ਗੁਰਦੀਪ ਭੱਲੜੀ, ਨੰਗਲ : ਪੰਜਾਬ ਸਰਕਾਰ ਦੀਆਂ ਸਕੂਲ ਸਿੱਖਿਆ ਪ੍ਰਤੀ ਨੀਤੀਆਂ ਨੂੰ ਬੂਰ ਪੈਣਾ ਸ਼ੁਰੂ ਹੋ ਗਿਆ ਹੈ,ਜਿਸਦੇ ਨਤੀਜੇ ਵਜੋਂ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਦਸਵੀਂ ਤੇ ਬਾਰ੍ਹਵੀਂ ਜਮਾਤ ਦੇ ਨਤੀਜਿਆਂ 'ਚ ਪੰਜਾਬ ਦੇ ਸਰਕਾਰੀ ਸਕੂਲਾਂ 'ਚ ਸਿੱਖਿਆ ਪ੍ਰਰਾਪਤ ਕਰ ਰਹੇ ਵਿਦਿਆਰਥੀਆਂ ਨੇ ਬਾਜ਼ੀ ਮਾਰੀ ਹੈ। ਇਹ ਪ੍ਰਗਟਾਵਾ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ, ਸਿੱਖਿਆ, ਤਕਨੀਕੀ ਸਿੱਖਿਆ ਤੇ ਉਚੇਰੀ ਸਿੱਖਿਆ ਮੰਤਰੀ ਆਪਣੇ ਸੋਸ਼ਲ ਮੀਡੀਆਂ ਅਕਾਊਂਟ 'ਤੇ ਸ਼ੇਅਰ ਕਰਦਿਆਂ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ ਦਸਵੀਂ ਜਮਾਤ ਦੇ ਐਲਾਨੇ ਨਤੀਜੇ 'ਚ ਸ਼ਾਨਦਾਰ ਸਫ਼ਲਤਾ ਹਾਸਿਲ ਕਰਨ ਵਾਲੇ ਸਾਰੇ ਪ੍ਰਰੀਖਿਆਰਥੀਆਂ, ਉਨ੍ਹਾਂ ਦੇ ਅਧਿਆਪਕਾਂ ਤੇ ਮਾਪਿਆਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਇਸ ਪ੍ਰਰੀਖਿਆ 'ਚ ਕੁੱਲ 281327 ਪ੍ਰਰੀਖਿਆਰਥੀ ਅਪੀਅਰ ਹੋਏ ਸਨ ਜਿਨ੍ਹਾਂ 'ਚੋ 274400 ਪ੍ਰਰੀਖਿਆਰਥੀ ਪਾਸ ਹੋਏ ਹਨ। ਜਿਸ ਨਾਲ ਸਮੁੱਚਾ ਨਤੀਜਾ 97.54 ਫੀਸਦੀ ਰਿਹਾ ਹੈ।

ਉਨ੍ਹਾਂ ਕਿਹਾ ਕਿ ਸਾਲ 2019 ਤੇ ਕੋਵਿਡ ਸਮੇਂ ਦੌਰਾਨ ਐਲਾਨੇ ਨਤੀਜਿਆਂ ਦੇ ਪੈਰਾਮੀਟਰ ਵੱਖ ਹੋਣ ਕਰ ਕੇ ਅੱਜ ਐਲਾਨੇ ਗਏ ਨਤੀਜੇ ਦੀ ਪਾਸ ਪ੍ਰਤੀਸ਼ਤਤਾ 11.98 ਫੀਸਦੀ ਵੱਧ ਬਣਦੀ ਹੈ। ਜਿਸ ਤੋਂ ਸਪੱਸਟ ਹੁੰਦਾ ਹੈ ਕਿ ਪੰਜਾਬ ਦੀ ਸਕੂਲ ਸਿੱਖਿਆ ਪ੍ਰਣਾਲੀ 'ਚ ਸੁਧਾਰ ਹੋ ਰਿਹਾ ਹੈ।

ਇਸ ਸਬੰਧੀ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਰਕਾਰੀ ਸਕੂਲਾਂ 'ਚ ਮਿਆਰੀ ਸਿੱਖਿਆ ਦੇਣ ਲਈ ਹਰ ਸੰਭਵ ਉਪਰਾਲੇ ਕਰ ਰਹੀ ਹੈ। ਪੰਜਾਬ ਦੇ ਸਰਕਾਰੀ ਸਕੂਲਾਂ 'ਚ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਸਰਕਾਰ ਵੱਲੋਂ ਵਿਸ਼ੇਸ਼ ਯੋਜਨਾ ਉਲੀਕੀ ਜਾ ਰਹੀ ਹੈ, ਜਿਸ ਨਾਲ ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਦਿੱਲੀ ਦੀ ਤਰ੍ਹਾਂ ਦੇਸ਼ ਦੇ ਨੰਬਰ ਇੱਕ ਸਕੂਲ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਉੱਤਮ ਸਿੱਖਿਆ ਦੇਣਾ ਸਾਡੀ ਜ਼ਿੰਮੇਵਾਰੀ ਹੈ, ਪੰਜਾਬ ਸਰਕਾਰ ਸਕੂਲ ਆਫ ਐਮੀਨੈਂਸ ਦੇ ਨਾਲ-ਨਾਲ ਸਰਕਾਰੀ ਸਕੂਲਾਂ 'ਚ ਵਿੱਦਿਆ ਹਾਸਲ ਕਰ ਰਹੇ ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਹੋਰ ਨਿਖਾਰਨ ਲਈ ਬਿਜਨਸ ਬਲਾਸਟਰ ਵਰਗੇ ਮਹੱਤਵਪੂਰਨ ਕਦਮ ਚੁੱਕ ਰਹੀ ਹੈ, ਜਿਸ ਦੇ ਸਾਰਥਕ ਨਤੀਜੇ ਪ੍ਰਰਾਪਤ ਹੋ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਜਲਦੀ ਹੀ ਸਾਡੇ ਸਰਕਾਰੀ ਸਕੂਲ ਮਾਡਲ ਸਕੂਲਾਂ ਤੋਂ ਉੱਤਮ ਸਿੱਖਿਆ ਦੇਣ ਦੇ ਸਮਰੱਥ ਹੋਣਗੇ, ਇਨ੍ਹਾਂ ਸਕੂਲਾ ਦੇ ਵਿਦਿਆਰਥੀ ਵਿੱਦਿਆ ਤੇ ਹੋਰ ਗਤੀਵਿਧੀਆਂ 'ਚ ਸੂਬੇ ਤੇ ਦੇਸ਼ ਦਾ ਨਾਮ ਰੋਸ਼ਨ ਕਰਨਗੇ। ਉਨ੍ਹਾਂ ਨੇ ਕਿਹਾ ਕਿ ਅਸੀ ਵਿਦਿਆਰਥੀਆਂ ਦੇ ਸੁਨਹਿਰੇ ਭਵਿੱਖ ਲਈ ਸਿੱਖਿਆ ਢਾਂਚੇ ਨੂੰ ਹੋਰ ਮਜਬੂਤ ਕਰ ਰਹੇ ਹਾਂ, ਸਾਡੇ ਸਕੂਲਾਂ ਵਿੱਚ ਸਾਰੀਆ ਸਹੂਲਤਾਂ ਉਪਲੱਬਧ ਹਨ।ਇਸ ਮੌਕੇ ਆਪ ਦੇ ਸੀਨੀਅਰ ਆਗੂ ਡਾ.ਸੰਜੀਵ ਗੌਤਮ ,ਮੀਡੀਆਂ ਕੋਆਂਰਡੀਨੇਟਰ ਦੀਪਕ ਸੋਨੀ, ਆਪ ਦੇ ਬਲਾਕ ਪ੍ਰਧਾਨ ਸਤੀਸ਼ ਚੌਪੜਾ, ਗੁਰਜਿੰਦਰ ਸਿੰਘ ਸ਼ੌਕਰ,ਰੋੋਹਿਤ ਕਾਲੀਆਂ,ਰਾਕੇਸ਼ ਵਰਮਾ ਭੱਲੜੀ,ਪੰਮੂ ਿਢੱਲੋਂ,ਦੀਪੂ ਬਾਸ, ਦੀਪਕ ਅਬਰੋਲ,ਆਦਿ ਨੇ ਕਿਹਾ ਕਿ ਕੈਬਨਿਟ ਮੰਤਰੀ ਸਰਦਾਰ ਹਰਜੋਤ ਸਿੰੰਘ ਬੈਂਸ ਦੇ ਉਪਰਾਲਿਆਂ ਨੂੰ ਬੂਰ ਪੈਣਾ ਸ਼ੁਰੂ ਹੋ ਗਿਆ ਹੈ ।