ਸੁਰੱਖਿਆ ਪ੍ਰਬੰਧਾਂ 'ਤੇ ਨਜ਼ਰ ਰੱਖਣ ਲਈ ਲਾਏ ਜਾਣਗੇ ਸੀਸੀਟੀਵੀ ਕੈਮਰੇ: ਐੱਸਐੱਸਪੀ

ਸੁਰਿੰਦਰ ਸਿੰਘ ਸੋਨੀ, ਸੇਵਾ ਸਿੰਘ, ਸ੍ਰੀ ਅਨੰਦਪੁਰ ਸਾਹਿਬ : ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਹਲਕੇ ਦੇ ਸ਼ੋ੍ਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਡਿਪਟੀ ਕਮਿਸ਼ਨਰ ਡਾ.ਪ੍ਰਰੀਤੀ ਯਾਦਵ, ਐੱਸਐੱਸਪੀ ਵਿਵੇਕਸ਼ੀਲ ਸੋਨੀ ਨੇ ਅੱਜ ਹੋਲਾ ਮਹੱਲਾ ਦੇ ਸੁਚਾਰੂ ਪ੍ਰਬੰਧਾਂ ਲਈ ਵਿਚਾਰ-ਵਟਾਦਰਾਂ ਕੀਤਾ। ਡਿਪਟੀ ਕਮਿਸ਼ਨਰ ਨੇ ਭਰੋਸਾ ਦਿੱਤਾ ਕਿ ਹੋਲਾ ਮਹੱਲਾ ਤੋਂ ਪਹਿਲਾ ਸਮਾਂ ਰਹਿੰਦੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਜਾਣਗੇ। ਦੇਸ਼-ਵਿਦੇਸ਼ ਤੋ ਆਉਣ ਵਾਲੀਆਂ ਸੰਗਤ ਨੂੰ ਪ੍ਰਸਾਸ਼ਨ ਵੱਲੋਂ ਸਾਰੀਆਂ ਲੋੜੀਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਮੇਲਾ ਖੇਤਰ ਤੇ ਸ੍ਰੀ ਅਨੰਦਪੁਰ ਸਾਹਿਬ ਨੂੰ ਆਉਣ ਵਾਲੇ ਸਾਰੇ ਮਾਰਗਾਂ ਦੀ ਮੁਰੰਮਤ, ਸਟਰੀਟ ਲਾਈਟ, ਸਫ਼ਾਈ ਦੀ ਢੁੱਕਵੀ ਵਿਵਸਥਾ ਕਰਨ ਲਈ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ। ਸੁਰੱਖਿਆ ਪ੍ਰਬੰਧਾਂ ਬਾਰੇ ਐੱਸਐੱਸਪੀ ਰੂਪਨਗਰ ਵਿਵੇਕਸ਼ੀਲ ਸੋਨੀ ਨੇ ਦੱਸਿਆ ਕਿ ਮੇਲਾ ਖੇਤਰ 'ਚ ਸੀਸੀਟੀਵੀ ਕੈਮਰੇ ਲਗਾਏ ਜਾਣਗੇ। ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਪੁਲਿਸ ਅਧਿਕਾਰੀ ਤੇ ਕਰਮਚਾਰੀ ਮੇਲਾ ਖੇਤਰ ਦੇ ਹਰ ਕੋਨੇ 'ਚ ਤਾਇਨਾਤ ਰਹਿਣਗੇ। ਟ੍ਰੈਫਿਕ ਵਿਵਸਥਾ ਸੁਚਾਰੂ ਢੰਗ ਨਾਲ ਚਲਾਈ ਜਾਵੇਗੀ।

