਸ ਮੌਕੇ ਜੂਨੀਅਰ ਮੀਤ ਪ੍ਰਧਾਨ ਅਵਤਾਰ ਸਿੰਘ ਰਿਆ ਵੱਲੋਂ ਪਰਿਵਾਰ ਵਿਛੋੜਾ ਪਬਲਿਕ ਹਾਈ ਸਕੂਲ ਦੇ ਪਿੰ੍ਸੀਪਲ ਸਰਬਜੀਤ ਕੌਰ ਨੂੰ ਇਸ ਸਕੂਲ ਨੂੰ ਹੋਰ ਬੁਲੰਦੀਆਂ 'ਤੇ ਪਹੁੰਚਣ ਲਈ ਹਰ ਤਰ੍ਹਾਂ ਦਾ ਸਹਿਯੋਗ ਦੇਣ ਦਾ ਭਰੋਸਾ ਵੀ ਦਿੱਤਾ ਗਿਆ। ਇਸ ਮੌਕੇ ਪਿੰ੍ਸੀਪਲ ਸਰਬਜੀਤ ਕੌਰ ਵੱਲੋਂ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਅਵਤਾਰ ਸਿੰਘ ਰਿਆ ਤੇ ਉਨ੍ਹਾਂ ਨਾਲ ਆਏ ਕਸ਼ਮੀਰ ਸਿੰਘ ਬਿਲਾਸਪੁਰ, ਗੁਰਦੀਪ ਸਿੰਘ ਕੰਗ ਮੈਨੇਜਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਨੰਦਪੁਰ ਸਾਹਿਬ ਨੂੰ ਵੀ ਜੀ ਆਇਆ ਨੂੰ ਆਖਿਆ ਤੇ ਧੰਨਵਾਦ ਕੀਤਾ ਗਿਆ।