ਲਖਵੀਰ ਖਾਬੜਾ, ਰੂਪਨਗਰ : ਜ਼ਿਲ੍ਹਾ ਰੂਪਨਗਰ ਦੇ ਬੇਰੁਜ਼ਗਾਰ ਨੌਜਵਾਨਾਂ ਲਈ ਰੁਜ਼ਗਾਰ ਪ੍ਰਰਾਪਤ ਕਰਵਾਉਣ ਲਈ ਕਰਨ ਲਈ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਵੱਖ-ਵੱਖ ਉਪਰਾਲੇ ਕੀਤੇ ਜਾ ਰਹੇ ਹਨ। ਇਸ ਸਬੰਧੀ ਰੁਜ਼ਗਾਰ ਅਫ਼ਸਰ ਸ੍ਰੀ ਅਰੁਣ ਕੁਮਾਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ, ਰੂਪਨਗਰ ਵੱਲੋਂ ਡਾ: ਪ੍ਰਰੀਤੀ ਯਾਦਵ ਦੀ ਰਹਿਨੁਮਾਈ ਹੇਠ ਹਫਤਾਵਰੀ ਪਲੇਸਮੈਂਟ ਕੈਪਾਂ ਦਾ ਆਯੋਜਨ ਕੀਤਾ ਜਾਂਦਾ ਹੈ।

ਇਸੇ ਦੀ ਲੜੀ ਤਹਿਤ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ, ਰੂਪਨਗਰ ਵਿਖੇ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ 'ਚ ਸਫਿਟ ਸਕਿਉਰਿਟੀਜ਼ ਪ੍ਰਰਾਇਵੇਟ ਲਿਮਟਿਡ ਦੇ ਨਿਯੋਜਕਾਂ ਵੱਲੋਂ ਉਮੀਦਵਾਰਾਂ ਦੀ ਇੰਟਰਵਿਊ ਲਈ ਗਈ। ਜਿਸ 'ਚ ਰੂਪਨਗਰ ਤੇ ਮੋਹਾਲੀ ਦੇ ਹਲਕਿਆਂ ਵਾਸਤੇ ਸਕਿਉਰਿਟੀ ਗਾਰਡਸ, ਸਕਿਉਰਿਟੀ ਸੁਪਰਵਾਇਜ਼ਰਾਂ, ਅਸਿਸਟੈਂਟ ਸਕਿਉਰਿਟੀ ਅਫਸਰ ਅਤੇ ਹੈੱਡ ਗਾਰਡਸ ਦੀਆਂ ਅਸਾਮੀਆਂ ਲਈ ਘੱਟੋਂ-ਘੱਟ ਮੈਟਿ੍ਕ ਪਾਸ ਬੇਰੁਜ਼ਗਾਰ ਉਮੀਦਵਾਰਾਂ ਦੀ ਇੰਟਰਵਿਊ ਲਈ ਗਈ। ਇਸ ਕੈਂਪ ਵਿੱਚ 49 ਉਮੀਦਵਾਰਾਂ ਵੱਲੋਂ ਹਿੱਸਾ ਲਿਆ ਗਿਆ, ਜਿਨਾਂ੍ਹ ਵਿੱਚੋਂ 15 ਉਮੀਦਵਾਰਾਂ ਦੀ ਮੌਕੇ 'ਤੇ ਹੀ ਚੋਣ ਕੀਤੀ ਗਈ ਅਤੇ 14 ਉਮੀਦਵਾਰਾਂ ਨੂੰ ਸ਼ਾਰਟਲਿਸਟ ਕੀਤਾ ਗਿਆ । ਇਨਾਂ੍ਹ ਅਸਾਮੀਆਂ ਲਈ ਉਮੀਦਵਾਰਾਂ ਦੀ ਉਮਰ ਸੀਮਾ 22 ਤੋਂ 45 ਸਾਲ ਹੋਣੀ ਲਾਜ਼ਮੀ ਰੱਖੀ ਗਈ ਸੀ। ਰੁਜ਼ਗਾਰ ਅਫ਼ਸਰ ਵੱਲੋਂ ਦੱਸਿਆ ਗਿਆ ਕਿ ਇੰਟਰਵਿਊ ਦੌਰਾਨ ਚੁਣੇ ਗਏ ਉਮੀਦਵਾਰਾਂ ਦੀ ਮਹੀਨਾਵਾਰ ਤਨਖਾਹ 10000-25000 ਰੁਪਏ ਹੋਵੇਗੀ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਲੇਸਮੈਂਟ ਅਫ਼ਸਰ ਮੀਨਾਕਸ਼ੀ ਬੇਦੀ ਵੱਲੋਂ ਇਸ ਕੈਂਪ ਵਿੱਚ ਸ਼ਾਮਿਲ ਹੋਏ ਉਮੀਦਵਾਰਾਂ ਦੀ ਕੌਂਸਿਲੰਗ ਕੀਤੀ ਗਈ ਅਤੇ ਪੰਜਾਬ ਸਰਕਾਰ ਵੱਲੋਂ ਪ੍ਰਕਾਸ਼ਿਤ ਕੀਤੀਆਂ ਜਾਣ ਵਾਲੀਆਂ ਅਸਾਮੀਆਂ ਬਾਰੇ ਉਮੀਦਵਾਰਾਂ ਨੂੰ ਜਾਣਕਾਰੀ ਦਿੱਤੀ ਗਈ ਅਤੇ ਅਪਲਾਈ ਕਰਨ ਸਬੰਧੀ ਵਿਧੀ ਬਾਰੇ ਵੀ ਦੱਸਿਆ ਗਿਆ। ਜਿਲ੍ਹਾ ਬਿਊਰੋ ਵਿਖੇ ਰਜਿਸਟੇ੍ਸ਼ਨ ਕਰਵਾਉਣ ਸਬੰਧੀ ਪ੍ਰਕਿਰਿਆ ਬਾਰੇ ਸੰਪੂਰਨ ਜਾਣਕਾਰੀ ਦਿੱਤੀ ਗਈ। ਇਸ ਦੇ ਨਾਲ ਹੀ ਦੱਸਿਆ ਗਿਆ ਕਿ ਜਿਲ੍ਹਾ ਬਿਊਰੋ ਵਿਖੇ ਹਰ ਹਫਤੇ 2 ਪਲੇਸਮੈਂਟ ਕੈਂਪ ਆਯੋਜਿਤ ਕੀਤੇ ਜਾਂਦੇ ਹਨ। ਨੌਜਵਾਨ ਆਪਣੀ ਯੋਗਤਾ ਦੇ ਅਨੁਸਾਰ ਲਗਾਏ ਜਾਣ ਵਾਲੇ ਪਲੇਸਮੈਂਟ ਕੈਂਪਾਂ ਵਿੱਚ ਹਿੱਸਾ ਲੈ ਕੇ ਰੁਜ਼ਗਾਰ ਪ੍ਰਰਾਪਤ ਕਰ ਸਕਦੇ ਹਨ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਨੌਜਵਾਨ ਜ਼ਲਿ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਦੇ ਹੈਲਪਲਾਈਨ ਨੰਬਰ 85570-10066 ਤੇ ਸੰਪਰਕ ਕਰ ਸਕਦੇ ਹਨ।