ਅੱਜ ਡਿਪਟੀ ਕਮਿਸ਼ਨਰ ਡਾ.ਪ੍ਰਰੀਤੀ ਯਾਦਵ, ਐੱਸਐੱਸਪੀ ਵਿਵੇਕਸ਼ੀਲ ਸੋਨੀ, ਮੇਲਾ ਅਫਸਰ ਮਨੀਸ਼ਾ ਰਾਣਾ ਵਿਸ਼ੇਸ਼ ਤੌਰ 'ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੂੰ ਮਿਲਣ ਅਤੇ ਹੋਲਾ ਮਹੱਲਾ ਦੌਰਾਨ ਕੀਤੇ ਜਾਣ ਵਾਲੇ ਪ੍ਰਬੰਧਾਂ ਬਾਰੇ ਵਿਚਾਰ ਵਟਾਂਦਰਾ ਕਰਨ ਲਈ ਪਹੁੰਚੇ। ਮੀਟਿੰਗ 'ਚ ਐੱਸਜੀਪੀਸੀ ਮੈਂਬਰ ਅਮਰਜੀਤ ਸਿੰਘ ਚਾਵਲਾ, ਮੈਨੇਜਰ ਗੁਰਦੀਪ ਸਿੰਘ ਕੰਗ, ਵਧੀਕ ਮੈਨੇਜਰ ਐਡਵੋਕੇਟ ਹਰਦੇਵ ਸਿੰਘ ਵੀ ਹਾਜ਼ਰ ਸਨ।

ਇਸ ਸਬੰਧੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਦੱਸਿਆ ਕੇ ਪ੍ਰਸ਼ਾਸ਼ਨਿਕ ਅਧਿਕਾਰੀਆਂ ਨੇ ਸਾਨੂੰ ਭਰੋਸਾ ਦਿੱਤਾ ਹੈ ਹੋਲੇ-ਮਹੱਲੇ ਤੋਂ ਪਹਿਲਾਂ ਪਹਿਲਾਂ ਸਾਰੇ ਕੰਮ ਮੁਕੰਮਲ ਕਰ ਲਏ ਜਾਣਗੇ। ਉਨ੍ਹਾਂ ਭਰੋਸਾ ਦੁਆਇਆ ਕੇ ਸੰਗਤ ਨੂੰ ਕਿਸੇ ਵੀ ਕਿਸਮ ਦੀ ਕੋਈ ਪੇ੍ਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 15 ਫਰਵਰੀ ਤੋਂ ਸੜਕਾਂ ਦੀ ਮੁਰੰਮਤ ਸ਼ੁਰੂੂ ਹੋ ਜਾਵੇਗੀ ਤੇ ਹੋਲਾ ਮਹੱਲਾ ਤੋ ਪਹਿਲਾ ਮੇਲਾ ਖੇਤਰ ਤੇ ਸ੍ਰੀ ਅਨੰਦਪੁਰ ਸਾਹਿਬ ਨੂੰ ਆਉਣ ਵਾਲੇ ਸਾਰੇ ਮਾਰਗਾਂ ਦੀ ਮੁਰੰਮਤ ਮੁਕੰਮਲ ਹੋਵੇਗੀ। ਉਨ੍ਹਾਂ ਦੱਸਿਆ ਕਿ ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਇਸ ਬਾਰੇ ਅਧਿਕਾਰੀਆਂ ਨਾਲ ਇੱਕ ਵਿਸ਼ੇਸ਼ ਮੀਟਿੰਗ ਕਰ ਕੇ ਹੋਲਾ ਮਹੱਲਾ ਲਈ ਕੀਤੇ ਜਾਣ ਵਾਲੇ ਪ੍ਰਬੰਧਾਂ ਲਈ ਨਿਰਦੇਸ਼ ਦਿੱਤੇ ਗਏ ਹਨ। ਹੋਲਾ ਮਹੱਲਾ ਲਈ ਕੀਤੇ ਜਾਣ ਵਾਲੇ ਪ੍ਰਬੰਧਾਂ ਬਾਰੇ ਮਿਲੇ ਮੰਗ ਪੱਤਰ ਬਾਰੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸੜਕਾਂ ਤੋ ਇਲਾਵਾ ਸੋ ਪ੍ਰਤੀਸ਼ਤ ਸਟਰੀਟ ਲਾਈਟ ਚਾਲੂ ਰੱਖਣ, ਨਿਰਵਿਘਨ ਜਲ ਸਪਲਾਈ, ਮੇਲਾ ਖੇਤਰ ਵਿੱਚ ਸਫਾਈ ਦੇ ਸੁਚਾਰੂ ਪ੍ਰਬੰਧ ਕਰਨ, ਸ਼ਰਧਾਲੂਆਂ/ਸੰਗਤਾਂ ਲਈ ਮੈਡੀਕਲ ਸਹੂਲਤ, ਚਰਨ ਗੰਗਾ ਸਟੇਡੀਅਮ ਦੀ ਮੁਰੰਮਤ ਅਤੇ ਪਾਰਕਿੰਗ ਸਥਾਨਾ ਵਿੱਚ ਲੋੜੀਦੀਆਂ ਸਹੂਲਤਾਂ ਉਪਲੱਬਧ ਹੋਣਗੀਆਂ। ਉਨਾਂ੍ਹ ਨੇ ਕਿਹਾ ਕਿ ਸਟਲ ਬੱਸ ਸਰਵਿਸ ਰਾਹੀ ਸੰਗਤਾਂ ਨੂੰ ਮੇਲਾ ਖੇਤਰ ਵਿੱਚ ਆਉਣ ਜਾਣ ਦੀ ਸਹੂਲਤ ਮਿਲੇਗੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਖਾਲਸੇ ਦੀ ਚੜਦੀਕਲਾ ਦਾ ਪ੍ਰਤੀਕ ਤਿਉਹਾਰ ਹੋਲਾ ਮਹੱਲਾ ਸਾਡੇ ਲਈ ਬਹੁਤ ਮਹੱਤਵਪੂਰਨ ਹੈ, ਸਾਰੀਆਂ ਤਿਆਰੀਆਂ ਸਮਾ ਰਹਿੰਦੇ ਮੁਕੰਮਲ ਹੋਣਗੀਆਂ। ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜੀ ਨੇ ਕਿਹਾ ਕਿ ਪ੍ਰਸਾਸ਼ਨ ਵੱਲੋਂ ਉਨਾਂ੍ਹ ਨੂੰ ਭਰੋਸਾ ਦਿੱਤਾ ਗਿਆ ਹੈ ਕਿ ਇਸ ਵਾਰ ਹੋਲਾ ਮਹੱਲਾ ਦੌਰਾਨ ਸੁਚਾਰੂ ਪ੍ਰਬੰਧ ਹੋਣਗੇ। ਉਨ੍ਹਾਂ ਨੇ ਕਿਹਾ ਕਿ ਅਸੀ ਸੰਗਤ ਨੂੰ ਸਿੰਗਲ ਯੂਜ ਪਲਾਸਟਿਕ ਦੀ ਵਰਤੋ ਨਾ ਕਰਨ, ਲੰਗਰਾਂ 'ਚ ਮਿਆਰੀ ਖਾਦ ਪਦਾਰਥ ਦੀ ਵਰਤੋ ਕਰਨ, ਸਾਫ਼-ਸਫ਼ਾਈ ਦਾ ਧਿਆਨ ਰੱਖਣ ਲਈ ਅਪੀਲ ਕਰ ਰਹੇ ਹਾਂ, ਤਾਂ ਜੋ ਵਾਤਾਵਰਣ 'ਤੇ ਪਾਉਣ ਪਾਣੀ ਦੀ ਸੰਭਾਲ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਨੇ ਕਿਹਾ ਕਿ ਲੱਖਾਂ ਸੰਗਤਾਂ ਦੇਸ਼ ਵਿਦੇਸ਼ ਤੋਂ ਸ੍ਰੀ ਅਨੰਦਪੁਰ ਸਾਹਿਬ ਪੁੱਜਦੀਆਂ ਹਨ, ਅਸੀ ਇਸ ਰਾਸ਼ਟਰੀ ਤਿਉਹਾਰ ਮੌਕੇ ਸੰਗਤਾਂ ਤੇ ਸਮੁੱਚੀ ਲੋਕਾਈ ਦੀ ਤੰਦਰੁਸਤੀ ਤੇ ਖੁ.ਸ਼ਹਾਲੀ ਦੀ ਕਾਮਨਾ ਕਰਦੇ ਹਾਂ।