ਫੁੱਲ ਡਰੈੱਸ ਰਿਹਰਸਲ 24 ਨੂੰ ਹੋਵੇਗੀ : ਐੱਸਡੀਐੱਮ ਸਿੱਧੂ
ਗਣਤੰਤਰ ਦਿਵਸ ਧੂਮ ਧਾਮ ਨਾਲ ਮਨਾਇਆ ਜਾਵੇਗਾ : ਸਿੱਧੂ
Publish Date: Sun, 11 Jan 2026 03:45 PM (IST)
Updated Date: Mon, 12 Jan 2026 04:00 AM (IST)

ਰਾਜਵੀਰ ਸਿੰਘ ਚੌਂਤਾ, ਪੰਜਾਬੀ ਜਾਗਰਣ, ਸ੍ਰੀ ਚਮਕੌਰ ਸਾਹਿਬ : ਉੱਪ ਮੰਡਲ ਮੈਜਿਸਟ੍ਰੇਟ ਸ੍ਰੀ ਚਮਕੌਰ ਸਾਹਿਬ ਅਮਰੀਕ ਸਿੰਘ ਸਿੱਧੂ ਦੀ ਅਗਵਾਈ ਹੇਠ ਬਲਾਕ ਦੇ ਅਧਿਕਾਰੀਆਂ ਦੀ ਅਹਿਮ ਮੀਟਿੰਗ ਹੋਈ। ਮੀਟਿੰਗ ਦੌਰਾਨ ਗਣਤੰਤਰ ਦਿਵਸ ਨੂੰ ਧੂਮ ਧਾਮ ਨਾਲ ਮਨਾਉਣ ਦਾ ਫ਼ੈਸਲਾ ਕੀਤਾ ਗਿਆ। ਜਗਜੋਤ ਸਿੰਘ ਨੇ ਦੱਸਿਆ ਕਿ ਉਕਤ ਮੀਟਿੰਗ ਵਿਚ ਡੀਐੱਸਪੀ ਮਨਜੀਤ ਸਿੰਘ ਔਲਖ ਅਤੇ ਤਹਿਸੀਲਦਾਰ ਰਮਨ ਕੁਮਾਰ ਉਚੇਚੇ ਤੌਰ ਤੇ ਹਾਜ਼ਰ ਹੋਏ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਅਗਲੀ ਰੀਵਿਊ ਮੀਟਿੰਗ 19 ਜਨਵਰੀ ਨੂੰ ਰੱਖੀ ਗਈ ਹੈ ਤੇ 24 ਜਨਵਰੀ ਨੂੰ ਫੁੱਲ ਡਰੈਂਸ ਰਿਹਰਸਲ ਕੀਤੀ ਜਾਵੇਗੀ। ਮੀਟਿੰਗ ਵਿਚ ਸੱਭਿਆਚਾਰਕ ਵੰਨਗੀਆਂ ਲਈ ਰਾਬਿੰਦਰ ਸਿੰਘ ਰੱਬੀ (ਇਤਿਹਾਸ ਲੈਕਚਰਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੱਕੂ ਮਾਜਰਾ) ਦੀ ਡਿਊਟੀ ਲਾਈ ਗਈ ਅਤੇ ਉਨ੍ਹਾਂ ਨੂੰ ਸਕੂਲਾਂ, ਕਾਲਜਾਂ ਅਤੇ ਹੋਰ ਸਿੱਖਿਆ ਸੰਸਥਾਵਾਂ ਨਾਲ ਰਾਬਤਾ ਕਰ ਕੇ ਇਨ੍ਹਾਂ ਦੀਆਂ ਤਿਆਰੀਆਂ ਕਰਨ ਲਈ ਕਿਹਾ ਗਿਆ। ਸਮਾਰੋਹ ਨੂੰ ਪ੍ਰਭਾਵਸ਼ਾਲੀ ਮਨਾਉਣ ਲਈ ਸਮੂਹ ਅਫਸਰਾਂ ਨੂੰ ਸਾਰੇ ਪ੍ਰੋਗਰਾਮ ਪਹਿਲਾਂ ਹੀ ਨੇਪਰੇ ਚਾੜਨ ਲਈ ਕਿਹਾ ਗਿਆ। ਪਤਵੰਤਿਆਂ ਤੇ ਵਿਦਿਆਰਥੀਆਂ ਦੇ ਬੈਠਣ ਲਈ ਢੁਕਵੇਂ ਪ੍ਰਬੰਧ ਕਰਨ ਦੇ ਆਦੇਸ਼ ਵੀ ਦਿੱਤੇ ਗਏ। ਮੈਡੀਕਲ ਸਹੂਲਤ, ਪੀਣ ਵਾਲਾ ਪਾਣੀ, ਸਫ਼ਾਈ ਅਤੇ ਹੋਰ ਪ੍ਰਬੰਧ ਕਰਨ ਲਈ ਵੀ ਅਧਿਕਾਰੀਆਂ ਦੀਆਂ ਡਿਊਟੀਆਂ ਲਾਈਆਂ ਗਈਆਂ। ਇਸ ਮੌਕੇ ਸੁਪਰਡੈਂਟ ਜਸਵੀਰ ਕੁਮਾਰ, ਬਲਾਕ ਨੋਡਲ ਅਫ਼ਸਰ ਬਲਵੰਤ ਸਿੰਘ, ਰਾਜ ਰਾਣੀ, ਸਲੀਮ ਕੁਮਾਰ ਅਤੇ ਰਮਨਦੀਪ ਕੌਰ ਆਦਿ ਹਾਜ਼ਰ ਸਨ।