ਸਟਾਫ ਰਿਪੋਰਟਰ, ਰੂਪਨਗਰ : ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ 'ਚ ਵੱਡਾ ਸੁਧਾਰ ਕਰਦਿਆਂ ਰੂਪਨਗਰ ਜ਼ਿਲ੍ਹੇ ਦੇ 5 ਸਕੂਲਾਂ ਨੂੰ ਸਕੂਲ ਆਫ਼ ਐਮੀਨੈਂਸ ਵਜੋਂ ਵਿਕਸਿਤ ਕੀਤਾ ਜਾਵੇਗਾ ਜਿਸ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵੀ ਸ਼ਾਮਲ ਹੈ। ਜਿਸ ਦੀ ਆਰੰਭਤਾ ਲਈ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰਰੀਤੀ ਯਾਦਵ ਨੇ ਸ.ਸ.ਸ. ਸਕੂਲ ਲੜਕੇ ਵਿਖੇ ਪਹੁੰਚ ਕਰ ਕੇ ਸਕੂਲ ਦਾ ਜਾਇਜ਼ਾ ਲਿਆ ਤੇ ਮਿਆਰੀ ਹਾਲਤ ਦਾ ਨਿਰੀਖਣ ਕੀਤਾ।

ਡਾ. ਪ੍ਰਰੀਤੀ ਯਾਦਵ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਸ ਸਕੂਲ ਨੂੰ ਸਕੂਲ ਆਫ਼ ਐਮੀਨਿਸ 'ਚ ਦਾਖ਼ਲ ਹੋਣ ਤੇ ਇਸ ਮੌਜੂਦਾ ਇਮਾਰਤ ਦਾ ਰੂਪਾਂਤਰਣ ਕੀਤਾ ਜਾਵੇਗਾ। ਇਸ ਸਕੂਲ ਦੀ ਦੂਜੀ ਮੰਜ਼ਿਲ ਦੀ ਨਵੀਂ ਉਸਾਰੀ ਕੀਤੀ ਜਾਵੇਗੀ ਤੇ ਗਰਾਊਂਡ ਫਲੋਰ ਵਾਲੀ ਇਮਾਰਤ 'ਚ ਵੀ ਨਵੇਂ ਬਲਾਕ ਬਣਾਏ ਜਾਣਗੇ।

ਉਨ੍ਹਾਂ ਦੱਸਿਆ ਕਿ ਸਕੂਲ ਆਫ਼ ਐਮੀਨੈਂਸ ਦਾ ਉਦੇਸ਼ ਬੱਚਿਆਂ ਦੇ ਹੁਨਰ ਨੂੰ ਨਿਖਾਰਣਾ ਹੈ। ਜਿਸ ਤਹਿਤ ਰੂਪਨਗਰ ਜ਼ਿਲ੍ਹੇ ਦੇ ਇਸ ਸਕੂਲ ਤੋਂ ਇਲਾਵਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਨੰਗਲ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਕੀਰਤਪੁਰ ਸਾਹਿਬ, , ਸਰਕਾਰੀ ਸੀਨੀ. ਸੈਕੰ. ਸਕੂਲ ਲੜਕੀਆਂ ਸ੍ਰੀ ਚਮਕੌਰ ਸਾਹਿਬ ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੋਰਿੰਡਾ ਵੀ ਸ਼ਾਮਲ ਹਨ।

ਡਿਪਟੀ ਕਮਿਸ਼ਨਰ ਡਾ. ਪ੍ਰਰੀਤੀ ਯਾਦਵ ਵੱਲੋਂ ਇਸ ਦੌਰੇ ਦੌਰਾਨ ਬੱਚਿਆਂ ਦੇ ਕਲਾਸ ਰੂਮ ਵਿੱਚ ਜਾ ਕੇ ਉਨਾਂ੍ਹ ਨਾਲ ਗੱਲਬਾਤ ਵੀ ਕੀਤੀ ਗਈ। ਜਿਸ ਦੌਰਾਨ ਬੱਚਿਆਂ ਤੋਂ ਉਨਾਂ੍ਹ ਦੀਆਂ ਸਮੱਸਿਆਵਾਂ ਬਾਰੇ ਪੁੱਛਣ ਤੇ ਬੱਚਿਆਂ ਨੇ ਪੀਣ ਵਾਲੇ ਪਾਣੀ ਦੀ ਸਮੱਸਿਆ, ਬਾਥਰੂਮਾਂ ਦੀ ਸਫ਼ਾਈ ਤੇ ਖੇਡਾਂ ਦਾ ਹੋਰ ਸਮਾਨ ਮੁਹੱਈਆ ਕਰਵਾਉਣ ਲਈ ਅਪੀਲ ਕੀਤੀ। ਇਨਾਂ੍ਹ ਸਮੱਸਿਆਵਾਂ ਨੂੰ ਹੱਲ ਕਰਨ ਲਈ ਡਿਪਟੀ ਕਮਿਸ਼ਨਰ ਵੱਲੋਂ ਸੰਬਧਿਤ ਅਧਿਕਾਰੀਆਂ ਨੂੰ ਹਦਾਇਤ ਵੀ ਜਾਰੀ ਕੀਤੀ।

ਇਸ ਮੌਕੇ ਐਸਡੀਐਮ ਸ਼੍ਰੀ ਅਨੰਦਪੁਰ ਸਾਹਿਬ ਸ਼੍ਰੀਮਤੀ ਮਨੀਸ਼ਾ ਰਾਣਾ, ਜ਼ਲਿ੍ਹਾ ਸਿੱਖਿਆ ਅਫ਼ਸਰ ਸ਼੍ਰੀ ਪੇ੍ਮ ਕੁਮਾਰ ਮਿੱਤਲ, ਐਕਸੀਅਨ ਲੋਕ ਨਿਰਮਾਣ ਵਿਭਾਗ ਸ਼੍ਰੀ ਦਵਿੰਦਰ ਬਜਾਜ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਦੇ ਪਿੰ੍ਸੀਪਲ ਸ਼੍ਰੀਮਤੀ ਜਸਵਿੰਦਰ ਕੌਰ ਤੇ ਹੋਰ ਉੱਚ ਅਧਿਕਾਰੀ ਵੀ ਹਾਜ਼ਰ ਸਨ।