ਸਟਾਫ ਰਿਪੋਰਟਰ, ਰੂਪਨਗਰ : ਰੂਪਨਗਰ ਸ਼ਹਿਰ ਵਾਸੀਆਂ ਨੂੰ ਪੀਣ ਵਾਲੇ ਪਾਣੀ ਦੀ ਸਪਲਾਈ ਸੁਚਾਰੂ ਬਣਾਉਣ ਲਈ ਨਗਰ ਕੌਂਸਲ ਰੋਪੜ ਵੱਲੋਂ ਸ਼ਹਿਰ ਦੀਆਂ ਪਾਣੀ ਦੀਆਂ ਪਾਈਪਾਂ ਨੂੰ ਮੇਨ ਵਾਟਰ ਵਰਕਸ ਵਿੱਚ ਸਥਿਤ ਨਵੀਂ ਪਾਣੀ ਵਾਲੀ ਟੈਂਕੀ ਨਾਲ ਜੋੜਨ ਦਾ ਕੰਮ ਕੀਤਾ ਜਾ ਰਿਹਾ ਹੈ। ਨਗਰ ਕੌਂਸਲ ਰੋਪੜ ਦੇ ਪ੍ਰਧਾਨ ਸੰਜੇ ਵਰਮਾ ਬੇਲੇ ਵਾਲੇ ਨੇ ਮੇਨ ਵਾਟਰ ਵਰਕਰਾਂ ਵਿੱਚ ਚੱਲ ਰਹੇ ਕੰਮ ਦਾ ਜਾਇਜ਼ਾ ਲਿਆ। ਇਸ ਮੌਕੇ ਪ੍ਰਧਾਨ ਸੰਜੇ ਵਰਮਾ ਬੇਲੇ ਨੇ ਦੱਸਿਆ ਕਿ ਪਹਿਲਾ ਰੋਪੜ ਸ਼ਹਿਰ ਨੂੰ 1 ਲੱਖ ਗੈਲਨ ਦੀ ਪੁਰਾਣੀ ਪਾਣੀ ਵਾਲੀ ਟੈਂਕੀ ਤੋਂ ਪਾਣੀ ਸਪਲਾਈ ਕੀਤਾ ਜਾ ਰਿਹਾ ਹੈ। ਰੋਪੜ ਸ਼ਹਿਰ ਨੂੰ ਹੁਣ 4 ਲੱਖ ਗੈਲਨ ਦੀ ਨਵੀਂ ਪਾਣੀ ਵਾਲੀ ਟੈਂਕੀ ਨਾਲ ਪਾਣੀ ਦੀਆਂ ਪਾਈਪਾਂ ਨੂੰ ਜੋੜਿਆ ਜਾ ਰਿਹਾ ਹੈ। ਉਨਾਂ੍ਹ ਕਿਹਾ ਕਿ ਪਾਈਪਾਂ ਨੂੰ ਨਵੀਂ ਟੈਂਕੀ ਨਾਲ ਜੋੜਨ ਦਾ ਕੰਮ ਜਲਦੀ ਮੁਕੰਮਲ ਕਰ ਲਿਆ ਜਾਵੇਗਾ ਅਤੇ 22 ਮਾਰਚ ਨੂੰ ਸਵੇਰੇ ਪਾਣੀ ਦੀ ਸਪਲਾਈ ਸ਼ੁਰੂ ਕਰ ਦਿੱਤੀ ਜਾਵੇਗੀ। ਜਿਸ ਨਾਲ ਰੋਪੜ ਸ਼ਹਿਰ ਵਿੱਚ ਪਾਣੀ ਦੀ ਸਪਲਾਈ ਨਿਰਵਿਘਨ ਹੋ ਸਕੇਗੀ ਅਤੇ ਸ਼ਹਿਰ ਵਾਸੀਆਂ ਨੂੰ ਕਿਸੇ ਕਿਸਮ ਦੀ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਉਨਾਂ੍ਹ ਦੱਸਿਆ ਕਿ ਪਾਣੀ ਦੀ ਨਵੀਂ ਟੈਂਕੀ ਤੋਂ ਪਾਣੀ ਦੀ ਸਪਲਾਈ ਸ਼ੁਰੂ ਹੋਣ ਨਾਲ ਸ਼ਹਿਰ ਦੀਆਂ ਹੋਰ ਕਲੋਨੀਆਂ ਨੂੰ ਵੀ ਪਾਣੀ ਦੀ ਸਪਲਾਈ ਹੋ ਜਾਵੇਗੀ। ਇਸ ਮੌਕੇ ਨਗਰ ਕੌਂਸਲ ਦੇ ਸੀਨੀਅਰ ਮੀਤ ਪ੍ਰਧਾਨ ਰਾਜੇਸ਼ ਕੁਮਾਰ, ਕੌਂਸਲਰ ਚਰਨਜੀਤ ਸਿੰਘ ਚੰਨੀ, ਸੁਦੀਪ ਵਿੱਜ, ਵਾਟਰ ਵਰਕਰਜ਼ ਦੇ ਸੁਪਰਵਾਈਜ਼ਰ ਸ਼ਾਮ ਸਿੰਘ ਆਦਿ ਹਾਜ਼ਰ ਸਨ।