ਪੱਤਰ ਪ੍ਰਰੇਰਕ, ਨੰਗਲ : ਪੰਜਾਬ ਪੁਲਿਸ ਵੱਲੋਂ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮਿ੍ਤਪਾਲ ਦੇ ਸਬੰਧ 'ਚ ਚੱਲ ਰਹੇ ਆਪੇ੍ਸ਼ਨ ਦੇ ਮੱਦੇਨਜ਼ਰ ਪੰਜਾਬ 'ਚ ਅਮਨ ਕਾਨੂੰਨ ਦੀ ਵਿਵਸਥਾ ਨੂੰ ਬਰਕਰਾਰ ਰੱਖਣ ਲਈ ਪੁਲਿਸ ਵੱਲੋਂ ਬੀਐੱਸਐੱਫ ਦੇ ਜਵਾਨਾਂ ਨਾਲ ਸੂਬੇ ਦੇ ਵੱਖ-ਵੱਖ ਸ਼ਹਿਰਾਂ ਤੇ ਪੇਂਡੂ ਖੇਤਰਾਂ 'ਚ ਫਲੈਗ ਮਾਰਚ ਕੱਢੇ ਜਾ ਰਹੇ ਹਨ। ਇਸੇ ਲੜੀ ਤਹਿਤ ਅੱਜ ਡੀਐੱਸਪੀ ਨੰਗਲ ਸ਼ਤੀਸ਼ ਸਰਮਾ ਦੀ ਅਗਵਾਈ ਹੇਠ ਥਾਣਾ ਨੰਗਲ ਤੇ ਨਵਾਂ ਨੰਗਲ ਦੇ ਜਵਾਨਾਂ ਨੂੰ ਨਾਲ ਲੈ ਕੇ ਨੰਗਲ ਤੇ ਆਸ-ਪਾਸ ਦੇ ਦਿਹਾਤੀ ਖੇਤਰਾਂ 'ਚ ਫਲੈਗ ਮਾਰਚ ਕੱਿਢਆ ਗਿਆ। ਜਿਸ 'ਚ ਥਾਣਾ ਇੰਚਾਰਜ ਸਬ ਇੰਸਪੈਕਟਰ ਇੰਦਰਜੀਤ ਸਿੰਘ ਤੋਂ ਇਲਾਵਾ ਏ. ਚੌਕੀ, ਨੰਗਲ ਨਵਾਂ ਨੰਗਲ ਪੁਲਿਸ ਦੇ ਮਰਦ ਤੇ ਅੌਰਤਾਂ ਵੀ ਹਾਜ਼ਰ ਸਨ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਡੀਐੱਸਪੀ ਸਤੀਸ਼ ਸ਼ਰਮਾ ਤੇ ਸਟੇਸ਼ਨ ਹਾਊਸ ਅਫਸਰ ਸਬ-ਇੰਸਪੈਕਟਰ ਦਾਨਿਸ਼ਵੀਰ ਸਿੰਘ ਨੇ ਦੱਸਿਆ ਕਿ ਇਸ ਫਲੈਗ ਮਾਰਚ ਦੇ ਆਯੋਜਨ ਦਾ ਮੁੱਖ ਮਕਸਦ ਲੋਕਾਂ 'ਚ ਸੁਰੱਖਿਆ ਦੀ ਭਾਵਨਾ ਪੈਦਾ ਕਰਨਾ ਹੈ ਅਤੇ ਨਾਲ ਹੀ ਸਮਾਜ ਵਿਰੋਧੀ ਅਨਸਰਾਂ ਨੂੰ ਚੇਤਾਵਨੀ ਦੇਣਾ ਹੈ ਕਿ ਜੇਕਰ ਉਹ ਇਲਾਕੇ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਜੇਕਰ ਕਿਸੇ ਨੇ ਅਜਿਹਾ ਕਰਨ ਦੀ ਕੋਸ਼ਿਸ਼ ਕੀਤੀ ਤਾਂ ਸਖਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ੍ਹ ਦੱਸਿਆ ਕਿ ਸਬ-ਡਵੀਜਨ ਨੰਗਲ 'ਚ ਮਾਹੌਲ ਪੂਰੀ ਤਰਾਂ੍ਹ ਸ਼ਾਂਤਮਈ ਬਣਿਆ ਹੋਇਆ ਹੈ, ਸਾਰੇ ਬਾਜਾਰ ਖੁੱਲ੍ਹੇ ਹਨ ਤੇ ਕੰਮਕਾਜ ਆਮ ਦਿਨਾਂ ਵਾਂਗ ਚੱਲ ਰਿਹਾ ਹੈ। ਉਨ੍ਹਾਂ ਨੇ ਇੱਥੇ ਝੂਠੀਆਂ ਅਫਵਾਹਾਂ ਫੈਲਾਉਣ ਵਾਲਿਆਂ ਨੂੰ ਸੁਚੇਤ ਕਰਦਿਆਂ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਤਰ੍ਹਾਂ ਦੀਆਂ ਝੂਠੀਆਂ ਅਫਵਾਹਾਂ ਦਾ ਸ਼ਿਕਾਰ ਨਾ ਹੋਣ।